ਸੂਬੇ ਵਿੱਚ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ ਹਨ ਤੇ ਕਿਸਾਨਾਂ ਸਮੇਤ ਕਣਕ ਦੀ ਖਰੀਦ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ। ਇਹ ਗੱਲ ਮੁੱਖ ਮੰਤਰੀ, ਪੰਜਾਬ, ਭਗਵੰਤ ਮਾਨ ਨੇ ਅਨਾਜ ਮੰਡੀ, ਖੰਨਾ ਵਿੱਚ ਕਣਕ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜਾ ਲੈਣ ਮੌਕੇ ਆਖੀ।