Thursday, April 10, 2025

JobsinPunjab

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਮੁੱਖ ਮੰਤਰੀ ਨੇ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਹਾਸਲ ਕਰਨ ਲਈ ਅੱਗੇ ਵਧਣ ਵਾਸਤੇ ਆਖਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਮਿੱਥੇ ਟੀਚੇ ਨੂੰ ਛੇਤੀ ਤੋਂ ਛੇਤੀ ਹਾਸਲ ਕਰਨ ਲਈ ਯਤਨ ਹੋਰ ਅੱਗੇ ਵਧਾਉਣ ਲਈ ਆਖਿਆ ਹੈ। ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮੁੱਖ ਮੰਤਰੀ ਨੇ ਮਾਰਚ, 2017 ਦੇ ਸਮੇਂ ਤੋਂ, ਖਾਸ ਕਰਕੇ ਕੋਵਿਡ-19 ਦੇ ਔਖੇ ਸਮਿਆਂ ਦੌਰਾਨ ਵੀ ਸਰਕਾਰੀ, ਪ੍ਰਾਈਵੇਟ ਖੇਤਰ ਤੋਂ ਇਲਾਵਾ ਸਵੈ-ਰੋਜ਼ਗਾਰ ਵਿਚ 17.61 ਲੱਖ ਨੌਕਰੀਆਂ ਦੇਣ ਵਿਚ ਸਹੂਲਤ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ।