Saturday, February 01, 2025

Olympics

ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਸ਼ਾਨਦਾਰ ਆਗਾਜ਼

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੇਂਡੂ ਓਲੰਪਿਕ ਦਾ ਕੀਤਾ ਉਦਘਾਟਨ

ਭਾਰਤੀ ਹਾਕੀ ਖਿਡਾਰੀ ਸੁਮਿਤ ਦਾ ਸੋਨੀਪਤ ਪਹੁੰਚਣ ’ਤੇ ਸ਼ਾਨਦਾਰ ਸਵਾਗਤ

ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਮਰਦ ਹਾਕੀ ਟੀਮ ਦੇ ਮੈਂਬਰ ਸੁਮਿਤ ਦਾ ਬੀਤੇ ਦਿਨ ਸੋਨੀਪਤ ਦੇ ਕੁਰਦ-ਇਬਰਾਹਿਮਪੁਰ ਵਿੱਚ ਪਹੁੰਚਣ ’ਤੇ ਸਵਾਗਤ ਕੀਤਾ ਗਿਆ।

ਮੀਤ ਹੇਅਰ ਨੇ ਓਲੰਪਿਕਸ ਕੋਟਾ ਹਾਸਲ ਕਰਨ ਉੱਤੇ ਨਿਸ਼ਾਨੇਬਾਜ਼ ਸਿਫ਼ਤ ਸਮਰਾ ਨੂੰ ਦਿੱਤੀ ਮੁਬਾਰਕਬਾਦ

ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੇ ਅੱਠ ਤਮਗਾ ਜੇਤੂਆਂ ਤੇ ਮੁਕਾਬਲੇਬਾਜ਼ਾਂ ਦਾ ਸਨਮਾਨ

ਸਰਬੋਤਮ ਥਰੋਅ ਤੋਂ ਖੁੰਝਣ ਦੇ ਬਾਵਜੂਦ ਕਮਲਪ੍ਰੀਤ 6ਵਾਂ ਸਥਾਨ ਮੱਲ ਕੇ ਹੁਣ ਤੱਕ ਦਾ ਬਿਹਤਰੀਨ ਪ੍ਰਦਰਸ਼ਨ ਦਿਖਾਉਣ ਵਾਲੀ ਭਾਰਤੀ ਖਿਡਾਰਨ ਬਣੀ: ਰਾਣਾ ਸੋਢੀ

ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਟੋਕੀਓ ਓਲੰਪਿਕਸ ਵਿੱਚ ਡਿਸਕਸ ਥਰੋਅ ਦੇ ਫਾਈਨਲ ਮੁਕਾਬਲੇ ਦਾ ਸਿੱਧਾ ਪ੍ਰਸਾਰਣ ਵੇਖਦਿਆਂ ਕਮਲਪ੍ਰੀਤ ਕੌਰ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਅਤੇ ਡਾਇਰੈਕਟਰ ਖੇਡਾਂ ਸ੍ਰੀ ਡੀ.ਪੀ.ਐਸ. ਖਰਬੰਦਾ ਅਤੇ ਸੰਯੁਕਤ ਡਾਇਰੈਕਟਰ ਸ੍ਰੀ ਕਰਤਾਰ ਸਿੰਘ ਮੌਜੂਦ ਸਨ।

ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਮਾਸਕੋ 1980 ਓਲੰਪਿਕ ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰਨ ਦੀ ਉਮੀਦ ਜਗਾਈ: ਰਾਣਾ ਸੋਢੀ

ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਨੇ ਕਿਹਾ ਕਿ ਟੋਕੀਓ 2020 ਓਲੰਪਿਕ ਵਿਚ ਹਿੱਸਾ ਲੈਣ ਵਾਲੀ ਭਾਰਤੀ ਹਾਕੀ ਟੀਮ, ਖਾਸਕਰ ਪੰਜਾਬੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਵੇਖ ਕੇ ਮੈਨੂੰ ਪੱਕਾ ਯਕੀਨ ਹੈ ਕਿ ਅਸੀਂ ਮਾਸਕੋ ਓਲੰਪਿਕ 1980 ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰ ਲਵਾਂਗੇ। ਸ. ਸੋਢੀ ਨੇ ਅੱਜ ਸੂਬੇ ਭਰ ਵਿੱਚ ਸੈਲਫੀ ਪੁਆਇੰਟਾਂ ਦਾ ਉਦਘਾਟਨ ਕਰਨ ਦੇ ਨਾਲ ਹੀ ਸੈਕਟਰ 78 ਦੇ ਸਟੇਡੀਅਮ ਵਿਖੇ ਚੱਲ ਰਹੇ ਮੁਕਾਬਲਿਆਂ ਤੱਕ ਓਲੰਪਿਕਸ ਦੀ ਲਾਈਵ ਸਟ੍ਰੀਮਿੰਗ ਲਈ ਐਲਈਡੀ ਸਕਰੀਨ ਦਾ ਉਦਘਾਟਨ ਕੀਤਾ। 

