Friday, November 22, 2024

Punjabi News

ਸੁਨਾਮ ਚ, ਬੁਲੇਟ ਦੇ ਪਟਾਕੇ ਪਾਉਣ ਵਾਲਿਆਂ ਤੇ ਕਸਿਆ ਸ਼ਿਕੰਜਾ

ਮੌਡੀਫਾਈ ਕੀਤੇ ਲੱਗੇ ਸਾਈਂਲੈਂਸਰ ਬੁਲੇਟ ਨਹੀਂ ਚੱਲਣਗੇ- ਦੀਪਕ ਪਾਠਕ 

ਪੰਜਾਬ ਦੇ 17 ਜ਼ਿਲ੍ਹਿਆਂ ‘ਚ ਹੋਵੇਗੀ ਭਾਰੀ ਬਾਰਿਸ਼, 9 ਅਗਸਤ ਤੱਕ ਸਿਲਸਲਾ ਰਹੇਗਾ ਜਾਰੀ

ਪੰਜਾਬ ਵਿਚ ਇਕ ਵਾਰ ਫਿਰ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਮਾਝਾ, ਦੁਆਬਾ ਅਤੇ ਪੂਰਬੀ ਮਾਲਵਾ ਦੇ ਖੇਤਰਾਂ ਵਿੱਚ 17 ਜ਼ਿਲ੍ਹਿਆਂ ਵਿੱਚ ਜ਼ਿਆਦਾਤਰ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰ ਪੱਛਮੀ ਭਾਰਤ ਦੇ ਰਾਜਾਂ ਵਿੱਚ 9 ਅਗਸਤ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। 

ਸੰਗਰੂਰ ਦੇ 87 ਪਿੰਡਾਂ ਅਤੇ ਇਲਾਕਿਆਂ ਨੇ ਨਸ਼ਿਆਂ ਵਿਰੁੱਧ ਮਤਾ ਕੀਤਾ ਪਾਸ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਣ ਦੇ ਚਲਦਿਆਂ ਪੰਜਾਬ ਪੁਲਿਸ ਨੇ ਅੱਜ ਵੱਡੀ ਸਫਲਤਾ ਹਾਸਲ ਕੀਤੀ ਹੈ ਜਿਸ ਤਹਿਤ ਸੰਗਰੂਰ ਜ਼ਿਲ੍ਹੇ ਦੇ ਘੱਟੋ-ਘੱਟ 67 ਪਿੰਡਾਂ ਅਤੇ 20 ਵਾਰਡਾਂ ਵੱਲੋਂ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਅਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਮਤਾ ਪਾਸ ਕੀਤਾ।

ਹੁਣ ਤੱਕ ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ। ਬਹੁਤੇ ਇਲਾਕਿਆਂ ਵਿਚ ਸਥਿਤੀ ‘ਚ ਸੁਧਾਰ ਹੈ ਪਰ ਹਾਲੇ ਵੀ ਕੁਝ ਥਾਂਵਾਂ ਹੜ੍ਹ ਦੀ ਮਾਰ ਹੇਠ ਹਨ। ਮਾਲ ਵਿਭਾਗ ਦੇ ਰਿਕਾਰਡ ਮੁਤਾਬਿਕ ਹੁਣ ਤੱਕ ਸੂਬੇ ਦੇ ਕੁੱਲ 1473 ਪਿੰਡਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ।

ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਵਾਨਗੀ ਉਪਰੰਤ ਖੇਡ ਵਿਭਾਗ ਵੱਲੋਂ 106 ਜੂਨੀਅਰ ਕੋਚਾਂ ਨੂੰ ਤਰੱਕੀ ਦਿੰਦਿਆਂ ਕੋਚ ਬਣਾ ਦਿੱਤਾ ਗਿਆ ਹੈ।  

ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਵਾਲੀ ਮੋਦੀ ਸਰਕਾਰ ਦੀ ਕੀਤੀ ਆਲੋਚਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਦੇਸ਼ ਵਿੱਚ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਅਤੇ ਨਫ਼ਰਤ ਦੀ ਰਾਜਨੀਤੀ ਨੂੰ ਉਤਸ਼ਾਹਿਤ ਕਰਨ ਲਈ ਆਲੋਚਨਾ ਕੀਤੀ। ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਮੁਅੱਤਲੀ ਦੇ ਵਿਰੋਧ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਸੱਤਾਧਾਰੀ ਗਠਜੋੜ ਨੇ ਸੰਸਦ ਮੈਂਬਰਾਂ ਨੂੰ ਜਨਤਕ ਸਰੋਕਾਰ ਦਾ ਮੁੱਦਾ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ।

ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ : ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਇੰਨ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ-ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਹੈ।

ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਕੋਸ਼ਿਸ਼ਾਂ ਤੇਜ਼

ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਬਿਮਾਰੀਆਂ ਮੁਕਤ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵੱਖ-ਵੱਖ ਕਦਮ ਚੱੁਕੇ ਜਾ ਰਹੇ ਹਨ। ਜਿਨ੍ਹਾਂ ਇਲਾਕਿਆਂ ਵਿਚ ਹੜ੍ਹਾਂ ਦਾ ਪਾਣੀ ਉਤਰ ਗਿਆ ਹੈ ਉੱਥੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਫੋਗਿੰਗ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਖਾਸ ਸਿਹਤ ਚੈੱਕ ਅੱਪ ਕੈਂਪ ਲਗਾਏ ਜਾ ਰਹੇ ਹਨ ਅਤੇ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।

ਪੰਜਾਬ ਦੇ ਸਿਹਤ ਮੰਤਰੀ ਨੇ ‘ਏਮਜ਼ ’ ਮੁਹਾਲੀ ਦੇ ਡਾਈਰੀਆ ਵਾਰਡ ਦਾ ਕੀਤਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਅਨੁਸਾਰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਕੁਝ ਹਿੱਸਿਆਂ ਵਿੱਚ  ਪੇਚਸ (ਡਾੲਰੀਆ) ਦੇ ਪ੍ਰਕੋਪ ਤੋਂ ਪ੍ਰਭਾਵਿਤ ਲੋਕਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਮੋਹਾਲੀ ਸਥਿਤ ਡਾ.ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿਖੇ ਪੇਚਸ ਦੇ ਮਰੀਜ਼ਾਂ ਲਈ ਬਣਾਏ ਗਏ ਵਿਸ਼ੇਸ਼ ਵਾਰਡ ਦਾ ਅਚਨਚੇਤ ਦੌਰਾ ਕਰਕੇ ਉਥੋਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਉੱਤਰੀ ਭਾਰਤ ਵਿੱਚ ਬੇਮਿਸਾਲ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ।

ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ: ਰੇਲਵੇ ਲਾਈਨ 'ਤੇ ਸਟੀਲ ਗਾਡਰ ਰੱਖਣ ਦਾ ਕਾਰਜ਼ ਆਰੰਭ

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਸਦਕੇ ਨੰਗਲ ਫਲਾਈਉਵਰ ਵਿਚਕਾਰ ਆਉਂਦੇ ਰੇਲਵੇ ਲਾਇਨ ਉਤੇ ਸਟੀਲ ਗਾਡਰ ਰੱਖਣ ਦਾ ਕੰਮ ਆਰੰਭ ਹੋ ਗਿਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੰਗਲ ਫਲਾਈਉਵਰ ਦੀ ਉਸਾਰੀ ਵਿਚ ਦੇਰੀ ਦਾ ਸਭ ਤੋਂ ਵੱਡਾ  ਕਾਰਨ ਇਹ ਹਿੱਸਾ ਹੀ ਸੀ।

ਸ਼ਹੀਦਾਂ ਤੇ ਸੂਰਬੀਰਾਂ ਨੂੰ ਯਾਦ ਰੱਖਣਾ ਸਾਡਾ ਨੈਤਿਕ ਫ਼ਰਜ਼ : ਜਿੰਪਾ

1746 ‘ਚ ਛੋਟੇ ਘੱਲੂਘਾਰੇ ਵਿਚ ਸ਼ਹੀਦ ਹੋਏ ਕਰੀਬ 11 ਹਜ਼ਾਰ ਸਿੰਘ-ਸਿੰਘਣੀਆਂ ਅਤੇ ਬੱਚਿਆਂ ਦੀ ਸ਼ਹੀਦੀ ਨੂੰ ਸਮਰਪਿਤ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ ਵਿਸ਼ੇਸ਼ ਸ਼ਹੀਦੀ ਸਮਾਗਮ ਅੱਜ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਛੰਬ ਵਿਖੇ ਕਰਵਾਇਆ ਗਿਆ। ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ਹੀਦਾਂ ਨੂੰ ਸਿਜਦਾ ਕੀਤਾ।

