Friday, September 20, 2024

Guideline

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਾਈਬਰ ਕੈਫ਼ੇ ਦੀ ਦੁਰਵਰਤੋਂ ਰੋਕਣ ਲਈ ਦਿਸ਼ਾ ਨਿਰਦੇਸ਼ ਜਾਰੀ

 ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ 

ਸ਼ਹਿਰੀ ਖੇਤਰਾਂ ਵਿਚਲੇ ਵਿਕਾਸ ਕਾਰਜ ਜਲਦ ਮੁਕੰਮਲ ਕਰਨ ਦੀਆਂ ਹਦਾਇਤਾਂ

ਨਗਰ ਨਿਗਮ, ਕੌਂਸਲਾਂ ਤੇ ਨਗਰ ਪੰਚਾਇਤ ਅਧਿਕਾਰੀਆਂ ਨਾਲ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿਆ
 

ਕੰਮ ਦੀ ਗੱਲ : ਪੰਜ ਵਾਰ ਵਰਤਿਆ ਜਾ ਸਕਦਾ ਹੈ ਸਰਜੀਕਲ ਮਾਸਕ

ਕੋਰੋਨਾ ਪੀੜਤ ਬੱਚਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਦੇਖਦੇ ਹੋਏ ਕੇਂਦਰੀ ਸਿਹਤ ਮੰਤਰਾਲੇ ਅਧੀਨ ਸਿਹਤ ਸੇਵਾਵਾਂ ਦੇ ਡਾਇਰੈਕਟੋਰੇਟ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਜੇਕਰ ਬੱਚਿਆਂ ਵਿੱਚ ਵਧੇਰੇ ਸਮੱਸਿਆ ਵੇਖੀ ਜਾਂਦੀ ਹੈ, ਤਦ ਹੀ ਜਾਂਚ ਜਰੂਰੀ ਹੈ । 

ਪੰਜਾਬ ਸਰਕਾਰ ਨੇ ਮਿਕੋਰਮਾਇਕੋਸਿਸ ਦੇ ਇਲਾਜ ਅਤੇ ਪਛਾਣ ਸਬੰਧੀ ਦਿਸਾ ਨਿਰਦੇਸ਼ ਕੀਤੇ ਜਾਰੀ

ਤੌਕਤੇ ਦੇ ਚਲਦਿਆਂ ਮੁੰਬਈ ਵਿਚ ਰੋਕਿਆ ਕੋਵਿਡ19 ਟੀਕਾਕਰਨ ਅਭਿਆਨ

ਮੁੰਬਈ ਨਗਰਪਾਲਿਕਾ ਨੇ ਚਕਰਵਾਤੀ ਤੂਫ਼ਾਨ ਤੌਕਤੇ ਨੂੰ ਲੈ ਕੇ ਜਾਰੀ ਚਿਤਾਵਨੀ ਦੇ ਚਲਦਿਆਂ ਕੋਵਿਡ 19 ਟੀਕਾਕਰਨ ਅਭਿਆਨ ਨੂੰ 17 ਮਈ ਨੂੰ ਵੀ ਰੋਕ ਰੱਖਣ ਦਾ ਫ਼ੈਸਲਾ ਲਿਆ ਹੈ। ਨਗਰਪਾਲਿਕਾ ਮੁਖੀ ਇਕਬਾਲ ਸਿੰਘ ਚਹਿਲ ਨੇ ਇਹ ਜਾਣਕਾਰੀ ਦਿਤੀ। ਬੀ.ਐਮ.ਸੀ. ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਸੀ ਕਿ ਭਾਰਤ ਮੌਸਮ ਵਿਗਿਆਨ ਵਿਭਾਗ ਦੀ ਚੱਕਰਵਾਤ ਸਬੰਧੀ ਚਿਤਾਵਨੀ ਨੂੰ ਧਿਆਨ ਵਿੱਚ ਰਖਦੇ ਹੋਏ 15 ਅਤੇ 16 ਮਈ ਨੂੰ ਕੋਈ ਟੀਕਾਕਰਨ ਨਹੀਂ ਕੀਤਾ ਜਾਵੇਗਾ।

