Friday, September 20, 2024

KuraliNews

ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਕੇਂਦਰ ਤੇ ਸੂਬਾ ਸਰਕਾਰਾਂ : ਦਵਿੰਦਰ ਠਾਕੁਰ

ਨਗਰ ਕੌਂਸਲ ਕੁਰਾਲੀ ਦੇ ਸਾਬਕਾ ਵਾਈਸ ਪ੍ਰਧਾਨ ਦਵਿੰਦਰ ਸਿੰਘ ਠਾਕੁਰ ਨੇ ਪਿਛਲੇ ਦਿਨੀ ਪੱਛਮੀ ਬੰਗਾਲ ਦੇ ਕੋਲਕਾਤਾ ਸਥਿਤ ਆਰਜੀ ਕਾਰ ਮੈਡੀਕਲ ਕਾਲਜ ਦੀ ਮਹਿਲਾ ਪੋਸਟ ਗ੍ਰੈਜੂਏਟ ਟਰੇਨੀ ਡਾਕਟਰ ਦੀ ਜਬਰ ਜਨਾਹ ਮਗਰੋਂ ਕੀਤੀ ਹੱਤਿਆ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਸੇਵਾ ਕਰਨ ਵਾਲੇ ਡਾਕਟਰ ਨਾਲ ਇਹੋ ਅਜਿਹੀ ਨਿੰਦਣਯੋਗ ਘਿਨਾਉਣੀ ਹਰਕਤ ਨੇ ਸਮੁੱਚੇ ਦੇਸ਼ ਨੂੰ ਸ਼ਰਮਸਾਰ ਕਰ ਕੇ ਰੱਖ ਦਿਤਾ ਹੈ।

ਕੌਮੀ ਇਨਸਾਫ ਮੋਰਚੇ ਵੱਲੋਂ ਮਾਜਰੀ ਬਲਾਕ ਵਿਖੇ 15 ਅਗਸਤ ਦੇ ਪ੍ਰੋਗਰਾਮ ਸੰਬੰਧੀ ਮੀਟਿੰਗ

ਕੌਮੀ ਇਨਸਾਫ ਮੋਰਚੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਕਾਨੂੰਨ ਬਣਾਉਣ ਅਤੇ ਬੰਦੀ ਸਿੰਘਾਂ ਨੂੰ ਰਿਹਾ ਕਰਾਉਣ ਆਦਿਕ ਮੰਗਾ ਲਈ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਸਬੰਧੀ ਮਾਜਰੀ ਬਲਾਕ ਵਿਖੇ ਮੀਟਿੰਗ ਕੀਤੀ ਗਈ। 

ਕਸਬਾ ਖਿਜਰਾਬਾਦ ਦੇ ਖੇਤਾਂ ’ਚੋਂ ਦੂਰ ਹੋਵੇਗੀ ਸਿੰਚਾਈ ਵਾਲੇ ਪਾਣੀ ਦੀ ਕਮੀ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਪੰਚ ਗੁਰਿੰਦਰ ਸਿੰਘ ਖਿਜਰਾਬਾਦ ਵੱਲੋਂ ਪਿੰਡ ਵਾਸੀਆਂ ਦੇ ਇੱਕ ਵਫ਼ਦ ਨੂੰ ਨਾਲ ਲੈ ਕੇ ਅੱਜ ਪੰਜਾਬ ਰਾਜ ਟਿਊਬਵੈਲ ਕਾਰਪੋਰੇਸ਼ਨ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ ਗਈ। 

ਪੰਜਾਬ ਦੇ ਯੋਧਿਆਂ ਦੇ ਇਤਿਹਾਸ ਅਤੇ ਸੱਭਿਆਚਾਰ ਨੂੰ ਬਿਆਨ ਕਰਕੇ ਅਤੇ ਪ੍ਰਦਰਸ਼ਿਤ ਕਰਕੇ ਲੋਕਾਂ ਨੂੰ ਅਕਰਸ਼ਿਤ ਕੀਤਾ

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮਹਾਨ ਯੋਧਿਆਂ, ਮਾਈ ਭਾਗੋ -ਮਹਿਲਾ ਸਸ਼ਕਤੀਕਰਨ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀਆਂ ਸੜਕਾਂ 'ਤੇ ਆ ਕੇ ਲੋਕਾਂ 'ਤੇ ਡੂੰਘੀ ਛਾਪ ਛੱਡੀ।

ਦੋ ਰੋਜਾ ਪ੍ਰਾਚੀਨ ਛਿੰਝ ਮੇਲਾ 16 ਤੋਂ

ਇੱਥੋ ਨੇੜਲੇ ਇਤਿਹਾਸਿਕ ਕਸਬੇ ਖਿਜਰਾਬਾਦ ਵਿਖੇ ਸਦੀਆਂ ਤੋਂ ਕਰਵਾਇਆ ਜਾਂਦਾ ਦੋ ਰੋਜਾ ਪ੍ਰਾਚੀਨ ਛਿੰਝ ਮੇਲਾ 16 ਅਤੇ 17 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ।

ਤੀਆਂ ਦੇ ਮੇਲੇ ਦੌਰਾਨ ਸ਼ਹਿਰ ਦੀਆਂ ਔਰਤਾਂ ਨੇ ਖੂਬ ਆਨੰਦ ਮਾਣਿਆ

ਸਥਾਨਕ ਸ਼ਹਿਰ ਦੇ ਵਾਰਡ ਨੰਬਰ 12 ’ਚ ਸਿੰਘਪੁਰਾ ਰੋਡ ਤੇ ਸਥਿਤ ਏ ਵੰਨ ਕਾਲੌਨੀ ਨੰਬਰ 2 ਵਿਖੇ ਅੱਜ ਸ਼ਹਿਰ ਦੀਆਂ ਔਰਤਾਂ ਵੱਲੋਂ ਸਾਉਣ ਦੇ ਮਹੀਨੇ ’ਚ ਤੀਆਂ ਨੂੰ ਮੁੱਖ ਰੱਖਦਿਆਂ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ।