ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤਾ ਗਿਆ ਨਿਗੂਣਾ ਵਾਧਾ ਨਾ ਸਿਰਫ ਪੂਰੀ ਤਰ੍ਹਾਂ ਅਣਉਚਿਤ ਹੈ ਸਗੋਂ ਉਨ੍ਹਾਂ ਕਿਸਾਨਾਂ ਦਾ ਵੀ ਨਿਰਾਦਰ ਕੀਤਾ ਹੈ ਜੋ ਪਿਛਲੇ ਛੇ ਮਹੀਨਿਆਂ ਤੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਇਨਸਾਫ ਲਈ ਸੰਘਰਸ਼ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਉਤੇ ਲੰਮੇ ਸਮੇਂ ਤੋਂ ਚੱਲ ਰਹੇ ਸੰਘਰਸ਼ ਵਿਚ ਆਪਣੀਆਂ ਜਿੰਦਗੀਆਂ ਦਾਅ ਉਤੇ ਲਾਈਆਂ ਹੋਣ ਤਾਂ ਅਜਿਹੇ ਮੌਕੇ ਭਾਰਤੀ ਜਨਤਾ ਪਾਰਟੀ ਨੇ ਕਿਸਾਨਾਂ ਦੇ ਜ਼ਖਮਾਂ ਉਤੇ ਮੱਲਮ ਲਾਉਣ ਦੀ ਬਜਾਏ ਸਮਰਥਨ ਮੁੱਲ ਦਾ ਐਲਾਨ ਕਰਕੇ ਉਨ੍ਹਾਂ ਦੇ ਜ਼ਖਮਾਂ ਉਤੇ ਲੂਣ ਛਿੜਕਿਆ ਹੈ।