ਵਿਜੀਲੈਂਸ ਵੱਲੋਂ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪਟਵਾਰੀ ਅਤੇ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨ ਤਾਰਨ ਜ਼ਿਲ੍ਹੇ ਦੀ ਸਬ-ਤਹਿਸੀਲ ਝਬਾਲ ਵਿਖੇ ਤਾਇਨਾਤ ਪਟਵਾਰੀ ਅਭੀਜੋਤ ਸਿੰਘ ਅਤੇ ਤਹਿਸੀਲਦਾਰ ਦੇ ਰੀਡਰ ਗੁਰਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿਫ਼ਤਾਰ ਕੀਤਾ ਹੈ। ਮੁਲਜ਼ਮ ਪਟਵਾਰੀ ਅਤੇ ਰੀਡਰ ਨੂੰ ਅਵਤਾਰ ਸਿੰਘ ਵਾਸੀ ਪਿੰਡ ਸਵਰਗਾਪੁਰੀ ਜ਼ਿਲ੍ਹਾ ਤਰਨ ਤਾਰਨ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਆਹਲੂਵਾਲੀਆ ਪ੍ਰਿਤਪਾਲ ਸਿੰਘ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ (ਆਈ.ਆਈ.ਏ) ਪੰਜਾਬ ਦੇ ਚੇਅਰਮੈਨ ਬਣੇ

ਪੰਜਾਬ ਦੇ ਸੀਨੀਅਰ ਆਰਕੀਟੈਕਟ ਆਹਲੂਵਾਲੀਆ ਪ੍ਰਿਤਪਾਲ ਸਿੰਘ ਪਟਿਆਲਾ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ (ਆਈ.ਆਈ.ਏ) ਪੰਜਾਬ ਦੇ ਵੱਡੇ ਮਾਰਜਨ ਨਾਲ ਜਿੱਤ ਕੇ ਨਵੇਂ ਚੇਅਰਮੈਨ ਬਣੇ ਹਨ। ਉਨ੍ਹਾਂ ਨੇ ਏ.ਆਰ. ਅਤੁਲ ਸਿੰਗਲਾ ਨੂੰ ਵੱਡੀ ਮਾਤ ਦਿੱਤੀ ਹੈ।

ਰਾਜਪੁਰਾ ਵਿਖੇ ਖੇਡ ਸਟੇਡੀਅਮ ਸਮੇਤ ਹੋਰ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ : ਨੀਨਾ ਮਿੱਤਲ

ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਰਾਜਪੁਰਾ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਲਈ ਸ਼ਹਿਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਰਾਜਪੁਰਾ ਪਰਲੀਨ ਕੌਰ ਕਾਲੇਕਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਪੰਜਾਬ ਸਰਕਾਰ ਸੂਬੇ ਵਿੱਚ ਯੂਨੀਵਰਸਲ ਇਮਯੂਨਾਈਜ਼ੇਸ਼ਨ ਪ੍ਰੋਗਰਾਮ ਦੇ ਡਿਜੀਟਾਈਜ਼ੇਸ਼ਨ ਲਈ ਯੂ-ਵਿਨ ਦੀ ਸ਼ੁਰੂਆਤ ਲਈ ਪੂਰੀ ਤਰ੍ਹਾਂ ਤਿਆਰ

