Friday, April 18, 2025

JyotiSarup

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਜੋਤੀ ਸਰੂਪ ਕੰਨਿਆ ਆਸ਼ਰਮ ਖਰੜ ਦਾ ਦੌਰਾ

ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਅੱਜ ਜੋਤੀ ਸਰੂਪ ਕੰਨਿਆ ਆਸ਼ਰਮ, ਖਰੜ ਦਾ ਦੌਰਾ ਕੀਤਾ ਗਿਆ ਅਤੇ ਆਸ਼ਰਮ ਵਿਚ ਰਹਿ ਰਹੀਆਂ ਬੱਚੀਆਂ ਨੂੰ ਸਰਕਾਰ ਵੱਲੋਂ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਬਣਾਏ ਗਏ ਵੱਖ-ਵੱਖ ਕਾਨੂੰਨਾਂ ਅਤੇ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਅਰਦਾਸ ਉਪਰੰਤ ਸਾਲਾਨਾ ਸ਼ਹੀਦੀ ਸਭਾ ਸੰਪੰਨ

ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਇਤਿਹਾਸਕ ਅਤੇ ਪਵਿੱਤਰ ਅਸਥਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ, ਅੱਜ ਇਤਿਹਾਸਕ ਤੇ ਸ਼ਹੀਦੀ ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜਣ ’ਤੇ ਅਰਦਾਸ ਉਪਰੰਤ ਰਸਮੀ ਤੌਰ ’ਤੇ ਸੰਪੰਨ ਹੋਈ।