ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਡੇਰਾ ਸੰਤ ਬਾਬਾ ਭਾਗ ਸਿੰਘ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਬਾਬਾ ਦਿਲਾਵਰ ਸਿੰਘ ਬੀਤੇ ਦਿਨੀਂ ਜਲੰਧਰ ਜ਼ਿਲ੍ਹੇ ਦੇ ਪਿੰਡ ਮਾਨਕੋ ਜੱਬੜ੍ਹ ਵਿਖੇ ਚੱਲ ਵਸੇ ਸਨ। ਉਨ੍ਹਾਂ ਬਾਬਾ ਦਿਲਾਵਰ ਸਿੰਘ ਨਾਲ ਬਿਤਾਏ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਸੇਵਾ ਤੇ ਤਿਆਗ ਦੀ ਮੂਰਤ ਸੰਤ ਦਿਲਾਵਰ ਸਿੰਘ ਮਹਾਨ ਅਧਿਆਤਮਕ ਆਗੂ, ਸਮਾਜ ਸੁਧਾਰਕ, ਸਿੱਖਿਆ ਦਾ ਪਾਸਾਰ ਕਰਨ ਵਾਲੇ ਅਤੇ ਪਰਉਪਕਾਰੀ ਸ਼ਖਸੀਅਤ ਸਨ।