ਪਲਸ ਆਕਸੀਮੀਟਰ ਵਾਪਸ ਕਰਕੇ ਕੋਰੋਨਾ ਵਿਰੁੱਧ ਜੰਗ ਵਿੱਚ ਸਿਹਤ ਵਿਭਾਗ ਦਾ ਦਿਓ ਸਾਥ : ਸਿਵਲ ਸਰਜਨ

ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਕੋਰੋਨਾ ਮਹਾਂਮਾਰੀ ਸ਼ੁਰੂ ਹੋਣ ਤੋਂ ਘਰਾਂ ਵਿੱਚ ਇਕਾਂਤਵਾਸ ਕੋਰੋਨਾ ਮਰੀਜਾਂ ਲਈ ਲਗਭਗ ਇੱਕ ਲੱਖ ਕੋਰੋਨਾ ਫਤਿਹ ਕਿੱਟਾਂ ਸਿਹਤ ਕਰਮਚਾਰੀਆਂ ਦੁਆਰਾ ਘਰਾਂ ਵਿੱਚ ਉਪਲੱਬਧ ਕਰਵਾਈਆਂ ਜਾ ਚੁੱਕੀਆਂ ਹਨ। ਇਨਾਂ ਫਤਿਹ ਕਿੱਟਾਂ ਵਿੱਚ ਮਰੀਜ ਦੇ ਘਰ ਵਿੱਚ ਇਲਾਜ ਲਈ ਦਵਾਈਆਂ ਪਲਸ ਆਕਸੀਮੀਟਰ ਡਿਜੀਟਲ ਥਰਮਾਮੀਟਰ, ਮਾਸਕ ਸਟੀਮਰ ਅਤੇ ਜਾਗਰੂਕਤਾ ਸਮੱਗਰੀ ਉਪਲੱਬਧ ਕਰਵਾਈ ਗਈ ਹੈ। 

ਇਕ ਐਲ 3 ਤੋਂ ਦੂਸਰੇ ਐਲ 3 ਹਸਪਤਾਲ ਵਿਚ ਰੈਫਰ ਕਾਰਨ ਦੀਆਂ ਬੇਲੋੜੀਆਂ ਪ੍ਰਤੀਬੇਨਤੀਆਂ ਤੋਂ ਗੁਰੇਜ ਕੀਤਾ ਜਾਵੇ- ਡੀਸੀ, ਗਿਰੀਸ਼ ਦਿਆਲਨ

ਐਲ 3 ਸਹੂਲਤਾਂ ਦਰਮਿਆਨ ਰੈਫਰਲ ਨੂੰ ਸਖ਼ਤੀ ਨਾਲ ਵਰਜਿਆ ਜਾਵੇਗਾ ਜਦੋਂ ਤੱਕ ਕਿ ਇਲਾਜ਼ ਕਰਨ ਵਾਲੇ ਡਾਕਟਰ ਦੁਆਰਾ ਲਿਖਤੀ ਰੂਪ ਵਿਚ ਠੋਸ ਕਾਰਨ ਨਾ ਦਿੱਤਾ ਗਿਆ ਹੋਵੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਐਸ.ਏ.ਐੱਸ. ਸ੍ਰੀ ਗਿਰੀਸ਼ ਦਿਆਲਨ ਨੇ ਕੀਤਾ।

ਰੇਹੜ੍ਹੀ-ਫੜੀਆਂ ਵਾਲਿਆਂ ਵੱਲੋਂ ਆਮ ਜਨਤਾ ਤੋਂ ਜਿਆਦਾ ਭਾਅ ਚਾਰਜ ਕੀਤੇ ਜਾਣ ਸਬੰਧੀ ਜਿਲ੍ਹਾ ਮੰਡੀ ਅਫਸਰ ਨੂੰ ਨਿਗਰਾਨੀ ਦੇ ਨਿਰਦੇਸ਼

