Friday, September 20, 2024

Om Parkash Soni

ਐਮ.ਬੀ.ਬੀ.ਐਸ, ਬੀ.ਡੀ.ਐਸ ਅਤੇ ਬੀ.ਏ.ਐਮ.ਐਸ. ਦੀਆਂ ਆਖ਼ਰੀ ਸਾਲ ਦੀਆਂ ਕਲਾਸਾਂ ਨੂੰ ਛੱਡ ਕੇ ਬਾਕੀ ਕਲਾਸਾਂ ਆਨਲਾਈਨ ਲਗਾਈਆਂ ਜਾਣ: ਸੋਨੀ

ਪੰਜਾਬ ਸਰਕਾਰ ਦੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਨੇ ਅੱਜ ਇੱਕ ਅਹਿਮ ਫ਼ੈਸਲਾ ਲੈਂਦਿਆਂ ਐਮ.ਬੀ.ਬੀ.ਐਸ, ਬੀ.ਡੀ.ਐਸ., ਅਤੇ ਬੀ.ਏ.ਐਮ.ਐਸ. ਦੀਆਂ ਆਖ਼ਰੀ ਸਾਲ ਦੀਆਂ ਕਲਾਸਾਂ ਨੂੰ ਛੱਡ ਕੇ ਬਾਕੀ ਕਲਾਸਾਂ ਅਗਲੇ ਹੁਕਮਾਂ ਤੱਕ ਆਨਲਾਈਨ ਲਗਾਉਣ ਦਾ ਫ਼ੈਸਲਾ ਲਿਆ ਹੈ। ਇਹ ਜਾਣਕਾਰੀ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵਲੋਂ ਦਿੱਤੀ ਗਈ।
ਸ੍ਰੀ ਸੋਨੀ ਨੇ ਦੱਸਿਆ ਕਿ ਵਿਭਾਗ ਵਲੋਂ ਇਹ ਫੈਸਲਾ ਕਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਲਿਆ ਗਿਆ ਹੈ

ਸੋਨੀ ਵੱਲੋਂ ਮੈਡੀਕਲ ਕਾਲਜਾਂ (Medical Collage) ਦੇ ਸਟਾਫ਼ ਦੀ ਵੈਕਸੀਨੇਸ਼ਨ ਜਲਦ ਮੁਕੰਮਲ ਕਰਨ ਦੇ ਹੁਕਮ

ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਮੈਡੀਕਲ ਕਾਲਜਾਂ ਦੇ ਸਟਾਫ਼ ਦੀ ਵੈਕਸੀਨੇਸ਼ਨ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।  ਮੀਟਿੰਗ ਵਿੱਚ ਬਾਬਾ ਫ਼ਰੀਦ ਹੈਲਥ ਸਾਇੰਸਿਜ਼ ਯੂਨੀਵਰਸਿਟੀ ਫ਼ਰੀਦਕੋਟ ਦੇ ਵਾਇਸ ਚਾਂਸਲਰ ਡਾ. ਰਾਜ ਬਹਾਦਰ, ਗੁਰੂ ਰਵੀਦਾਸ ਆਯੂਰਵੇਦ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਬਾਲ ਕ੍ਰਿਸ਼ਨ ਸ਼ਰਮਾ ਕੌਸ਼ਿਕ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਸ੍ਰੀ ਡੀ.ਕੇ. ਤਿਵਾੜੀ, ਸਪੈਸ਼ਲ ਸੈਕਟਰੀ ਸ੍ਰੀ ਰਾਹੁਲ ਗੁਪਤਾ, ਡਾਇਰੈਕਟਰ ਡਾਕਟਰੀ ਸਿੱਖਿਆ ਅਤੇ ਖੋਜ ਡਾ. ਸੁਜਾਤਾ ਸ਼ਰਮਾ ਅਤੇ ਪੰਜਾਬ ਰਾਜ ਦੇ ਸਾਰੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਆਯੂਰਵੈਦਿਕ ਕਾਲਜ ਦਾ ਪ੍ਰਿੰਸੀਪਲ ਅਤੇ ਮੈਡੀਕਲ ਸੁਪਰਡੈਂਟ ਹਾਜ਼ਰ ਸਨ।