Thursday, April 10, 2025

Plantation

ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ 1 ਜੁਲਾਈ ਤੋਂ 30 ਸਤੰਬਰ ਤੱਕ ਪੌਦੇ ਲਗਾਉਣ ਦੀ ਵਿਸ਼ੇਸ਼ ਮੁਹਿੰਮ : ਅਰੁਣ ਗੁਪਤਾ

ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਕਚਹਿਰੀਆਂ ਦੇ ਪਾਰਕ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ।

ਵਾਤਾਵਰਣ ਰੱਖਿਆ ਦਾ ਕਰਤੱਵ ਨਿਭਾਉਣ ਦਾ ਵੇਲਾ: ਡੀਐਫਓ ਵਿੱਦਿਆ ਸਾਗਰੀ

ਵਾਤਾਵਰਣ ਨੂੰ ਦਰਪੇਸ਼ ਚੁਨੌਤੀਆਂ ਦੇ ਮੱਦੇਨਜ਼ਰ ਉਹ ਸਮਾਂ ਆ ਚੁੱਕਿਆ ਹੈ ਕਿ ਸਾਨੂੰ ਇੱਕਜੁੱਟ ਹੋਕੇ ਕੁਦਰਤੀ ਸਾਧਨਾਂ, ਵਾਤਾਵਰਣ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਸੰਭਾਲ ਸਬੰਧੀ ਸੰਵਿਧਾਨ ਵਿੱਚ ਦਰਜ ਆਪਣੇ ਮੌਲਿਕ ਕਰਤੱਵ ਨੂੰ ਪੂਰੀ ਈਮਾਨਦਾਰੀ ਨਾਲ ਨਿਭਾਈਏ।

ਪੰਜਾਬ ਨੂੰ ਹਰਿਆ ਭਰਿਆ ਅਤੇ ਸਾਫ਼-ਸੁਥਰਾ ਬਣਾਉਣ ਲਈ ਪੌਦੇ ਲਗਾਉਣ ਦੀ ਵੱਡੀ ਮੁਹਿੰਮ ਚਲਾਈ ਜਾਵੇਗੀ

ਪੰਜਾਬ ਨੂੰ ਹਰਿਆ-ਭਰਿਆ ਅਤੇ ਸਾਫ-ਸੁਥਰਾ ਬਣਾਉਣ ਲਈ ਜਲਦੀ ਹੀ ਪੌਦੇ ਲਗਾਉਣ ਦੀ ਇੱਕ ਵਿਸ਼ਾਲ ਮੁਹਿੰਮ ਚਲਾਈ ਜਾਏਗੀ। ਇਹ ਅੱਜ ਇਥੇ ਚਾਲੂ ਵਿੱਤੀ ਵਰ੍ਹੇ 2021-22 ਲਈ ਮਨਜ਼ੂਰ ਕੀਤੇ ਗਏ 5,466.82 ਕਰੋੜ ਰੁਪਏ ਦੀ ਲਾਗਤ ਵਾਲੇ  ਗਰੀਨ ਪੰਜਾਬ ਮਿਸ਼ਨ ਦਾ ਹਿੱਸਾ ਹੋਵੇਗਾ। ਇਹ ਪ੍ਰਵਾਨਗੀ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਗਰੀਨ ਪੰਜਾਬ ਮਿਸ਼ਨ ਦੀ ਸੰਚਾਲਨ ਕਮੇਟੀ ਦੀ ਮੀਟਿੰਗ ਵਿੱਚ ਦਿੱਤੀ ਗਈ। 

ਵਾਤਾਵਰਨ ਦਿਵਸ ਮੌਕੇ ਘਨੌਰ ਬਲਾਕ ਦੇ ਪਿੰਡਾਂ ਚ ਪੌਦੇ ਲਗਾਏ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਸਹਾਇਤਾ ਨਾਲ ਅੱਜ ਬਲਾਕ ਘਨੌਰ ਦੇ ਪਿੰਡਾਂ ਊਂਟਸਰ,ਤੇਪਲਾ ,ਹਰਪਾਲਾਂ,ਸੰਭੁ ਖੁਰਦ,ਮੰਡੌਲੀ ਅਤੇ ਬੱਲੋਪੁਰ ਸਮੇਤ ਕਾਫ਼ੀ ਪਿੰਡਾਂ ਵਿੱਚ ਜਲ ਸਪਲਾਈ ਸਕੀਮਾਂ ਤੇ ਇੰਪੈਕਟ ਟੀਮ ਨੇ ਟੀਮ ਲੀਡਰ ਰਗੁਵੀਰ ਸਿੰਘ. ਕਰਮਜੀਤ ਕੌਰ ਆਈ.ਈ.ਸੀ., ਨਵਦੀਪ ਕੌਰ ਸੀ.ਡੀ.ਐਸ., ਵਰਸ਼ਾ ਆਈ ਈ ਸੀ, ਲਕਸ਼ਮੀ ਸੀ ਡੀ ਐਸ  ਦੀਆਂ ਟੀਮਾਂ ਨੇ ਸਤਨਾਮ ਸਿੰਘ ਮੱਟੂ ਸਹਾਇਕ ਇੰਜੀਨੀਅਰ ਰਹਿਨੁਮਾਈ ਹੇਠ ਵਿਸ਼ਵ ਵਾਤਾਵਰਨ ਦਿਵਸ ਮੌਕੇ ਪੌਦੇ ਲਗਾਏ।ਇਸ ਮੌਕੇ ਮਹਿਕਮੇ ਦੇ ਇੰਜ.ਵਿਨੋਦ ਕੁਮਾਰ ਐੱਸ ਡੀ ਓ ਨੇ ਟੀਮ ਦੇ ਇਸ ਯਤਨ ਦੀ ਸ਼ਲਾਘਾ ਕਰਦਿਆਂ ਇਸ ਕਾਰਜ ਨੂੰ ਭਵਿੱਖ ਚ ਜਾਰੀ ਰੱਖਣ ਦੀ ਤਾਕੀਦ ਕੀਤੀ ਹੈ  ਅਤੇ ਬੂਟਿਆਂ ਦੀ ਸਾਂਭ-ਸੰਭਾਲ ਕਰਨ ਉੱਪਰ ਉਚੇਚ ਤਵੱਜੋ ਦੇਣ ਦੀ ਪ੍ਰੇਰਨਾ ਦਿੱਤੀ।