ਦੇਸ਼ ਵਿੱਚ ਕੁਦਰਤੀ ਆਫ਼ਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤੌਕਤੇ ਚੱਕਰਵਾਤੀ ਤੂਫ਼ਾਨ ਤੋਂ ਬਾਅਦ ਹੁਣ ਨਵਾਂ ਤੂਫ਼ਾਨ ਯਾਸ ਆਪਣਾ ਕਹਿਰ ਵਰਸਾ ਰਿਹਾ ਹੈ। ਜਾਣਕਾਰੀ ਅਨੁਸਾਰ ਉੜੀਸਾ ਦੇ ਭਦਕ ਜ਼ਿਲ੍ਹੇ ਵਿੱਚ ਸਮੁੰਦਰੀ ਕੰਢੇ ’ਤੇ ਯਾਸ ਤੂਫ਼ਾਨ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਹੋਈਆਂ ਰੀਪੋਰਟਾਂ ਮੁਤਾਬਕ 120 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨੇ ਚਲ ਰਹੀਆਂ ਹਵਾਵਾਂ ਨੇ ਤਬਾਹੀ ਲਿਆਂਦੀ ਹੋਈ ਹੈ। ਯਾਸ ਤੂਫ਼ਾਨ ਕਾਰਨ ਬੰਗਾਲ ਅਤੇ ਉੜੀਸਾ ਵਿੱਚ ਮੀਂਹ ਨੇ ਆਪਣਾ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਕੁੱਝ ਇਲਾਕਿਆਂ ਵਿਚ ਮੀਂਹ ਅਤੇ ਨਾਲ ਤੇਜ਼ ਹਵਾਵਾਂ ਚਲ ਰਹੀਆਂ ਹਨ