ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕਿੱਤਾ ਮੁਖੀ ਸਿੱਖਿਆ ਵਿੱਚ ਸੁਧਾਰ ਲਿਆਉਣ ਵਾਸਤੇ ਵੋਕੇਸ਼ਨਲ ਲੈਬਜ਼ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵਾਸਤੇ ਗ੍ਰਾਂਟ ਜਾਰੀ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਕਿੱਤਾ ਮੁਖੀ ਸਿੱਖਿਆ ਦਾ ਪੱਧਰ ਸੁਧਾਰ ਲਈ ਵੋਕੇਸ਼ਨਲ/ਐਨ.ਐਸ.ਕਿਊ.ਐਫ ਲੈਬਜ਼ ਦੀ ਕਾਇਆ-ਕਲਪ ਕਰਨ ਅਤੇ ਇਨ੍ਹਾਂ ਨੂੰ ਸਮਾਰਟ ਲੈਬਜ਼ ਵਿੱਚ ਤਬਦੀਲ ਕਰਨ ’ਤੇ ਜ਼ੋਰ ਦਿੱਤਾ ਹੈ। ਇਸ ਵੇਲੇ ਸੂਬੇ ਭਰ ਦੇ 955 ਸਕੂਲਾਂ ਵਿੱਚ ਐਨ.ਐਸ.ਕਿਊ.ਐਫ