ਪੰਜਾਬ ਦੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਅਤੇ ਕਿਸਾਨਾਂ ਦੀਆਂ ਖੇਤੀ ਲਾਗਤਾਂ ਨੂੰ ਘਟਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਚਾਲੂ ਵਿੱਤੀ ਸਾਲ ਦੇ ਅੰਤ ਤੱਕ 20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੀਵਰੇਜ ਦੇ ਸੋਧੇ ਪਾਣੀ ਦੀ ਸਿੰਚਾਈ ਸਹੂਲਤ ਨਾਲ ਜੋਡ਼ਨ ਦਾ ਟੀਚਾ ਹੈ।