ਸੂਬੇ ਦੇ ਦੋ ਜ਼ਿਲ੍ਹਿਆਂ ਹੁਸ਼ਿਆਰਪੁਰ ਅਤੇ ਐਸ.ਬੀ.ਐਸ.ਨਗਰ ਵਿੱਚ ਯੂਨੀਵਰਸਲ ਇਮਯੂਨਾਈਜ਼ੇਸ਼ਨ ਪ੍ਰੋਗਰਾਮ (ਯੂਆਈਪੀ) ਦੇ ਡਿਜੀਟਾਈਜ਼ੇਸ਼ਨ ਦੀ ਸਫ਼ਲਤਾ ਉਪਰੰਤ, ਪੰਜਾਬ ਸਿਹਤ ਵਿਭਾਗ ਅਗਸਤ ਮਹੀਨੇ ਤੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਯੂਆਈਪੀ ਲਈ ਡਿਜੀਟਲ ਪਲੇਟਫਾਰਮ ਯੂ-ਵਿਨ ਨੂੰ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਡਰਾਈਵਿੰਗ ਟੈਸਟ ਬਗ਼ੈਰ ਹੈਵੀ ਲਾਇਸੰਸ ਬਣਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਪ੍ਰਾਈਵੇਟ ਏਜੰਟ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲਾਜ਼ਮੀ ਡਰਾਈਵਿੰਗ ਟੈਸਟ ਦਿੱਤੇ ਬਿਨਾਂ ਹੈਵੀ ਡਰਾਈਵਿੰਗ ਲਾਇਸੰਸ ਬਣਾਉਣ ਬਦਲੇ 500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਇੱਕ ਪ੍ਰਾਈਵੇਟ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੀ ਮਾਹਿਲਪੁਰ ਤਹਿਸੀਲ ਦੇ ਪਟਵਾਰੀ ਨੂੰ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਯਤਨ ਹੋਰ ਤੇਜ਼ ਕਰਨ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਕੰਢੀ ਖੇਤਰ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।

ਠੇਕਾ ਆਧਾਰਤ ਨਵੇਂ ਰੈਗੂਲਰ ਹੋਏ 12700 ਅਧਿਆਪਕਾਂ ਨੂੰ ਤਨਖਾਹਾਂ ਵਿੱਚ ਤਿੰਨ ਗੁਣਾ ਵਾਧਾ ਅਤੇ ਹੋਰ ਲਾਭ ਦੇਣ ਦਾ ਐਲਾਨ

ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਰੈਗੂਲਰ ਹੋਏ 12700 ਠੇਕਾ ਆਧਾਰਤ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਹੋਣ ਤੋਂ ਬਾਅਦ ਉਨ੍ਹਾਂ ਦੀ ਤਨਖਾਹ ਵਿੱਚ ਤਿੰਨ ਗੁਣਾ ਵਾਧਾ ਕਰਨ ਅਤੇ ਸਰਕਾਰੀ ਨੌਕਰੀ ਦੇ ਹੋਰ ਸਾਰੇ ਲਾਭ ਦੇਣ ਦਾ ਐਲਾਨ ਕੀਤਾ ਹੈ।

ਮੀਤ ਹੇਅਰ ਵੱਲੋਂ ਖਿਡਾਰੀਆਂ ਦੀ ਮੈਸ ਦੀ ਅਚਨਚੇਤੀ ਚੈਕਿੰਗ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁਹਾਲੀ ਦੇ ਫੇਜ਼ 9 ਸਥਿਤ ਖੇਡ ਕੰਪਲੈਕਸ ਵਿੱਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ.) ਦੇ ਵਿੰਗ ਵਿੱਚ ਮੈਸ ਦੀ ਅਚਨਚੇਤੀ ਚੈਕਿੰਗ ਕਰਦਿਆਂ ਖਿਡਾਰੀਆਂ ਨੂੰ ਪਰੋਸੇ ਜਾ ਰਹੇ ਮਾੜੇ ਖਾਣੇ ਦਾ ਗੰਭੀਰ ਨੋਟਿਸ ਲਿਆ ਹੈ।

ਗਣਤੰਤਰ ਦਿਵਸ ਮੌਕੇ ਵਾਤਾਵਰਣ ਸੇਵੀ ਹੋਏ ਸਨਮਾਨਿਤ

 ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਸੰਪੰਨ ਹੋਏ 74ਵੇੰ ਗਣਤੰਤਰ ਦਿਵਸ ਸਮਾਰੋਹ ਮੌਕੇ ਵਾਤਾਵਰਣ ਸੇਵੀਆਂ ਨੂੰ ਸਨਮਾਨਿਤ ਕੀਤਾ ਗਿਆ। ਉਮੰਗ ਵੈਲਫੇਅਰ ਫਾਉਂਡੇਸ਼ਨ, ਪਬਲਿਕ ਹੈਲਪ ਫਾਉੰਡੇਸ਼ਨ ਅਤੇ ਵਣ ਮੰਡਲ (ਵਿਸਥਾਰ) ਪਟਿਆਲਾ ਵਿਖੇ ਕਾਰਜਸ਼ੀਲ ਅਮਨ ਅਰੋੜਾ ਨੂੰ ਵਾਤਾਵਰਣ ਸੰਭਾਲ ਅਤੇ ਜਾਗਰੂਕਤਾ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਜਿਲਾ ਪੱਧਰੀ ਐਵਾਰਡ ਨਾਲ ਨਿਵਾਜਿਆ ਗਿਆ। 

