Friday, November 22, 2024

PCS

11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਨੌਕਰੀਆਂ ਦਿੱਤੀਆਂ : ਮੁੱਖ ਮੰਤਰੀ

ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਅਸਾਮੀਆਂ ਲਈ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਨੇ 40 ਸਾਲਾਂ ਬਾਅਦ ਹਾਕੀ ਦੇ ਖੇਤਰ ਵਿੱਚ ਦੇਸ਼ ਲਈ ਕਾਂਸੀ ਦਾ ਤਮਗਾ ਜਿੱਤਿਆ ਅਤੇ ਕ੍ਰਿਕਟ ਤੇ ਸ਼ਾਟ ਪੁੱਟ ਦੇ ਖੇਤਰ ਵਿੱਚ ਨਾਮਣਾ ਖੱਟਿਆ ਹੈ। 

ਸਵੈ-ਸਹਾਇਤਾ ਸਮੂਹਾਂ ਨੂੰ ਉਤਸ਼ਾਹਿਤ ਦੇ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਟਾਲ ਲਗਾਈ ਗਈ

ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ), ਐਸ.ਏ.ਐਸ. ਨਗਰ ਸ਼੍ਰੀਮਤੀ ਸੋਨਮ ਚੌਧਰੀ, ਪੀ.ਸੀ.ਐਸ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਡੀ.ਸੀ. ਦਫਤਰ ਵਿੱਖੇ ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਬਣੇ ਸਵੈ-ਸਹਾਇਤਾ ਸਮੂਹਾਂ ਦੁਆਰਾ ਹੱਥੀ ਬਣਾਏ ਸਮਾਨ ਜਿਵੇ ਕਿ ਬਿਸਕੁਟ, ਪਿੰਨੀਆਂ, ਮਿਠਿਆਈ, ਫੁਲਕਾਰੀ, ਦੀਵੇ ਅਤੇ ਸਜਾਵਟ ਦਾ ਸਮਾਨ ਦੀ ਵਿਕਰੀ ਲਈ ਸਟਾਲ ਦਾ ਉਦਘਾਟਨ ਕੀਤਾ ਗਿਆ।

ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਲੀਗਲ ਕਲਰਕ ਅਸਾਮੀਆਂ ਲਈ ਪ੍ਰੀਖਿਆ 11 ਜੁਲਾਈ ਨੂੰ: ਰਮਨ ਬਹਿਲ

ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਲੀਗਲ ਕਲਰਕ ਅਸਾਮੀਆਂ ਲਈ ਪ੍ਰੀਖਿਆ 11 ਜੁਲਾਈ ਨੂੰ ਲਈ ਜਾਵੇਗੀ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ  ਨੇ ਅੱਜ ਇੱਥੇ  ਦਿੱਤੀ। ਚੇਅਰਮੈਨ ਸ੍ਰੀ ਬਹਿਲ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਬੋਰਡ ਵਲੋਂ 11 ਜੁਲਾਈ 2021 ਦਿਨ ਐਤਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਲੀਗਲ ਕਲਰਕ ਅਸਾਮੀਆਂ ਲਈ ਪ੍ਰੀਖਿਆ ਲੈਣ ਸਬੰਧੀ ਤਿਆਰੀਆਂ ਮੁਕੰਮਲ  ਕਰ ਲਈ ਗਈਆਂ ਹਨ ।