ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਮੈਡੀਕਲ ਭਾਈਚਾਰੇ ਦੀ ਸ਼ੁੱਕਰਗੁਜ਼ਾਰ ਹੈ ਕਿ ਉਹ ਕੋਰੋਨਾ ਮਹਾਂਮਾਰੀ ਦੇ ਮੁੱਢ ਤੋਂ ਹੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ। ਸ. ਸਿੱਧੂ ਨੇ ਦੱਸਿਆ ਕਿ ਹਰ ਸਾਲ 12 ਮਈ ਨੂੰ ਅੰਤਰਰਾਸ਼ਟਰੀ ਨਰਸ ਦਿਵਸ ਵਜੋਂ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਸਿਹਤ ਸੇਵਾਵਾਂ ਵਿਚ ਨਰਸਾਂ ਦੀ ਮਹੱਤਤਾ ਨੂੰ ਉਜਾਗਰ ਕਰਨਾ ਮਹੱਤਵਪੂਰਨ ਹੋ ਜਾਂਦਾ ਹੈ।