ਸਾਬਕਾ ਪ੍ਰਧਾਨ ਮੰਤਰੀ ਸ. ਮਨਮੋਹਨ ਸਿੰਘ ਦੇ ਕਰੋਨਾ ਪਾਜ਼ੇਟਿਵ ਹੋਣ ਦੀ ਖ਼ਬਰ ਮਿਲੀ ਹੈ। ਉਨ੍ਹਾਂ ਨੂੰ ਲਾਗ ਦੀ ਪੁਸ਼ਟੀ ਹੋਣ ਤੋਂ ਬਾਅਦ ਦਿੱਲੀ ਦੇ ਏਮਸ ਵਿੱਚ ਭਰਤੀ ਕਰਵਾਇਆ ਗਿਆ ਹੈ। ਇਥੇ ਇਹ ਵੀ ਦਸਣਾ ਬਣਦਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਸ. ਮਨਮੋਹਨ ਸਿੰਘ ਨੇ ਦੇਸ਼ ਵਿੱਚ ਵੱਧ ਰਹੇ ਕਰੋਨਾ ਦੇ ਮਾਮਲਿਆਂ ਦੇ ਸਬੰਧੀ ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜ ਸੁਝਾਅ ਵੀ ਦਿੱਤੇ ਸਨ।