ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਗਲੇ ਸੁਤੰਤਰਤਾ ਦਿਵਸ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਲੈਣ ਤੋਂ ਤਿੰਨ ਦਿਨ ਬਾਅਦ, ਸ਼ੁੱਕਰਵਾਰ ਨੂੰ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਵਿਸ਼ੇਸ਼ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਮਿਲ ਕੇ ਨਸਿ਼ਆਂ ਦੀ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਤੋੜਨ ਅਤੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨਵੇਂ ਤਰੀਕੇ ਵਜੋਂ ਸਾਹਮਣੇ ਆਏ ਡਰੋਨ ਆਪ੍ਰੇਸ਼ਨਾਂ ਨਾਲ ਨਜਿੱਠਣ ਲਈ ਇੱਕ ਢੁਕਵੀਂ ਰਣਨੀਤੀ ਤਿਆਰ ਕੀਤੀ ।