ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਜੁੜੇ ‘ਮੀ ਟੂ’ ਮਾਮਲੇ ਵਿਚ ਧਰਨਾ ਲਾਉਣ ਦੀ ਧਮਕੀ ਦੇਣ ਵਾਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਮਨੀਸ਼ਾ ਗੁਲਾਟੀ ਹੁਣ ਅਪਣੇ ਬਿਆਨ ਤੋਂ ਪਲਟ ਗਏ ਹਨ। ਉਨ੍ਹਾਂ ਕਿਹਾ ਸੀ ਕਿ ਜੇ ਸਰਕਾਰ ਨੇ ਅੱਜ ਸੋਮਵਾਰ ਤਕ ਜਵਾਬ ਨਾ ਦਿਤਾ ਤਾਂ ਉਹ ਅੱਜ ਤੋਂ ਮਟਕਾ ਚੌਕ ’ਤੇ ਧਰਨਾ ਦੇਵੇਗੀ। ਅੱਜ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਇਹ ਧਮਕੀ ਯਾਦ ਕਰਵਾਈ ਤਾਂ ਉਨ੍ਹਾਂ ਕਿਹਾ ਕਿ ਇਹ ਗੱਲ ਔਰਤਾਂ ਨੂੰ ਹੱਲਾਸ਼ੇਰੀ ਦੇਣ ਲਈ ਕਹੀ ਸੀ ਤਾਕਿ ਉਹ ਔਰਤਾਂ ਨੂੰ ਇਨਸਾਫ਼ ਦਿਵਾਉਣ ਲਈ ਹੋਰ ਦਲੇਰੀ ਨਾਲ ਜੂਝਣ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਉਨ੍ਹਾਂ ਨੂੰ ਫੋਨ ਕਰਕੇ ਕਿਹਾ ਕਿ ਜਵਾਬ ਛੇਤੀ ਹੀ ਦੇ ਦਿਤਾ ਜਾਵੇਗਾ, ਜਿਸ ਕਾਰਨ ਉਨ੍ਹਾਂ ਨੂੰ ਹੁਣ ਧਰਨਾ ਲਾਉਣ ਦੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਕੋਵਿਡ ਦੀ ਸਥਿਤੀ ਕਾਰਨ ਵੀ