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਅੱਜ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜੇ ‘ਚੋਂ .30 ਬੋਰ ਚਾਈਨਾ-ਮੇਡ ਪਿਸਤੌਲ ਸਮੇਤ ਛੇ ਜਿੰਦਾ ਕਾਰਤੂਸ ਬਰਾਮਦ ਕੀਤੇ। 

ਅਮਨ ਅਰੋੜਾ ਵੱਲੋਂ ਗਣਤੰਤਰ ਦਿਵਸ ਮੌਕੇ ਮੋਹਾਲੀ ਲਈ 5000 ਈ.ਡਬਲਿਊ.ਐਸ. ਫਲੈਟਾਂ ਦਾ ਐਲਾਨ

ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਐਸ.ਏ.ਐਸ ਨਗਰ (ਮੁਹਾਲੀ) ਵਿਖੇ ਕੌਮੀ ਝੰਡਾ ਲਹਿਰਾਇਆ।

ਅਨਮੋਲ ਗਗਨ ਮਾਨ ਵੱਲੋਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨਜਦੀਕ ਹੀ ਮਿਆਰੀ ਸਿਹਤ ਸਹੁਲਤਾਂ ਉਪਲਬੱਧ ਕਰਵਾਉਣ ਲਗਾਤਾਰ ਯਤਨਸ਼ੀਲ ਹੈ।

ਭਾਰਤ ਜੌੜੋ ਯਾਤਰਾ ਦੌਰਾਨ ਪੰਜਾਬ 'ਚ ਦਾਖਲ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ ਪੰਜਾਬ ਨਾਲ ਕੀਤੇ ਗਾਏ ਧੱਕਿਆ ਦਾ ਜਵਾਬ ਦੇਵੇ : ਪ੍ਰੋ. ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰੇ ਦੌਰਾਨ ਪੰਜਾਬ ਵਿੱਚ ਦਾਖਲ ਹੋਣ ਜਾ ਰਹੇ ਕੁੱਲ ਹਿੰਦ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਪਰਿਵਾਰ ਵੱਲੋਂ ਪੰਜਾਬ ਨਾਲ ਸ਼ੁਰੂ ਤੋਂ ਹੀ ਵੱਡਾ ਧੱਕਾ ਕੀਤਾ ਜਾਂਦਾ ਰਿਹਾ ਹੈ,

ਪੰਜਾਬ ਵਿੱਚ 300 ਮੈਗਾਵਾਟ ਦੇ ਕੈਨਾਲ ਟਾਪ ਅਤੇ ਫਲੋਟਿੰਗ ਸੋਲਰ ਪਾਵਰ ਪ੍ਰਾਜੈਕਟ ਲਗਾਉਣ ਦਾ ਫ਼ੈਸਲਾ

ਕੁਦਰਤੀ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੁੱਲ 300 ਮੈਗਾਵਾਟ ਦੀ ਸਮਰੱਥਾ ਵਾਲੇ ਸੋਲਰ ਪਾਵਰ ਫੋਟੋਵੋਲਟੈਕ (ਪੀ.ਵੀ.) ਪ੍ਰਾਜੈਕਟ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 200 ਮੈਗਾਵਾਟ ਦੇ ਕੈਨਾਲ ਟਾਪ ਸੋਲਰ ਪੀ.ਵੀ. ਪਾਵਰ ਪ੍ਰਾਜੈਕਟ ਅਤੇ ਜਲ ਭੰਡਾਰਾਂ ਤੇ ਝੀਲਾਂ ਉਤੇ ਲਾਏ ਜਾਣ ਵਾਲੇ 100 ਮੈਗਾਵਾਟ ਦੇ ਫਲੋਟਿੰਗ ਸੋਲਰ ਪੀ.ਵੀ. ਪਾਵਰ ਪ੍ਰਾਜੈਕਟ ਸ਼ਾਮਲ ਹਨ।

