ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਿੱਲਖਣ ਸੋਚ ਅਤੇ ਯੋਗ ਅਗਵਾਈ ਸਦਕਾ ਪੰਜਾਬ ਦੇ ਅਲੋਪ ਹੋ ਰਹੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ ਅਤੇ ਨਵੀਂ ਪੀੜੀ ਨੂੰ ਉਸ ਪੁਰਾਤਨ ਅਮੀਰ ਸੱਭਿਆਚਾਰ ਨਾਲ ਜੋੜਨ ਦੇ ਮੰਤਵ ਤਹਿਤ ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਵੱਲੋੰ ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਵਿਖੇ ਪੰਜਾਬੀ ਸੱਭਿਆਚਾਰ ਮੇਲਾ ਕਰਵਾਇਆ ਗਿਆ।