Friday, November 22, 2024

High Court

ASI ਵਲੋਂ ਕੀਤੇ ਬਲਾਤਕਾਰ ਦੇ ਮਾਮਲੇ ਦੀ ਜਾਂਚ ਲਈ ਨਵੀਂ ਸਿੱਟ ਬਣੀ

ਚੰਡੀਗੜ੍ਹ : ਪਿਛਲੇ ਦਿਨੀ ਇਕ ਠਾਣੇਦਾਰ ਵਲੋਂ ਇਕ ਵਿਧਵਾ ਔਰਤ ਨਾਲ ਬਲਾਤਕਾਰ ਕਰਨ ਮੌਕੇ ਬਣੀ ਵੀਡੀਓ ਵਾਇਰਲ ਹੋਈ ਸੀ ਜਿਸ ਉਪਰੰਤ ਠਾਣੇਦਾਰ ਨੂੰ ਨੌਕਰੀ ਤੋਂ ਬਾਹਰ ਤਾਂ ਕਰ ਦਿਤਾ ਗਿਆ ਸੀ ਪਰ ਇਸ ਮਾਮਲੇ ਲਈ ਇਕ ਕਮੇਟੀ ਵੀ ਗਠਤ ਕੀਤੀ ਗਈ ਸੀ। 

ਕੋਰੋਨਾ ਕਾਰਨ ਕੈਦੀਆਂ ਨੂੰ ਲੱਗੀਆਂ ਮੌਜਾਂ, ਹਾਈ ਕੋਰਨ ਨੇ ਦਿਤੇ ਅਜਿਹੇ ਆਦੇਸ਼

ਹਾਈ ਕੋਰਟ ਨੇ ਕੋਰੋਨਾ ਦੇ ਵੱਧਦੇ ਕੇਸਾਂ ਕਾਰਨ ਕੈਦੀਆਂ ਦੀ ਜ਼ਮਾਨਤ ਅਤੇ ਪੈਰੋਲ ਦੀ ਮਿਆਦ ਵਧਾਈ
ਚੰਡੀਗੜ੍ਹ : ਕੋਰੋਨਾ ਵੱਧਦੇ ਕੇਸਾਂ ਕਾਰਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਆਪ ਮਾਮਲਿਆਂ ਦਾ ਨੋਟਿਸ ਲੈਂਦੇ ਹੋਏ ਕੈਦੀਆਂ ਦੀ ਜਮਾਨਤ ਅਤੇ ਪੈਰੋਲ ਦੀ ਮਿਆਦ ਵਧਾ ਦਿਤੀ ਹੈ। ਇਹ ਆਦੇਸ਼ ਇਸ ਲਈ ਦਿਤੇ ਗਏ ਹਨ ਤਾਂ ਕਿ ਸੰਕਟ ਦੇ ਸਮੇਂ ਵਿੱਚ ਮੁਕਦਮੇਬਾਜੀ ਨੂੰ ਕੁੱਝ ਸਮੇਂ ਲਈ

ਆਕਸੀਜਨ ਦੀ ਕਿੱਲਤ ਦਾ ਮਾਮਲਾ : ਆਕਸੀਜਨ ਦੀ ਸਪਲਾਈ ਰੋਕਣ ਵਾਲੇ ਫ਼ਾਹੇ ਟੰਗ ਦਿੱਤੇ ਜਾਣਗੇ : ਦਿੱਲੀ ਹਾਈਕੋਰਟ

ਦਿੱਲੀ ਹਾਈਕੋਰਟ ਨੇ ਬਹੁਤ ਹੀ ਸਖ਼ਤ ਲਹਿਜੇ ਵਿੱਚ ਕਿਹਾ ਹੈ ਕਿ ਜੇਕਰ ਕੋਈ, ਕੇਂਦਰ ਸਰਕਾਰ, ਰਾਜ ਸਰਕਾਰ ਜਾਂ ਸਥਾਨਕ ਪ੍ਰਸ਼ਾਸਨ ਜਾਂ ਫਿਰ ਕੋਈ ਅਧਿਕਾਰੀ ਆਕਸੀਜਨ ਦੀ ਰੁਕਾਵਟ ਪੈਦਾ ਕਰਦਾ ਹੈ ਤਾਂ ਉਸ ਨੂੰ ਫ਼ਾਂਸੀ ਦੇ ਲਟਕਾ ਦਿੱਤਾ ਜਾਵੇਗਾ। ਇਕ ਖ਼ਬਰ ਏਜੰਸੀ ਦੀ ਸੂਚਨਾ ਅਨੁਸਾਰ ਦਿੱਲੀ ਹਾਈਕੋਰਟ ਦਾ ਇਹ ਫ਼ੈਸਲਾ ਦਿੱਲੀ ਵਿਚ ਆਕਸੀਜਨ ਦੀ ਕਮੀ ਹੋਣ ਦੀਆਂ ਖ਼ਬਰਾਂ ਫ਼ੈਲਣ ਤੋਂ ਬਾਅਦ ਸਾਹਮਣੇ ਆਇਆ ਹੈ।

ਜਸ਼ਨ ਮਨਾਉਣੇ ਬੰਦ ਕਰੋ, ਕੋਟਕਪੂਰਾ ਕੇਸ ਅਜੇ ਖਤਮ ਨਹੀਂ ਹੋਇਆ-ਕੈਪਟਨ ਅਮਰਿੰਦਰ ਸਿੰਘ ਦਾ ਸੁਖਬੀਰ ਨੂੰ ਜਵਾਬ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕੋਟਕਪੂਰਾ ਗੋਲੀ ਕਾਂਡ ਕੇਸ (Kotkapura Firing Case) ਵਿਚ ਹਾਈ ਕੋਰਟ (High Court) ਦੇ ਹੁਕਮਾਂ ਉਤੇ ਖੁਸ਼ੀਆਂ ਮਨਾਉਣ ਲਈ ਸੁਖਬੀਰ ਬਾਦਲ ਦਾ ਮਖੌਲ ਉਡਾਇਆ ਹੈ ਜਦਕਿ ਮਾਣਯੋਗ ਅਦਾਲਤ ਨੇ ਅਜੇ ਹੁਕਮਾਂ ਦੀ ਕਾਪੀ ਵੀ ਜਾਰੀ ਨਹੀਂ ਕੀਤੀ। ਮੁੱਖ ਮੰਤਰੀ ਨੇ ਅਕਾਲੀ ਲੀਡਰ ਨੂੰ ਜਸ਼ਨ ਨਾ ਮਨਾਉਣ ਲਈ ਆਖਿਆ ਕਿਉਂਕਿ ਇਹ ਮਾਮਲਾ ਅਜੇ ਖਤਮ ਨਹੀਂ ਹੋਇਆ।