Friday, November 22, 2024

Nurses

ਸਰਕਾਰੀ ਨਰਸਿੰਗ ਕਾਲਜ ਵਿੱਚ 6 ਮਈ ਤੋਂ 14 ਮਈ ਤੱਕ ਅੰਤਰਰਾਸ਼ਟਰੀ ਨਰਸ ਹਫ਼ਤਾ ਮਨਾਇਆ

ਸਰਕਾਰੀ ਕਾਲਜ ਆਫ਼ ਨਰਸਿੰਗ, ਪਟਿਆਲਾ ਵਿਖੇ 6 ਮਈ ਤੋਂ 14 ਮਈ ਤੱਕ ਅੰਤਰਰਾਸ਼ਟਰੀ ਨਰਸ ਹਫ਼ਤਾ ਪ੍ਰਿੰਸੀਪਲ ਡਾ. ਬਲਵਿੰਦਰ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ।

ਪੰਜਾਬ ਸਰਕਾਰ ਸਕੂਲਾਂ ’ਚ ਅਧਿਆਪਕ ਤੇ ਹਸਪਤਾਲਾਂ ’ਚ ਡਾਕਟਰ ਤੇ ਨਰਸਾਂ ਦੇਣ ਲਈ ਵਚਨਬੱਧ : ਐਮ ਐਲ ਏ ਮੋਹਾਲੀ

ਗੋਬਿੰਦਗੜ੍ਹ ਦੇ ਸਰਕਾਰੀ ਸਕੂਲ ਦੇ 3.70 ਕਰੋੜ ਦੀ ਲਾਗਤ ਨਾਲ ਬਣੇ 24 ਕਮਰੇ ਵਿਦਿਆਰਥੀਆਂ ਨੂੰ ਅਰਪਣ ਕੀਤੇ ਸਰਕਾਰ ਨੇ ਹੁਣ ਤੱਕ 40 ਹਜ਼ਾਰ ਤੋਂ ਵਧੇਰੇ ਨੌਕਰੀਆਂ ਦਿੱਤੀਆਂ ਤੇ 650 ਤੋਂ ਵਧੇਰੇ ਆਮ ਆਦਮੀ ਕਲੀਨਿਕ ਬਣਾਏ ਸਰਕਾਰ ਸਿਖਿਆ ਅਤੇ ਸਿਹਤ ਖੇਤਰਾਂ ’ਚ ਮਿਸਾਲੀ ਸੁਧਾਰ ਲਿਆਉਣ ਲਈ ਯਤਨਸ਼ੀਲ

ਨਰਸਾਂ ਮਨੁੱਖੀ ਸੇਵਾ ਦਾ ਪ੍ਰਤੀਕ ਹਨ: ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਮੈਡੀਕਲ ਭਾਈਚਾਰੇ ਦੀ ਸ਼ੁੱਕਰਗੁਜ਼ਾਰ ਹੈ ਕਿ ਉਹ ਕੋਰੋਨਾ ਮਹਾਂਮਾਰੀ ਦੇ ਮੁੱਢ ਤੋਂ ਹੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ। ਸ. ਸਿੱਧੂ ਨੇ ਦੱਸਿਆ ਕਿ ਹਰ ਸਾਲ 12 ਮਈ ਨੂੰ ਅੰਤਰਰਾਸ਼ਟਰੀ ਨਰਸ ਦਿਵਸ ਵਜੋਂ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਸਿਹਤ ਸੇਵਾਵਾਂ ਵਿਚ ਨਰਸਾਂ ਦੀ ਮਹੱਤਤਾ ਨੂੰ ਉਜਾਗਰ ਕਰਨਾ ਮਹੱਤਵਪੂਰਨ ਹੋ ਜਾਂਦਾ ਹੈ। 

ਸਰਕਾਰੀ ਮੈਡੀਕਲ ਕਾਲਜਾਂ ਵਿਚ ਹੋਵੇਗੀ 400 ਨਰਸਾਂ ਤੇ 140 ਟੈਕਨੀਸ਼ੀਅਨਾਂ ਦੀ ਭਰਤੀ

ਕੋਵਿਡ ਵਿਚ ਵਾਧੇ ਦੇ ਮੱਦੇਨਜ਼ਰ ਸੂਬੇ ਦੀਆਂ ਸਿਹਤ ਸਮਰੱਥਾਵਾਂ ਮਜ਼ਬੂਤ ਕਰਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜਾਂ ਵਿਚ 400 ਨਰਸਾਂ ਅਤੇ 140 ਟੈਕਨੀਸ਼ੀਅਨਾਂ ਦੀ ਫੌਰੀ ਭਰਤੀ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬੇ ਵਿਚ ਮੈਡੀਕਲ ਕਾਲਜਾਂ ਦੇ ਪ੍ਰਵਾਨਿਤ/ਪ੍ਰਗਤੀ ਅਧੀਨ ਪ੍ਰਾਜੈਕਟਾਂ ਵਿਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਕਿ ਮੈਡੀਕਲ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵਿਚ ਪੰਜਾਬ ਪਿੱਛੇ ਨਾ ਰਹੇ।