ਕੋਵਿਡ -19 ਦੀ ਮਹਾਂਮਾਰੀ ਕਾਰਨ ਕੇਸਾ ਲਗਾਤਾਰ ਵਾਧਾ ਹੋ ਰਿਹਾ ਹੈ। ਸਰਕਾਰ ਦੀਆ ਹਦਾਇਤਾਂ ਮੁਤਾਬਕ ਇਸ ਬਿਮਾਰੀ ਦੀ ਰੋਕਥਾਮ ਲਈ ਜ਼ਿਲ੍ਹੇ ਅੰਦਰ ਕਰਫਿਊ ਵੀ ਲਗਾਇਆ ਹੋਇਆ ਹੈ। ਅਜਿਹੀ ਸਥਿਤੀ ਵਿੱਚ ਸਬਜ਼ੀ/ ਫਲ ਵਿਕਰੇਤਾ ਅਤੇ ਰੇਹੜ੍ਹੀ-ਫੜੀਆਂ ਵਾਲਿਆਂ ਵੱਲੋਂ ਆਮ ਜਨਤਾ ਤੋਂ ਜਿਆਦਾ ਭਾਅ ਚਾਰਜ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ। ਜਿਸ ਕਾਰਨ ਇਸ ਨੂੰ ਕੰਟਰੋਲ ਕਰਨ ਦੀ ਬਹੁਤ ਜਰੂਰਤ ਹੈ ਤਾਂ ਜੋ ਆਮ ਲੋਕਾਂ ਨੂੰ ਸਬਜ਼ੀ/ ਫਲ ਜਾਇਜ ਮੁੱਲ ਤੇ ਮਿਲ ਸਕਣ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤਾ।

ਧਰਮਸੋਤ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਕੋਵਿਡ ਮਹਾਂਮਾਰੀ ਤੇ ਇਲਾਜ ਪ੍ਰਬੰਧਾਂ ਦੀ ਸਮੀਖਿਆ

ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਜ਼ਿਲ੍ਹਾ ਪਟਿਆਲਾ 'ਚ ਕੋਵਿਡ ਮਹਾਂਮਾਰੀ ਅਤੇ ਇਸਦੇ ਇਲਾਜ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ 24 ਘੰਟੇ ਨਿਰੰਤਰ ਕੀਤੇ ਜਾ ਰਹੇ ਕੰਮ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ. ਧਰਮਸੋਤ ਨੇ ਕੋਵਿਡ ਮਹਾਂਮਾਰੀ ਦੀ ਲਾਗ ਨੂੰ ਹੋਰ ਅਗੇ ਫੈਲਣ ਤੋਂ ਰੋਕਣ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੋਰ ਚੌਕਸ ਕੀਤਾ ਉਥੇ ਹੀ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਕਰਨ।

ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਪਰ ਕੋਵਿਡ ਦੀਆਂ ਬੰਦਿਸ਼ਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦੇ ਸਕਦੇ: ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂ ਜੋ ਉਨ੍ਹਾਂ ਦੀ ਸਰਕਾਰ ਖੁਦ ਵੀ ਇਨ੍ਹਾਂ ਕਾਨੂੰਨਾਂ ਦੀ ਜ਼ੋਰਦਾਰ ਮੁਖਾਲਫਤ ਕਰਦੀ ਹੈ ਪਰ ਇਸ ਦੇ ਨਾਲ ਹੀ ਮੁਖ ਮੰਤਰੀ ਨੇ ਅੱਜ ਮੁੜ ਦੁਹਰਾਉਂਦਿਆਂ ਕਿਹਾ ਕਿ ਸੂਬੇ ਦੀ ਮੌਜੂਦਾ ਗੰਭੀਰ ਸਥਿਤੀ ਦੇ ਮੱਦੇਨਜ਼ਰ ਕਿਸੇ ਵੀ ਕੀਮਤ ਉਤੇ ਹਫਤਾਵਾਰੀ ਲੌਕਡਾਊਨ ਅਤੇ ਹੋਰ ਬੰਦਿਸ਼ਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਕਰੋਨਾਵਾਇਰਸ ਮਾਮਲਾ : ਸੁਪਰੀਮ ਕੋਰਟ ਵੱਲੋਂ ਕੈਦੀਆਂ ਦੀ ਰਿਹਾਈ ਦੇ ਹੁਕਮ

ਦੇਸ਼ ਵਿੱਚ ਕਰੋਨਾਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਨੇ ਜੇਲ੍ਹਾਂ ਵਿਚ ਬੰਦ ਕੈਦੀਆਂ ਨੂੰ ਰਿਹਾਅ ਕਰਨ ਦਾ ਫ਼ੈਸਲਾ ਲਿਆ ਹੈ। ਸੁਪਰੀਮ ਕੋਰਟ ਨੇ ਜੇਲ੍ਹਾਂ ਵਿੱਚ ਕੈਦੀਆਂ ਦੀ ਭੀੜ ਘੱਟ ਕਰਨ ਲਈ ਇਹ ਫ਼ੈਸਲਾ ਲਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਰਾਜਾਂ ਵਿਚ ਬਣਾਈ ਹਾਈ ਪਾਵਰਡ ਕਮੇਟੀ ਪਿਛਲੇ ਸਾਲ ਜਾਰੀ ਹੁਕਮਾਂ ਦੇ ਮੁਤਾਬਕ ਕੈਦੀਆਂ ਦੀ ਰਿਹਾਈ ਲਈ ਫ਼ੈਸਲਾ ਲਵੇ।