ਜਨ ਸੁਵਿਧਾ, ਜਨ ਸੁਣਵਾਈ ਤੇ ਮਾਲ ਸੁਵਿਧਾ ਕੈਂਪ 23 ਨਵੰਬਰ ਨੂੰ : ਡਿਪਟੀ ਕਮਿਸ਼ਨਰ ਪਟਿਆਲਾ

ਮੁੱਖ ਮੰਤਰੀ ਪੰਜਾਬ, ਭਗਵੰਤ ਮਾਨ ਵੱਲੋਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਪ੍ਰਸ਼ਾਸਨਿਕ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪੁੱਜਦੀਆਂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 23 ਨਵੰਬਰ ਨੂੰ ਜਨ ਸੁਵਿਧਾ, ਜਨ ਸੁਣਵਾਈ ਅਤੇ ਮਾਲ ਸੁਵਿਧਾ ਕੈਂਪ ਪਟਿਆਲਾ ਦਿਹਾਤੀ ਬਲਾਕ ਦੇ ਪਿੰਡ ਵਿਕਾਸ ਨਗਰ ਦੇ ਤੇਜਿੰਦਰ ਪਬਲਿਕ ਸਕੂਲ ਵਿਖੇ ਲਗਾਇਆ ਜਾਵੇਗਾ।

ਜਿਲੇ ਦੇ ਵੱਖ ਵੱਖ ਬਲਾਕਾ ਵਿੱਚ “ਉਡਾਰੀਆਂ- ਬਾਲ ਵਿਕਾਸ ਮੇਲਾ” ਦੇ ਉਦਘਾਟਨੀ ਸਮਾਗਮ

ਡੇਂਗੂ ਫੈਲਣ ਤੋਂ ਰੋਕਣ ਲਈ ਜਾਰੀ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਘਰਾਂ ਦੇ ਕੱਟੇ ਜਾਣਗੇ ਚਲਾਨ : ਡਿਪਟੀ ਕਮਿਸ਼ਨਰ

ਬੱਚਿਆਂ ਦਾ ਵਿਕਾਸ ਸਮਾਜਿਕ ਸੁਰੱਖਿਆ ਵਿਭਾਗ ਦੀ ਮਹੱਤਵਪੂਰਨ ਜ਼ਿੰਮੇਵਾਰੀ: ਡਾ. ਬਲਜੀਤ ਕੌਰ

ਦੇਸ ਲਈ ਛੋਟੀ ਉਮਰ ਵਿੱਚ ਜਾਨ ਵਾਰਨ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਨੂੰ ਯਾਦ ਰੱਖਣਾ ਚਾਹੀਦਾ ਹੈ : ਪ੍ਰੋ. ਬਡੂੰਗਰ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਗਰ ਕੀਰਤਨ ਮੌਕੇ 'ਸਦਗੁਰੂ ਕਬੀਰ ਸੈਨਾ ਪੰਜਾਬ' ਨੇ ਬਿਸਕੁਟਾਂ ਦਾ ਲੰਗਰ ਲਗਾਇਆ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 5 ਨਵੰਬਰ ਦਿਨ ਸ਼ਨੀਵਾਰ ਨੂੰ ਸ਼ੋਭਾ ਯਾਤਰਾ 'ਚ 'ਸਦਗੁਰੂ ਕਬੀਰ ਸੈਨਾ ਪੰਜਾਬ' ਵੱਲੋਂ ਬਿਸਕੁਟਾਂ ਦਾ ਲੰਗਰ ਲਗਾਇਆ ਗਿਆ।

ਚੰਡੀਗੜ੍ਹ ਹੋਰਸ ਸ਼ੋਅ ਯਾਦਗਾਰੀ ਹੋ ਨਿੱਬੜਿਆ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਬੱਬੀ ਬਾਦਲ ਫਾਊਂਡੇਸ਼ਨ “ਦਾ ਰੈਚ” ਦੀ ਅਗਵਾਈ ਵਿੱਚ ਕਰਵਾਏ ਗਏ ਚੰਡੀਗੜ੍ਹ ਹੋਰਸ ਸ਼ੋਅ ਦੇ ਆਖਰੀ ਦਿਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਪਿੰਡ ਮਦਨਹੇੜੀ ਦੀ ਪੰਚਾਇਤ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਦਾ ਸਰਬਸੰਮਤੀ ਨਾਲ ਮਤਾ ਪਾਸ

