ਭ੍ਰਿਸ਼ਟਾਚਾਰ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਵਾਲੰਟੀਅਰ ਮਲਕੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਤਰਫੋਂ 80000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
8 ਪੀਪੀਐਸ ਅਧਿਕਾਰੀਆਂ ਸਮੇਤ 19 ਪੰਜਾਬ ਪੁਲਿਸ ਅਧਿਕਾਰੀਆਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਅੱਜ ਇਕ ਕਰੋੜ ਰੁਪਏ ਦਾ ਬੀਮਾ ਸੁਰੱਖਿਆ ਦਾ ਚੈੱਕ ਦਿੱਤਾ। ਪਰਿਵਾਰ ਨੂੰ ਚੈੱਕ ਸੌਂਪਦਿਆਂ ਤੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸ਼ਹੀਦ ਦਾ ਪੁੱਤਰ ਪਹਿਲਾਂ ਹੀ ਪੁਲਿਸ ਬਲ ਵਿੱਚ ਸਿਪਾਹੀ ਵਜੋਂ ਭਰਤੀ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜਸਪਾਲ ਸਿੰਘ ਦੀ ਸੁਲਤਾਨਪੁਰ ਲੋਧੀ ਵਿਖੇ ਡਿਊਟੀ ਨਿਭਾਉਂਦੇ ਹੋਏ ਮੌਤ ਹੋ ਗਈ ਸੀ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਪੈਸ਼ਲ ਬ੍ਰਾਂਚ ਪਟਿਆਲਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡਜ਼