Coronavirus : ਦਵਾਈਆਂ ਅਤੇ ਆਕਸੀਜਨ ਦੀ ਬੇਹਤਰ ਸਪਲਾਈ ਲਈ ਸੁਪਰੀਮ ਕੋਰਟ ਨੇ ਬਣਾਈ ਟਾਸਕ ਫ਼ੋਰਸ

ਦੇਸ਼ ਵਿੱਚ ਕਰੋਨਾਵਾਇਰਸ ਕਾਰਨ ਸਥਿਤੀ ਬਹੁਤ ਬੇਹਾਲ ਹੈ ਅਤੇ ਨਾਲ ਹੀ ਕਰੋਨਾ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਲਈ ਦਵਾਈਆਂ ਅਤੇ ਲੋੜੀਂਦੀ ਮਾਤਰਾ ਵਿੱਚ ਆਕਸੀਜਨ ਦੀ ਕਮੀ ਪੈਦਾ ਹੋ ਗਈ ਹੈ। ਹਰ ਪਾਸੇ ਹਾਹਾਕਾਰ ਮਚੀ ਹੋਈ ਹੈ। ਇਸ ਦੇ ਚਲਦਿਆਂ ਸੁਪਰੀਮ ਕੋਰਟ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਕਰੋਨਾ ਦੀ ਦੂਜੀ ਲਹਿਰ ਦੇ ਦਰਮਿਆਨ ਦੇਸ਼ ਵਿਚ ਦਵਾਈਆਂ ਅਤੇ ਆਕਸੀਜਨ ਦੀ ਸਪਲਾਈ ਨੂੰ ਲੈ ਕੇ ਸੁਪਰੀਮ ਕਰੋਟ ਨੇ ਇਕ ਟਾਸਕ ਫ਼ੋਰਸ ਬਣਾਈ ਹੈ। 

ਮੁੱਖ ਮੰਤਰੀ ਨੇ ਕੋਵਿਡ ਸੰਕਟ ਨਾਲ ਨਜਿੱਠਣ ਲਈ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਸਹਿਯੋਗ ਮੰਗਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਕੋਵਿਡ ਵਿਰੁੱਧ ਲੜਾਈ ‘ਚ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਹਿਯੋਗ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਇਸ ਸਬੰਧ ਵਿਚ ਸਤਿਸੰਗ ਦੀਆਂ ਵੱਖ-ਵੱਖ ਸ਼ਾਖਾਵਾਂ ਵਿਚ ਅਧਿਕਾਰਤ ਨੁਮਾਇੰਦਿਆਂ ਨਾਲ ਨੇੜਿਓਂ ਤਾਲਮੇਲ ਕਰਨ ਦੇ ਆਦੇਸ਼ ਦਿੱਤੇ ਹਨ।

