Friday, November 22, 2024

Patwaris

ਰਿਸ਼ਵਤ ਲੈਣ ਦੇ ਦੋਸ਼ ਹੇਠ ਤਹਿਸੀਲਦਾਰ ਤੇ ਦੋ ਪਟਵਾਰੀ  ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮੂਨਕ ਦੇ ਤਹਿਸੀਲਦਾਰ (ਸੇਵਾ-ਮੁਕਤ) ਸੰਧੂਰਾ ਸਿੰਘ, ਸੰਗਰੂਰ ਜ਼ਿਲ੍ਹੇ ਦੇ ਮਾਲ ਹਲਕਾ ਪਿੰਡ ਬੱਲਰਾਂ ਦੇ ਪਟਵਾਰੀ ਧਰਮਰਾਜ ਅਤੇ ਭਗਵਾਨ ਦਾਸ ਪਟਵਾਰੀ (ਸੇਵਾਮੁਕਤ) ਨੂੰ ਵਾਹੀਯੋਗ ਜ਼ਮੀਨ ਦੇ ਗੈਰ-ਕਾਨੂੰਨੀ ਤਬਾਦਲੇ ਅਤੇ ਇੰਤਕਾਲ ਕਰਵਾਉਣ ਬਦਲੇ 7 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਮਾਲ ਅਧਿਕਾਰੀਆਂ ਨੂੰ ਉਨ੍ਹਾਂ ਦੀ ਹੱਕਦਾਰੀ ਅਨੁਸਾਰ ਵਾਹਨ ਕਿਰਾਏ 'ਤੇ ਲੈਣ ਦੀ ਆਗਿਆ ਦਿੱਤੀ ਜਾਵੇਗੀ-ਕਾਂਗੜ

 ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਮਾਲ ਅਫਸਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਇਹ ਭਰੋਸਾ ਦਿੱਤਾ ਕਿ ਮਾਲ ਅਧਿਕਾਰੀਆਂ ਨੂੰ ਉਨ੍ਹਾਂ ਦੀ ਹੱਕਦਾਰੀ ਅਨੁਸਾਰ ਵਾਹਨ ਕਿਰਾਏ ‘ਤੇ ਲੈਣ ਦੀ ਇਜਾਜ਼ਤ ਦਿੱਤੀ ਜਾਵੇਗੀ । ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਇਹ ਤੱਥ ਸਾਹਮਣੇ ਲਿਆਂਦਾ ਕਿ ਸਿਰਫ 10 ਫ਼ੀਸਦੀ ਤਹਿਸੀਲਦਾਰ/ਨਾਇਬ ਤਹਿਸੀਲਦਾਰ ਦਫਤਰਾਂ ਕੋਲ ਸਰਕਾਰੀ ਵਾਹਨ ਹਨ ਜਦੋਂ ਕਿ ਬਾਕੀ ਆਪਣੇ ਨਿੱਜੀ ਵਾਹਨਾਂ ਵਿੱਚ ਡਿਊਟੀ ਨਿਭਾ ਰਹੇ ਹਨ।