ਆਪਣੇ ਕਾਰਜਕਾਲ ਦੇ 32 ਮਹੀਨਿਆਂ ਵਿੱਚ ਨੌਜਵਾਨਾਂ ਨੂੰ 48,000 ਤੋਂ ਵੱਧ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਥਾਪੜਾ ਦਿੱਤਾ
ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਦੇਣ ਦੀ ਨੌਜਵਾਨਾਂ ਨੇ ਭਰਵੀਂ ਸ਼ਲਾਘਾ
ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਮਾਂ-ਬੋਲੀ ਲਈ ਸਾਹਿਤਕ ਸਰਗਰਮੀਆਂ ਦੇ ਨਾਲ-ਨਾਲ ਪੰਜਾਬੀ ਸ਼ਾਰਟਹੈਂਡ ਦੀਆਂ ਜਮਾਤਾਂ ਵੀ ਜ਼ਿਲ੍ਹਾ ਸਦਰ ਮੁਕਾਮਾਂ ਤੇ ਚਲਾਈਆਂ ਜਾਂਦੀਆਂ ਹਨ। ਪੰਜਾਬੀ ਸ਼ਾਰਟਹੈਂਡ ਸਿੱਖਣ ਦੇ ਚਾਹਵਾਨ ਯੋਗ ਉਮੀਦਵਾਰ ਸ਼ਾਰਟਹੈਂਡ ਜਮਾਤਾਂ (ਮੁੱਢਲੀ ਸਿਖਲਾਈ ਅਤੇ ਤੇਜ਼-ਗਤੀ) ਵਿਚ ਦਾਖਲਾ ਲੈ ਸਕਦੇ ਹਨ। ਇਨ੍ਹਾਂ ਜਮਾਤਾਂ ਵਿਚ ਸੈਸ਼ਨ 2024-2025 ਲਈ ਨਵਾਂ ਦਾਖਲਾ ਆਰੰਭ ਹੋਣ ਜਾ ਰਿਹਾ ਹੈ।
ਅੱਜ ਜਦੋਂ ਪੰਜਾਬ ਵਿੱਚ ਨਵੀਂ ਪੀੜ੍ਹੀ ਵਿੱਚ ਵਿਦੇਸ਼ ਜਾਣ ਦਾ ਜ਼ੋਰ ਹੈ ,ਉਸ ਸਮੇਂ ਪੰਜਾਬ ਦੇ ਨੌਜਵਾਨਾਂ ਨੂੰ ਆਪਣੀ ਮਿਹਨਤ ਦੇ ਬਲਬੂਤੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਨੌਕਰੀਆਂ ਦੇ ਕੇ ਨਿਵਾਜ ਰਹਿ ਹੈ ਜੋ ਕਿ ਸ਼ਲਾਘਾਯੋਗ ਉਪਰਾਲਾ ਹੈ ।