Friday, September 20, 2024

IDP

ਮਾਲਵਿੰਦਰ ਮਾਲੀ ਦੀ ਗ੍ਰਿਫਤਾਰੀ ਤਾਨਾਸ਼ਾਹੀ ਰਵਈਆ : ਆਈ ਡੀ ਪੀ

ਇੰਟਰਨੈਸ਼ਨਲਿਸਟ ਡੈਮੋਕਰੇਟਿਕ ਪਲੇਟਫਾਰਮ (ਆਈ ਡੀ ਪੀ) ਦੇ ਕੌਮੀ ਪ੍ਰਧਾਨ ਕਰਨੈਲ ਸਿੰਘ ਜਖੇਪਲ, ਸੂਬਾ ਸਕੱਤਰ ਤਰਲੋਚਨ ਸਿੰਘ 

ਪਟਿਆਲਾ ਵਿਚ ਕੋਵਿਡ ਦੇ 219, ਬਲੈਕ ਫ਼ੰਗਸ ਦੇ 30 ਮਾਮਲੇ

ਪੰਜਾਬ ਸਰਕਾਰ ਵੱਲੋਂ ਕੋਵਿਡ ਮਹਾਂਮਾਰੀ ਦੇ ਸਥਿਤੀ ਨੂੰ ਵੇਖਦਿਆਂ 192 ਡਾਕਟਰ ਨਿਯੁਕਤ

ਪੰਜਾਬ ਵਿਚ ਕੋਵਿਡ ਮਹਾਂਮਾਰੀ ਦੀ ਮੌਜੂਦਾ ਚਿੰਤਾਜਨਕ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ 192 ਮੈਡੀਕਲ ਅਧਿਕਾਰੀ ਨਿਯੁਕਤ ਕੀਤੇ ਗਏ। ਇਸ ਭਰਤੀ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਾਲਾਂਕਿ ਸਿਹਤ ਵਿਭਾਗ ਇਸ ਮਹਾਂਮਾਰੀ ਨੂੰ ਕੰਟਰੋਲ ਕਰਨ ਲਈ ਕੁਸ਼ਲਤਾ ਨਾਲ ਕੰਮ ਕਰ ਰਿਹਾ ਹੈ ਪਰ ਕੋਵਿਡ ਕੇਸਾਂ ਦੀ ਵੱਧ ਰਹੀ ਗਿਣਤੀ ਕਾਰਨ ਸਾਨੂੰ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਹਿੱਤ ਵਧੇਰੇ ਸਟਾਫ ਦੀ ਲੋੜ ਹੈ।

ਪੀ.ਪੀ.ਈ. ਕਿੱਟ ਪਹਿਣ ਕੇ ਅਧਿਕਾਰੀਆਂ ਨੇ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਕੋਵਿਡ ਵਾਰਡ ਦਾ ਕੀਤਾ ਮੁਆਇਨਾ

ਰਾਜਿੰਦਰਾ ਹਸਪਤਾਲ ਪਟਿਆਲਾ ਨਾਲ ਸਬੰਧਿਤ ਸੋਸ਼ਲ ਮੀਡੀਆ 'ਤੇ ਹੋ ਰਹੇ ਝੂਠੇ ਪ੍ਰਚਾਰ ਨੂੰ ਠੱਲ੍ਹ ਪਾਉਣ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਅੱਜ ਹਸਪਤਾਲ ਦੇ ਕੋਵਿਡ ਵਾਰਡ ਦਾ ਅਚਾਨਕ ਦੌਰਾ ਕੀਤਾ। ਪੀ.ਪੀ.ਈ. ਕਿੱਟ ਪਹਿਨ ਕੇ ਡਿਪਟੀ ਕਮਿਸ਼ਨਰ ਨੇ ਹੋਰ ਅਧਿਕਾਰੀਆਂ ਨਾਲ ਕੋਵਿਡ ਵਾਰਡ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪ੍ਰਮੁੱਖ ਸੰਸਥਾ, ਸੰਕਟ ਦੀ ਇਸ ਘੜੀ ਵਿੱਚ ਕੋਵਿਡ ਮਰੀਜ਼ਾਂ ਦਾ ਮਿਆਰੀ ਇਲਾਜ ਯਕੀਨੀ ਬਣਾ ਕੇ ਮਨੁੱਖਤਾ ਦੀ ਸਹੀ ਸੇਵਾ ਕਰ ਰਹੀ ਹੈ।

ਪਟਿਆਲਾ ਵਿੱਚ 614 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ

ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਪ੍ਰੀਕਿਰਿਆ ਤਹਿਤ 346 ਨਾਗਰਿਕਾਂ ਨੂੰ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ।ਉਹਨਾਂ ਦੱਸਿਆ ਕਿ ਰਾਜ ਪੱਧਰ ਤੋਂ ਕੋਵਿਡ ਵੈਕਸੀਨ ਦੀ ਪ੍ਰਾਪਤੀ ਹੋਣ ਕਾਰਣ ਕੱਲ ਮਿੱਤੀ 5 ਮਈ ਦਿਨ ਬੁੱਧਵਾਰ ਨੁੰ ਜਿਲੇ੍ਹ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਂਵਾ ਮਾਤਾ ਕੁਸ਼ਲਿਆ ਹਸਪਤਾਲ, ਰਾਜਿੰਦਰਾ ਹਸਪਤਾਲ, ਤ੍ਰਿਪੜੀ, ਮਾਡਲ ਟਾਉਨ, ਸਮੂਹ ਸਬ ਡਵੀਜਨ ਹਸਪਤਾਲ ਨਾਭਾ, ਸਮਾਣਾ, ਰਾਜਪੁਰਾ, ਸਮੂਹ ਪ੍ਰਾਇਮਰੀ ਸਿਹਤ ਕੇਂਦਰ, ਕਮਿਉਨਿਟੀ ਸਿਹਤ ਕੇਂਦਰ ਅਤੇ ਤੰਦਰੂਸਤ ਸਿਹਤ ਕੇਂਦਰਾ ਵਿੱਚ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਜਾਣਗੇ।