ਭਾਰਤ ਸਰਕਾਰ ਦੇ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਦੁਆਰਾ, ਦੇਸ਼ ਦੇ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਅਤੇ ਉਨ੍ਹਾਂ ਦੇ ਹੁਨਰ ਵਿਕਾਸ ਦੇ ਰਾਹ ਤੇ ਤੋਰਨ ਲਈ ਨਹਿਰੂ ਯੁਵਾ ਕੇਂਦਰ ਸੰਗਠਨ ਦੀ ਸਥਾਪਨਾ ਕੀਤੀ ਗਈ। ਇਹ ਨੌਜਵਾਨਾਂ ਦਾ ਸਭ ਤੋਂ ਵੱਡਾ ਸੰਗਠਨ ਹੈ, ਜਿਸਦਾ ਮੂਲ ਮਕਸਦ ਦੇਸ਼ ਨੂੰ ਸੋਹਣਾ ਅਤੇ ਵਿਕਸਿਤ ਬਣਾਉਣ ਲਈ, ਨੌਜਵਾਨਾਂ ਨੂੰ ਮੌਕੇ ਪ੍ਰਦਾਨ ਕਰਨਾ ਹੈ।
ਲੰਮੇ ਸਮੇਂ ਤੋਂ ਨਹਿਰੂ ਯੁਵਾ ਕੇਂਦਰ ਸੰਗਠਨ ਨੇ ਪਿੰਡਾਂ ਵਿੱਚ ਯੂਥ ਕਲੱਬਾਂ ਦਾ ਇੱਕ ਨੈੱਟਵਰਕ ਸਥਾਪਤ ਕੀਤਾ ਹੈ, ਜਿੱਥੇ ਨਹਿਰੂ ਯੁਵਾ ਕੇਂਦਰ ਸਥਾਪਤ ਕੀਤੇ ਗਏ ਹਨ।