ਟੋਕੀਓ ਉਲੰਪਿਕਸ ਦੇ ਪਹਿਲੇ ਦਿਨ ਮੀਰਾਬਾਈ ਚਾਨੂ ਨੇ ਪਾਇਆ ਭਾਰਤ ਦੀ ਝੋਲੀ ਚਾਂਦੀ ਦਾ ਤਮਗ਼ਾ

ਟੋਕੀਓ ਓਲੰਪਿਕਸ ਦੇ ਪਹਿਲੇ ਦਿਨ ਭਾਰਤ ਦੀ ਮਹਿਲਾ ਵੈਟਲਿਫ਼ਟਰ ਮੀਰਬਾਈ ਚਾਨੂ ਨੇ 49 ਕਿਲੋਗ੍ਰਾਮ ਭਾਰ ਵਰਗ ਵਿਚ 202 ਕਿਲੋਗਾ੍ਰਮ ਭਾਰ ਚੁੱਕ ਕੇ ਚਾਂਦੀ ਦਾ ਤਮਗ਼ਾ ਆਪਣੇ ਨਾਮ ਕਰ ਲਿਆ ਹੈ ਜਦਕਿ ਚੀਨ ਦੀ ਹੋਡ ਜਿਹੂਈ ਨੇ 210 ਕਿਲੋਗ੍ਰਾਮ ਵਜ਼ਨ ਚੁੱਕ ਕੇ ਸੋਨ ਮੈਡਲ ਜਿੱਤਿਆ ਅਤੇ ਇੰਡੋਨੇਸ਼ੀਆ ਦੀ ਵਿੰਡੀ ਨੇ ਕਾਂਸੀ ਦਾ ਤਮਗ਼ਾ ਜਿਤਿਆ। ਉਲੰਪਿਕਸ ਖੇਡਾਂ ਦੇ ਇਤਿਹਾਸ ਵਿਚ ਭਾਰਤ ਦਾ ਇਹ ਪੰਜਵਾਂ ਮੈਡਲ ਹੈ। ਮੀਰਾਬਾਈ ਚਾਨੂ ਦੀ ਇਸ ਪ੍ਰਾਪਤ ਲਈ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਵਧਾਈ ਦਿਤੀ ਹੈ।

ਟੋਕੀਓ ਓਲੰਪਿਕ ਤੋਂ 6 ਦਿਨ ਪਹਿਲਾਂ ਕੋਰੋਨਾ ਨੇ ਦਿੱਤੀ ਦਸਤਕ

ਟੋਕੀਓ : ਭੈੜਾ ਕੋਰੋਨਾ ਜੋ ਕਿ ਪੂਰੀ ਦੁਨੀਆਂ ਵਿਚ ਪਸਰ ਚੁੱਕਾ ਹੈ ਪਰ ਇਸ ਦੀ ਰਫ਼ਤਾਰ ਘਟ ਹੋਣ ਦੇ ਮੱਦੇਨਜ਼ਰ ਓਲੰਪਿਕਸ ਖੇਡਾਂ ਸ਼ੁਰੂ ਕਰਨ ਦੀ ਯੋਜਨਾ ਸੀ । ਹੁਣ ਇਸ ਓਲੰਪਿਕ ਖੇਡਾਂ ਉਪਰ ਵੀ ਕੋਰੋਨਾ ਕਾ ਕਹਿਰ ਇਕ ਤਰ੍ਹਾਂ ਸ਼ੁਰੂ ਹੋ ਗਿਆ ਲੱਗਦਾ ਹੈ। ਮਤਲਬ ਕਿ