Coronavirus update : ਦੇਸ਼ ਵਿੱਚ ਕਰੋਨਾ ਦੇ 4 ਲੱਖ ਤੋਂ ਵੱਧ ਨਵੇਂ ਮਾਮਲੇ, 4,191 ਮੌਤਾਂ

ਦੇਸ਼ ਵਿਚ ਕਰੋਨਾਵਾਇਰਸ ਦੇ ਮਾਮਲਿਆਂ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਜੇਕਰ ਬੀਤੇ 24 ਘੰਟਿਆਂ ਦੀ ਰੀਪੋਰਟਾਂ ’ਤੇ ਨਜ਼ਰ ਮਾਰੀ ਜਾਵੇ ਤਾਂ ਦੇਸ਼ ਵਿਚ 4 ਲੱਖ 1 ਹਜ਼ਾਰ 228 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਅਤੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 3 ਲੱਖ 19 ਹਜ਼ਾਰ 469 ਦੇ ਨੇੜੇ ਹੈ। ਕਰੋਨਾਵਾਇਰਸ ਕਾਰਨ ਦੇਸ਼ ਵਿਚ 4,191 ਮੌਤਾਂ ਹੋ ਚੁੱਕੀਆਂ ਹਨ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਤੇ ਛੋਟਾਂ ਦੇ ਨਵੇਂ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਕੋਵਿਡ-19 ਮਹਾਂਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਦੇ ਅਨੁਕੂਲ ਆਪਣੇ ਪੁਰਾਣੇ ਹੁਕਮਾਂ ਦੀ ਥਾਂ ਹੁਣ ਨਵੇਂ ਹੁਕਮ ਜਾਰੀ ਕੀਤੇ ਹਨ। 10 ਮਈ 2021 ਤੋਂ ਲਾਗੂ ਹੋਣ ਵਾਲੇ ਇਨ੍ਹਾਂ ਹੁਕਮਾਂ ਮੁਤਾਬਕ ਰੋਜ਼ਾਨਾ ਰਾਤ ਦਾ ਕਰਫਿਊ ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰੇ 5 ਵਜੇ ਅਤੇ ਹਫ਼ਤਾਵਾਰੀ ਕਰਫਿਊ ਸ਼ੁਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਜਾਰੀ ਰਹੇਗਾ, ਇਸ ਦੌਰਾਨ ਕੇਵਲ ਮੈਡੀਕਲ ਮੰਤਵ ਤੋਂ ਇਲਾਵਾ ਬਾਕੀ ਆਵਾਜਾਈ ਬੰਦ ਰਹੇਗੀ।

ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤਾ

ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੱਸਿਆ ਹੈ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਬਦਲਕੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਪ੍ਰਾਪਤ ਹੋਏ ਪੱਤਰ ਮੁਤਾਬਕ ਪੰਜਾਬ ਵਿੱਚ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਜਨਤਕ ਸਥਾਨਾਂ 'ਤੇ ਭੀੜ ਘੱਟ ਰੱਖਣ ਦੇ ਮਕਸਦ ਨਾਲ ਮਿਤੀ 31 ਮਈ 2021 ਤੱਕ ਸੇਵਾ ਕੇਂਦਰਾਂ ਦੇ ਸਮੇਂ 'ਚ ਤਬਦੀਲੀ ਕੀਤੀ ਗਈ ਹੈ।

ਪਟਿਆਲਾ ਵਿੱਚ ਕੋਵਿਡ ਦੇ ਨਿਯਮਾਂ ਅਨੁਸਾਰ ਹੋਣਗੇ ਵਿਆਹ

Covid-19 ਸਬੰਧੀ ਜਾਰੀ ਹਦਾਇਤਾਂ ਅਨੁਸਾਰ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ

ਪੰਜਾਬ ਭਰ ਵਿੱਚ ਮਾਨਯੋਗ ਜਸਟਿਸ ਅਜੇ ਤਿਵਾੜੀ, ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀ ਦੀ ਸਰਪ੍ਰਸਤੀ ਹੇਠ ਕੌਮੀ ਲੋਕ ਅਦਾਲਤ ਦਾ ਆਯੋਜਨ ਕੋਵਿਡ-19 ਸੰਬੰਧੀ ਜਾਰੀ ਢੁੱਕਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤਾ ਗਿਆ। ਇਸ ਲੋਕ-ਅਦਾਲਤ ਤੋਂ ਪਹਿਲਾਂ ਦਸੰਬਰ 2020 ਵਿੱਚ ਕੌਮੀ ਲੋਕ-ਅਦਾਲਤ ਦਾ ਆਯੋਜਨ ਇਲੈਕਟ੍ਰੋਨਿਕ ਮੀਡੀਆ ਰਾਹੀਂ ਪੰਜਾਬ ਭਰ ਵਿੱਚ ਕੀਤਾ ਗਿਆ ਸੀ। ਇਸ ਵਾਰ ਵੀ ਉਕਤ ਤਰੀਕੇ ਨਾਲ ਹੀ ਕੌਮੀ ਨੈਸ਼ਨਲ ਲੋਕ-ਅਦਾਲਤ ਦਾ ਆਯੋਜਨ 10.04.2021 ਨੂੰ ਕੀਤਾ ਗਿਆ। 

ਦਿੱਲੀ ਵਿੱਚ ਕਰੋਨਾ ਦਾ ਕਹਿਰ, 5 ਅਕਤੂਬਰ ਤੱਕ ਬੰਦ ਰਹਿਣਗੇ ਸਕੂਲ

ਨਵੀਂ ਦਿੱਲੀ