“ਮੇਘ ਗੋਇਲ ਦਾ ਨਾਵਲ ਸਾਡੇ ਅਜੋਕੇ ਸਮਾਜਿਕ ਤਾਣੇ-ਬਾਣੇ ਦੀਆਂ ਗੁੰਝਲਾਂ ਨੂੰ ਸੁਲਝਾਉਣ ਲਈ ਪੂਰੀ ਤਰ੍ਹਾਂ ਸਮਰੱਥ ਪ੍ਰਤੀਤ ਹੁੰਦਾ ਹੈ ਕਿਉਂਕਿ ਮਾਨਵੀ ਜੀਵਨ ਮੁੱਲਾਂ ਤੋਂ ਬਿਨਾਂ ਨਰੋਏ ਸਮਾਜ ਦੀ ਉਸਾਰੀ ਸੰਭਵ ਨਹੀਂ।” ਇਹ ਸ਼ਬਦ ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵੱਲੋਂ ਹੋਟਲ ਈਟਿੰਗ ਮਾਲ ਸੰਗਰੂਰ ਵਿਖੇ ਕਰਵਾਏ ਗਏ ਪੰਜਾਬੀ ਦੇ ਹਰਮਨ ਪਿਆਰੇ ਨਾਵਲਕਾਰ ਮੇਘ ਗੋਇਲ ਦੇ ਨਾਵਲ ‘ਅਰਮਾਨ’ ਦੇ ਸ਼ਾਨਦਾਰ ਲੋਕ-ਅਰਪਣ ਸਮਾਰੋਹ ਵਿੱਚ ਬੋਲਦਿਆਂ ਸਮਰੱਥ ਨਾਵਲਕਾਰ ਅਤੇ ਕਹਾਣੀਕਾਰ ਜਸਪਾਲ ਮਾਨਖੇੜਾ ਐਸੋਸੀਏਟ ਮੈਂਬਰ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਹੇ।