ਇੰਟਰਨੈਸ਼ਨਲ ਿਕਟ ਖਿਡਾਰੀ ਮਹਿੰਦਰ ਸਿੰਘ ਧੋਨੀ ਦਾ ਪਰਿਵਾਰ ਵੀ ਕਰੋਨਾ ਦੀ ਲਪੇਟ ਵਿੱਚ ਆ ਗਿਆ ਹੈ। ਪ੍ਰਾਪਤ ਖ਼ਬਰਾਂ ਮੁਤਾਬਿਕ ਮਹਿੰਦਰ ਸਿੰਘ ਧੋਨੀ ਦੇ ਮਾਤਾ-ਪਿਤਾ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਜਾਣਕਾਰੀ ਅਨੁਸਾਰ ਉਘੇ ਿਕਟ ਖਿਡਾਰੀ ਮਹਿੰਦਰ ਸਿੰਘ ਧੋਨੀ ਦੇ ਪਿਤਾ ਪਾਨ ਸਿੰਘ ਘੋਨੀ ਅਤੇ ਮਾਤਾ ਦੇਵਕੀ ਦੇਵੀ ਕਰੋਨਾ ਦੀ ਲਾਗ ਤੋਂ ਪ੍ਰਭਾਵਿਤ ਮਿਲੇ ਹਨ। ਦੋਵਾਂ ਨੂੰ ਰਾਂਚੀ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਦੋਵਾਂ ਦੀ ਸਥਿਤੀ ਕਾਬੂ ਹੇਠ ਹੈ ਅਤੇ ਆਕਸੀਜਨ ਦਾ ਪੱਧਰ ਵੀ ਠੀਕ ਹੈ।