ਬਰਸਾਤਾਂ ਵਿੱਚ ਸਬਜ਼ੀਆਂ ਦੇ ਸੁਚੱਜੇ ਪ੍ਰਬੰਧਨ ਨੂੰ ਮੱਦੇ ਨਜ਼ਰ ਰੱਖਦੇ ਹੋਏ ਕ੍ਰਿਸ਼ੀ ਵਿਗਿਆਨ ਕੇਂਦਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਔਨਲਾਈਨ “ਸਿਖਲਾਈ ਕੋਰਸ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਐਸੋਸੀਏਟ ਡਾਇਰੈਕਟਰ ਡਾ. ਪਰਮਿੰਦਰ ਸਿੰਘ ਨੇ ਦੱਸਿਆ ਕਿ ਕੋਰਸ ਵਿੱਚ 18 ਕਿਸਾਨ ਅਤੇ ਕਿਸਾਨ ਔਰਤਾਂ ਨੇ ਭਾਗ ਲਿਆ।
ਡਾ. ਪਰਮਿੰਦਰ ਸਿੰਘ ਨੇ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਕਿਸਾਨਾਂ ਨੂੰ ਕਰੋਨਾ ਮਹਾਂਮਾਰੀ ਦੌਰਾਨ ਸਬਜ਼ੀਆਂ ਦੀ ਖੇਤੀ ਨੂੰ ਅਪਣਾਉਣ ਬਾਰੇ ਉਤਸ਼ਾਹਿਤ ਕੀਤਾ। ਬਰਸਾਤਾਂ ਵਿੱਚ ਸਬਜ਼ੀਆਂ ਦੇ ਸੁਚੱਜੇ ਪ੍ਰਬੰਧਨ ਲਈ ਮਿੱਟੀ ਮੁਤਾਬਿਕ ਫ਼ਸਲਾਂ ਦੀ ਚੋਣ, ਫ਼ਸਲਾਂ ਦੀ ਸਹੀ ਅਵਸਥਾ ਅਤੇ ਸਹੀ ਸਮੇਂ ਉੱਤੇ ਸਿੰਚਾਈ ਦੇਣ ਤੇ ਜ਼ੋਰ ਦਿੱਤਾ ਗਿਆ ।