ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਮਾਂ ਦੀ ਸਿਖਿਆ ਅਤੇ ਸੰਸਕਾਰਾਂ ਨਾਲ ਜੀਵਨ ਦਾ ਹਰੇਕ ਸੁੱਖ ਮਿਲ ਸਕਦਾ ਹੈ ਅਤੇ ਜੀਵਨ ਵਿਚ ਸਫਲਤਾ ਹਾਸਲ ਕਰਨ ਲਈ ਮਾਂ ਦੇ ਆਦਰਸ਼ਾਂ ਨੂੰ ਜੀਵਨ ਵਿਚ ਧਾਰਨ ਕਰਨਾ ਜਰੂਰੀ ਹੈ।
ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਸੰਯੁਕਤ ਨਿਦੇਸ਼ਕ ਰਣਬੀਰ ਸਿੰਘ ਸਾਂਗਵਾਨ ਨੂੰ ਪਦੋਓਨਤ ਕਰ ਵਧੀਕ ਨਿਦੇਸ਼ਕ ਨਿਯੁਕਤ ਕੀਤਾ ਗਿਆ ਹੈ। ਪਦੋਓਨਤੀ ਦੇ ਨਾਲ ਹੀ ਉਨ੍ਹਾਂ ਨੁੰ ਚੰਡੀਗੜ੍ਹ ਮੁੱਖ ਦਫਤਰ ’ਤੇ ਲਗਾਇਆ ਗਿਆ ਹੈ।
ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 12 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਅੰਕੁਰ ਗੁਪਤਾ ਨੂੰ ਸਹਿਕਾਰਤਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਤੇ ਪਰਸੋਨਲ (ਨਿਯੁਕਤੀ) ਵਿਭਾਗ ਦੇ ਵਧੀਕ ਮੁੱਖ ਸਕੱਤਰ ਦੇ ਅਹੁਦੇ ’ਤੇ ਤਬਾਦਲਾ ਕੀਤਾ ਗਿਆ ਹੈ।