Friday, September 20, 2024

Krishan Kumar

ਵਿਧਾਇਕਾਂ ਤੋਂ ਲੈ ਕੇ ਅਧਿਆਪਕਾਂ ਦਾ ਵੀ ਬਣਿਆ ਸਰਕਾਰੀ ਸਕੂਲਾਂ 'ਚ ਵਿਸ਼ਵਾਸ਼

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਕੇ, ਸਕੂਲ ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਨੂੰ ਵੱਡਾ ਹੁਲਾਰਾ ਦਿੱਤਾ ਹੈ। ਰਾਜ ਦੇ ਵੱਖ-ਵੱਖ ਜਿਲ੍ਹਿਆਂ 'ਚ ਸਰਕਾਰੀ ਸਕੂਲ ਅਧਿਆਪਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਕੇ, ਆਪਣੇ ਬੱਚੇ ਨਿੱਜੀ ਸਕੂਲਾਂ 'ਚ ਪੜ੍ਹਾਉਣ ਦੀਆਂ ਤੋਹਮਤਾਂ ਦਾ ਜੁਆਬ ਦੇ ਰਹੇ ਹਨ। ਸਰਕਾਰੀ ਸਕੂਲ ਅਧਿਆਪਕਾਂ ਵੱਲੋਂ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਉਣ ਦੀ ਜਿੱਥੇ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ, ਉੱਥੇ ਹੋਰਨਾਂ ਮਹਿਕਮਿਆਂ 'ਚ ਕਾਰਜਸ਼ੀਲ ਮਾਪੇ ਵੀ ਸਰਕਾਰੀ ਸਕੂਲਾਂ 'ਚ ਆਪਣੇ ਬੱਚਿਆਂ ਨੂੰ ਪੜ੍ਹਾਉਣ ਵੱਲ ਤੁਰ ਪਏ ਹਨ।

ਸਕੱਤਰ ਸਕੂਲ ਸਿੱਖਿਆ ਨੇ ਰਿਲੀਜ਼ ਕੀਤਾ ਪਟਿਆਲਾ ਜਿਲ੍ਹੇ ਦੇ ਸਰਕਾਰੀ ਸਕੂਲਾਂ ਦਾ ਕੈਲੰਡਰ (Calender)

 ਸਰਕਾਰੀ ਸਕੂਲਾਂ ਦੀ ਬਦਲੀ ਹੋਈ ਨੁਹਾਰ ਨੂੰ ਪੇਸ਼ ਕਰਦਾ ਪਟਿਆਲੇ ਜਿਲ੍ਹੇ ਦੇ ਸਕੂਲਾਂ ਦਾ ਕੈਲੰਡਰ ਅੱਜ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਰਿਲੀਜ਼ ਕੀਤਾ। ਸਕੱਤਰ ਨੇ ਜਿਲ੍ਹਾ ਸਿੱਖਿਆ ਅਫਸਰ (ਸੈ. ਤੇ ਐਲੀ. ਸਿੱਖਿਆ) ਪਟਿਆਲਾ ਦੀ ਟੀਮ ਨੂੰ ਉਕਤ ਕੈਲੰਡਰ ਤਿਆਰ ਕਰਨ ਲਈ ਵਧਾਈ ਦਿੱਤੀ ਅਤੇ ਸ਼ਲਾਘਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਸਰਗਰਮੀਆਂ, ਪ੍ਰਾਪਤੀਆਂ ਤੇ ਸਹੂਲਤਾਂ ਨੂੰ ਘਰ-ਘਰ ਪਹੁੰਚਾਉਣ ਲਈ ਕੈਲੰਡਰ, ਰਸਾਲੇ, ਪੋਸਟਰ ਤੇ ਈ-ਪ੍ਰਾਸਪੈਕਟਸ ਤਿਆਰ ਕੀਤੇ ਜਾ ਰਹੇ ਹਨ।