ਵਿਸ਼ਵੀਕਰਨ ਅਤੇ ਆਧੁਨਿਕਤਾ ਦੇ ਦੌਰ ਵਿੱਚ ਦਰਪੇਸ਼ ਚੁਣੌਤੀਆਂ ਦਰਮਿਆਨ ਪੰਜਾਬ ਦੀਆਂ ਅਮੀਰ ਪਰੰਪਰਾਵਾਂ ਅਤੇ ਇਤਿਹਾਸਕ ਸੱਭਿਆਚਾਰਕ ਵਿਰਸੇ ਨੂੰ ਵਿਸ਼ਵ ਭਰ ਵਿੱਚ ਸੰਭਾਲਣ, ਉਤਸ਼ਾਹਿਤ ਕਰਨ ਅਤੇ ਹਰਮਨ-ਪਿਆਰਾ ਬਣਾਉਣ ਦਾ ਸੱਦਾ ਦਿੰਦਿਆਂ ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਸ. ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਦੀ ਪੁਰਾਤਨ ਅਮੀਰ ਵਿਰਾਸਤ ਦੇ ਮੁੱਖ ਥੰਮ੍ਹਾਂ ਵਜੋਂ ਤਿੰਨ "ਗੱਗਿਆਂ" (3ਜੀ), ਭਾਵ ਗੁਰਮੁਖੀ, ਗੁਰਬਾਣੀ ਅਤੇ ਗੱਤਕਾ, ਨੂੰ ਪ੍ਰਚਾਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਪੰਜਾਬੀਅਤ ਦੇ ਮੂਲ ਵਿਰਸੇ ਤੇ ਵਿਰਾਸਤ ਨਾਲ ਜੁੜੀਆਂ ਰਹਿਣ।