ਦੇਸ਼ ਵਿੱਚ ਕਰੋਨਾਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਨੇ ਜੇਲ੍ਹਾਂ ਵਿਚ ਬੰਦ ਕੈਦੀਆਂ ਨੂੰ ਰਿਹਾਅ ਕਰਨ ਦਾ ਫ਼ੈਸਲਾ ਲਿਆ ਹੈ। ਸੁਪਰੀਮ ਕੋਰਟ ਨੇ ਜੇਲ੍ਹਾਂ ਵਿੱਚ ਕੈਦੀਆਂ ਦੀ ਭੀੜ ਘੱਟ ਕਰਨ ਲਈ ਇਹ ਫ਼ੈਸਲਾ ਲਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਰਾਜਾਂ ਵਿਚ ਬਣਾਈ ਹਾਈ ਪਾਵਰਡ ਕਮੇਟੀ ਪਿਛਲੇ ਸਾਲ ਜਾਰੀ ਹੁਕਮਾਂ ਦੇ ਮੁਤਾਬਕ ਕੈਦੀਆਂ ਦੀ ਰਿਹਾਈ ਲਈ ਫ਼ੈਸਲਾ ਲਵੇ।