ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਦੇਸ਼ 'ਚੋਂ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਅੱਜ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੂਬੇ ਵਿੱਚ ਈ-ਮੋਬਿਲਿਟੀ ਲਈ ਸੈਂਟਰ ਆਫ਼ ਐਕਸੀਲੈਂਸ (ਸੀ.ਓ.ਈ.) ਦੀ ਸਥਾਪਨਾ ਦੇ ਨਾਲ ਨਾਲ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਸਾਂਝੇ ਤੌਰ 'ਤੇ ਉਪਰਾਲੇ ਕਰਨ ਲਈ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.), ਰੋਪੜ ਨਾਲ ਸਮਝੌਤਾ ਸਹੀਬੱਧ ਕੀਤਾ।