ਸਿਵਲ ਸਰਜਨ ਮਾਨਸਾ ਡਾ. ਰਣਜੀਤ ਰਾਏ ਦੇ ਦਿਸ਼ਾ–ਨਿਰਦੇਸ਼ਾਂ ਤਹਿਤ ਅਤੇ ਐਸ.ਐਮ.ਓ. ਖਿਆਲਾ ਕਲਾਂ ਡਾ. ਹਰਚੰਦ ਸਿੰਘ ਦੀ ਰਹਿਨੁਮਾਈ ਹੇਠ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਵਿਸ਼ਵ ਡੇਂਗੂ ਜਾਗਰੂਕਤਾ ਦਿਵਸ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਿਹਤ ਇੰਸਪੈਕਟਰ ਜਗਦੀਸ਼ ਸਿੰਘ ਪੱਖੋ ਨੇ ਦੱਸਿਆ ਕਿ ਡੇਂਗੂ ਬੁਖਾਰ ਸਾਫ ਪਾਣੀ ‘ਤੇ ਪੈਦਾ ਹੋਣ ਵਾਲੇ ਇੱਕ ਖਾਸ ਕਿਸਮ ਦੇ ਮੱਛਰ (ਐਡੀਜ਼ ਅਜਿਪਟੀ) ਦੇ ਕੱਟਣ ਨਾਲ ਹੁੰਦਾ ਹੈ। ਤੇਜ਼ ਬੁਖਾਰ, ਤੇਜ਼ ਸਿਰ ਦਰਦ, ਉਲਟੀ ਹੋਣਾ ਤੇ ਹੱਡੀਆਂ ਵਿੱਚ ਅਕੜਾ ਡੇਂਗੂ ਬੁਖਾਰ ਦੇ ਲੱਛਣ ਹਨ। ਡੇਂਗੂ ਬੁਖਾਰ ਨੂੰ ਹੱਡੀ ਤੋੜ ਬੁਖਾਰ ਵੀ ਕਿਹਾ ਜਾਂਦਾ ਹੈ।