ਪੰਜਾਬੀ ਯੂਨੀਵਰਸਿਟੀ ਮਾਂ ਬੋਲੀ ਅਤੇ ਵਿਗਿਆਨ ਦੇ ਹਵਾਲੇ ਨਾਲ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਵਿੱਚ ਅੱਜ ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਮੌਕੇ 'ਗਿਆਨੀ ਲਾਲ ਸਿੰਘ ਯਾਦਗਾਰੀ ਲੈਕਚਰ ਲੜੀ' ਅਧੀਨ ਉੱਘੇ ਨਾਟਕਕਾਰ ਅਤੇ ਕਵੀ ਡਾ. ਸਵਰਾਜਬੀਰ ਨੇ 'ਪੰਜਾਬੀ ਭਾਸ਼ਾ ਦੀ ਸਮੱਸਿਆ ਨੂੰ ਸਮਝਣ ਬਾਰੇ ਕੁਝ ਨੁਕਤੇ' ਵਿਸ਼ੇ ਉੱਤੇ ਇੱਕ ਵਿਸ਼ੇਸ਼ ਲੈਕਚਰ ਦਿੱਤਾ।
ਦੇਸ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਮਨਾਏ ਜਾ ਰਹੇ ਇਸ ਪੰਦਰਵਾੜੇ ਦੌਰਾਨ ਯੂਨੀਵਰਸਿਟੀ ਵੱਲੋਂ ਆਪਣੇ ਕੈਂਪਸ ਅਤੇ ਕਾਂਸਟੀਚੁਐਂਟ ਕਾਲਜਾਂ ਵਿੱਚ 75 ਪ੍ਰੋਗਰਾਮ ਕਰਵਾਏ ਜਾਣ ਦਾ ਪ੍ਰੋਗਰਾਮਾ ਉਲੀਕਿਆ ਹੋਇਆ ਹੈ।