ਹੰਗਰੀ ਦੇ ਬੁਡਾਪੇਸਟ ਵਿੱਚ ਹੋਈ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ਦੇ ਨੇਜਾ ਸੁੱਟਣ ਦੇ ਮੁਕਾਬਲੇ ਵਿੱਚ ਭਾਰਤੀ ਖਿਡਾਰੀ ਨੀਰਜ ਚੋਪੜਾ ਨੇ 88.17 ਮੀਟਰ ਤੱਕ ਨੇਜਾ ਸੁੱਟ ਕੇ ਸੋਨੇ ਦਾ ਤਮਗਾ ਫੁੰਡ ਲਿਆ ਹੈ।