ਕੇਰਲ ਦੇ ਵਾਇਨਾਡ ‘ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 175 ਤੱਕ ਪਹੁੰਚ ਗਈ ਹੈ।
ਅਰੁਣਾਚਲ ਪ੍ਰਦੇਸ਼ ਦੀ ਦਿਬਾਂਗ ਘਾਟੀ ਵਿੱਚ ਜ਼ਮੀਨ ਖਿਸਕਣ ਕਾਰਨ ਨੈਸ਼ਨਲ ਹਾਈਵੇਅ ਦਾ ਇਕ ਹਿੱਸਾ ਢਹਿ ਗਿਆ ਹੈ ਜਿਸ ਕਾਰਨ ਚੀਨ ਦੀ ਸਰਹੱਦ ਨਾਲ ਲਗਦੇ ਦਿਬਾਂਗ ਘਾਟੀ ਜ਼ਿਲ੍ਹਾ ਦੇਸ਼ ਨਾਲੋਂ ਕੱਟ ਗਿਆ ਹੈ।
ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲੇ ‘ਚ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ 6 ਮੀਲ ਨਾਂ ਦੀ ਜਗ੍ਹਾ ‘ਤੇ ਲਗਾਤਾਰ ਜ਼ਮੀਨ ਖਿਸਕਣ ਦਾ ਖਤਰਾ ਬਣਿਆ ਹੋਇਆ ਹੈ। ਇਹ ਥਾਂ ਬਹੁਤ ਖ਼ਤਰਨਾਕ ਬਣ ਗਈ ਹੈ। ਪਿਛਲੇ ਕੁਝ ਮਹੀਨਿਆਂ ਤੋਂ ਇੱਥੇ ਲਗਾਤਾਰ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।