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਦੀ ਅਗਵਾਈ ਹੇਠ ਪਿੰਡ ਮਦਨਹੇੜੀ ਬਲਾਕ ਖਰੜ ਦੀ ਪੰਚਾਇਤ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸਰਬਸੰਮਤੀ ਨਾਲ ਮਤਾ ਪਾਕੇ ਸਹਿਮਤੀ ਪ੍ਰਗਟਾਈ ਕਿ ਝੋਨੇ ਦੀ ਪਰਾਲੀ ਨੂੰ ਇਸ ਪਿੰਡ ਦਾ ਕੋਈ ਵੀ ਕਿਸਾਨ ਅੱਗ ਨਹੀ ਲਗਾਏਗਾ,

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਵਿਸ਼ਵ ਹਲਕਾਅ ਵਿਰੋਧੀ ਦਿਵਸ

ਜ਼ਿਲ੍ਹਾ ਐਸ.ਏ.ਐਸ. ਨਗਰ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਵਿਸ਼ਵ ਹਲਕਾਅ (ਰੇਬੀਜ਼) ਵਿਰੋਧੀ ਦਿਵਸ  ਮਨਾਇਆ ਗਿਆ। ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਤੇ ਹੋਰ ਸਿਹਤ ਅਧਿਕਾਰੀਆਂ ਵਲੋਂ ਇਸ ਦਿਨ ਦੀ ਮਹੱਤਤਾ ਦਰਸਾਉਂਦਾ ਪੋਸਟਰ ਵੀ ਜਾਰੀ ਕੀਤਾ ਗਿਆ।

ਬੂਟੇ ਲਗਾਉਣਾ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ : ਡੀਸੀ ਸਾਹਨੀ

 ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ। ਵਾਤਾਵਰਣ ਦੀ ਸੇਵਾ ਕਰਨਾ ਭਗਤ ਸਿੰਘ ਦੀ ਸੋਚ ਨੂੰ ਅਪਣਾਉਣਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਸ੍ਰੀ ਸਾਕਸ਼ੀ ਸਾਹਨੀ, ਆਈਏਐਸ, ਡਿਪਟੀ ਕਮਿਸ਼ਨਰ ਪਟਿਆਲਾ ਨੇ ਕੀਤਾ। ਉਹ ਪਾਵਰ ਕਲੋਨੀ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਹਰਿਆਵਲ ਲਹਿਰ ਤਹਿਤ ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਵਸ ਨੂੰ ਸਮਰਪਿਤ ਪੌਦਾਰੋਪਣ ਸਪਤਾਹ ਦੇ ਸਮਾਪਨ ਮੌਕੇ ਆਯੋਜਿਤ ਵਣ ਮਹਾਂਉਤਸਵ ਨੂੰ ਬਤੌਰ ਮੁੱਖ ਮਹਿਮਾਨ ਸੰਬੋਧਿਤ ਕਰ ਰਹੇ ਸਨ।

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਪੁੱਟਣ ਲਈ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਪੰਜਾਬ ਦੇ ਯਾਤਰਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਨਸ਼ਿਆਂ ਨੂੰ ਜੜੋਂ ਪੁੱਟਣ ਅਤੇ ਨਸ਼ਿਆਂ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਅੱਜ ਮੋਹਾਲੀ ਵਿਖੇ ਜਿਲ੍ਹੇ ਦੇ ਐਸ.ਐਸ.ਪੀ, ਐਸ.ਪੀਜ਼, ਡੀ.ਐਸ.ਪੀਜ਼ ਅਤੇ ਇਲਾਕੇ ਦੇ ਐਸ.ਐਚ.ਓਜ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਹਰ ਸੰਭਵ ਕਾਰਵਾਈ ਕਰਨ ਲਈ ਆਦੇਸ਼ ਦਿੱਤੇ ਗਏ।

ਪਟਿਆਲਾ ਜ਼ਿਲ੍ਹੇ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਬਲਾਕ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ 22 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। 

12345678910...