Thursday, April 17, 2025

Rajindra Hospital Patiala

ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅਤੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਸਟਾਫ ਨਰਸਾਂ ਦੀਆਂ 473 ਅਸਾਮੀਆਂ ਭਰਨ ਦੀ ਪ੍ਰਵਾਨਗੀ

ਸੂਬਾ ਭਰ ਵਿਚ ਕੋਵਿਡ-19 ਦੀ ਹੰਗਾਮੀ ਸਥਿਤੀ ਨਾਲ ਪ੍ਰਭਾਵੀ ਢੰਗ ਰਾਹੀਂ ਨਿਪਟਣ ਲਈ ਪੰਜਾਬ ਮੰਤਰੀ ਮੰਡਲ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅਤੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਸਟਾਫ ਨਰਸਾਂ ਦੀਆਂ 473 ਅਸਾਮੀਆਂ ਦੀ ਭਰਤੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਅਸਾਮੀਆਂ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਾਇਰੇ ਵਿਚੋਂ ਕੱਢ ਕੇ ਬਾਬਾ ਫਰੀਦ ਯੂਨੀਵਰਸਿਟੀ, ਫਰੀਦਕੋਟ ਰਾਹੀਂ ਮੈਰਿਟ ਦੇ ਆਧਾਰ ਉਤੇ ਲਿਖਤੀ ਪ੍ਰੀਖਿਆ ਰਾਹੀਂ ਭਰੀਆਂ ਜਾਣਗੀਆਂ।

ਰਾਜਿੰਦਰਾ ਹਸਪਤਾਲ (Rajindra Hospital Patiala) ਦੇ ਸ੍ਰੀ ਗੁਰੂ ਨਾਨਕ ਦੇਵ ਮਲਟੀਸਪੈਸ਼ਿਲਟੀ ਹਸਪਤਾਲ ਵਿਖੇ 6 ਡਾਇਲਸਿਸ ਮਸ਼ੀਨਾਂ ਚਾਲੂ

ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਮਲਟੀਸਪੈਸ਼ਿਲਟੀ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਇਮਾਰਤ ਵਿਖੇ ਅੱਜ 6 ਡਾਇਲਸਿਸ ਮਸ਼ੀਨਾਂ ਚਾਲੂ ਕੀਤੀਆਂ ਗਈਆਂ। ਸਰਕਾਰੀ ਮੈਡੀਕਲ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ ਨੇ ਇਸ ਨਵੀਂ ਇਮਾਰਤ ਵਿਖੇ ਇਨ੍ਹਾਂ ਮਸ਼ੀਨਾਂ ਨੂੰ ਮਰੀਜਾਂ ਦੇ ਸਮਰਪਿਤ ਕਰਦਿਆਂ ਦੱਸਿਆ ਕਿ ਰਾਜਿੰਦਰਾ ਹਸਪਤਾਲ ਵਿਖੇ ਕੁਲ 8 ਡਾਇਲਸਿਸ ਮਸ਼ੀਨਾਂ ਹਨ, ਪਰੰਤੂ ਜਗ੍ਹਾ ਦੀ ਘਾਟ ਕਰਕੇ ਕੇਵਲ 4 ਮਸ਼ੀਨਾਂ ਹੀ ਚਾਲੂ ਹਾਲਤ 'ਚ ਸਨ