ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ਼੍ਰੀ ਓ.ਪੀ. ਸੋਨੀ ਨੇ ਅੱਜ ਇੱਥੇ ਪੰਜਾਬ ਰਾਜ ਵਿੱਚ ਨਵੇਂ ਬਣ ਰਹੇ ਸਰਕਾਰੀ ਮੈਡੀਕਲ ਕਾਲਜਾਂ ਦੇ ਨਕਸ਼ਿਆਂ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖ਼ੋਜ਼ ਸ਼੍ਰੀ ਡੀ.ਕੇ. ਤਿਵਾੜੀ ਤੋਂ ਇਲਾਵਾ ਚੀਫ ਆਰਕੀਟੈਕਟ ਪੰਜਾਬ ਮੈਡਮ ਸਪਨਾ ਅਤੇ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਸੋਨੀ ਨੇ ਲੋਕ ਨਿਰਮਾਣ ਵਿਭਾਗ ਪੰਜਾਬ ਨੂੰ ਆਦੇਸ਼ ਦਿੱਤੇ ਕਿ ਇਨ੍ਹਾਂ ਕਾਲਜ਼ਾਂ ਸਬੰਧੀ ਟੈਂਡਰਿੰਗ ਦੀ ਪ੍ਰਕਿਰਿਆ ਆਗਾਮੀ ਦੋ ਹਫ਼ਤਿਆਂ ਵਿੱਚ ਸ਼ੁਰੂ ਕਰ ਦਿੱਤੀ ਜਾਵੇ। ਉਨ੍ਹਾਂ ਇਨ੍ਹਾਂ ਕਾਲਜ਼ਾਂ ਦੀਆਂ ਇਮਾਰਤਾਂ ਨੂੰ ਅਗਲੇ ਡੇਢ ਸਾਲ ਵਿੱਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਹੈ।