Friday, September 20, 2024

NagarPanchayat

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਕਿਹਾ, ਕਿ ਸਵੱਛ ਭਾਰਤ ਅਭਿਆਨ ਤਹਿਤ ਮਿਲੇ ਫੰਡਜ਼ ਦੀ ਵਰਤੋਂ ਨੂੰ ਤੁਰੰਤ ਯਕੀਨੀ ਬਣਾਈ ਜਾਵੇ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ 'ਚ ਦਰਜ ਕਰਵਾਉਣ ਦੇ ਹੁਕਮ ਜਾਰੀ

ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ/ਚੌਂਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ।