ਪੰਜਾਬੀ ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਵੱਲੋਂ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ '11ਵਾਂ ਰਬਾਬੀ ਭਾਈ ਮਰਦਾਨਾ ਸ਼ਾਸਤਰੀ ਸੰਗੀਤ ਸੰਮੇਲਨ' 19 ਮਾਰਚ ਤੋਂ ਕਲਾ ਭਵਨ ਦੇ ਆਡੀਟੋਰੀਅਮ ਵਿਖੇ ਸ਼ੁਰੂ ਹੋ ਰਿਹਾ ਹੈ।
ਡਾ. ਅਲੰਕਾਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਦੇ ਉਦੇਸ਼ਾਂ ਤਹਿਤ ਗੁਰਮਤਿ ਸੰਗੀਤ ਚੇਅਰ ਦੁਆਰਾ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੰਦੇ ਹੋਏ ਸਮਾਰੋਹ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ।