ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੁਧਿਆਣਾ ਜ਼ਿਲ੍ਹੇ ਦੇ ਸਤਲੁੱਜ ਕੰਢੇ ਪੈਂਦੇ ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਚਿੱਠੀ ਲਿਖੀ ਹੈ। ਉਹਨਾਂ ਨਾਲ ਹੀ ਪੰਜਾਬ ਵਿੱਚ ਜੰਗਲੀ ਕਵਰ ਨੂੰ 3.67 ਫੀਸਦੀ ਤੋਂ ਵਧਾ ਕੇ ਭਾਰਤ ਦੇ ਬਾਕੀ ਸੂਬਿਆਂ ਦੇ ਬਰਾਬਰ 33 ਫੀਸਦੀ ਕਰਨ ਬਾਰੇ ਵੀ ਸਾਰਥਕ ਕਦਮ ਚੁੱਕਣ ਦੀ ਵਕਾਲਤ ਕੀਤੀ ਹੈ।