ਵਿਦਿਆਰਥੀਆਂ ਰਾਹੀਂ ਡੇਂਗੂ ਖ਼ਿਲਾਫ਼ ਮੁਹਿੰਮ ਨੂੰ ਘਰ ਘਰ ਤੱਕ ਪਹੁੰਚਾਇਆ ਜਾਵੇਗਾ : ਡਾ. ਬਲਬੀਰ ਸਿੰਘ
ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ।
ਮੋਹਾਲੀ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ
ਸਹਾਇਕ ਕਮਿਸ਼ਨਰ ਨੇ ਪੰਜਾਬ ਰਾਜ ਪਾਵਰ ਕਾਰਪੋਰੇਸਨ ਲਿਮਟਿਡ ਦੀ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਦਾ ਲਾਭ ਲੈਣ ਲਈ ਜਿਲ੍ਹੇ ਦੇ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਨੂੰ ਕੀਤੀ ਅਪੀਲ ਆਰ.ਡੀ.ਐਸ.ਐਸ ਸਕੀਮ ਤਹਿਤ ਸਮਾਰਟ ਪ੍ਰੀ-ਪੇਡ ਮੀਟਰ ਲਗਾਉਣ ਲਈ ਕਿਹਾ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਸੰਬੰਧੀ ਚੁੱਕੇ ਜਾ ਰਹੇ ਕਦਮਾਂ ਤਹਿਤ ਸ੍ਰੀ ਤਰਸੇਮ ਚੰਦ ਐੱਸ.ਡੀ.ਐੱਮ. ਨਾਭਾ ਵੱਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਦੇ ਸਹਿਯੋਗ ਨਾਲ ਵਿਸ਼ੇਸ਼ ਇੱਕਤਰਤਾ ਦਾ ਆਯੋਜਨ ਕੀਤਾ ਗਿਆ
ਅਜ਼ਾਦੀ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੀ ਰਵਾਇਤ ਅਨੁਸਾਰ ਉਪ-ਕੁਲਪਤੀ ਪ੍ਰੋ. ਅਰਵਿੰਦ ਵੱਲੋਂ ਝੰਡਾ ਲਹਿਰਾਇਆ ਗਿਆ। ਹਰ ਸਾਲ ਵਾਂਗ ਇਸ ਵਾਰ ਵੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਇਸ ਮੌਕੇ ਹੋਣ ਵਾਲੀ ਪਰੇਡ ਵਿੱਚ ਭਾਗ ਲਿਆ।ਤਿਰੰਗਾ ਲਹਿਰਾਏ ਜਾਣ ਦੀ ਰਸਮ ਉਪਰੰਤ ਸੈਨੇਟ ਹਾਲ ਵਿਖੇ ਹੋਏ ਪ੍ਰੋਗਰਾਮ ਵਿੱਚ ਸੰਬੋਧਨ ਕਰਦਿਆਂ ਪ੍ਰੋ. ਅਰਵਿੰਦ ਨੇ ਕਿਹਾ ਕਿ ਇਸ ਦਿਨ ਜਿੱਥੇ ਦੇਸ ਦੀ ਅਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਹੁੰਦਾ ਹੈ ਉੱਥੇ ਹੀ ਦੇਸ ਅਤੇ ਦੇਸ ਦੇ ਅਦਾਰਿਆਂ ਦੀ ਸਥਿਤੀ ਬਾਰੇ ਵੀ ਲੇਖਾ ਜੋਖਾ ਕਰਨ ਦਾ ਸਬੱਬ ਹੁੰਦਾ ਹੈ।
ਮਨੀਪੁਰ ਵਿੱਚ ਹੋਈ ਹਿੰਸਾ ਦੇ ਵਿਰੋਧ ਵਿੱਚ ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਨੇ ਸਾਂਝੇ ਤੌਰ ’ਤੇ ਕੇਂਦਰ ਖਿਲਾਫ ਵਿਰੋਧ ਪ੍ਰਗਟਾਉਣ ਲਈ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਬੰਦ ਦਾ ਸੱਦਾ ਦੇਣ ਵਾਲੇ ਸਾਰੇ ਭਾਈਚਾਰਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਬੰਦ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗਾ।