Thursday, September 19, 2024

Rent

ਕੋਲਕਾਤਾ ਬਲਾਤਕਾਰ ਮਾਮਲਾ : ਮੁੱਖ ਮੰਤਰੀ ਮਮਤਾ ਬੈਨਰਜੀ ਨੇ ਡਾਕਟਰਾਂ ਦੀਆਂ ਤਿੰਨ ਮੰਗਾਂ ਮੰਨੀਆਂ

ਕੋਲਕਾਤਾ : ਪੱਛਮੀ ਬੰਗਾਲ ਸਰਕਾਰ ਨੇ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ-ਕਤਲ ਦੇ ਮਾਮਲੇ ਵਿੱਚ ਹੜਤਾਲ ’ਤੇ ਬੈਠੇ ਜੂਨੀਅਰ ਡਾਕਟਰਾਂ ਦੀਆਂ 5 ਮੰਗਾਂ ਵਿਚੋਂ 3 ਮੰਗਾਂ ਨੂੰ ਮੰਨ ਲਿਆ।

ਸਿਖਿਆ ਮੰਤਰੀ ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ

ਕੇਜਰੀਵਾਲ ਸਰਕਾਰ ਵਿੱਚ ਸਿਖਿਆ ਮੰਤਰੀ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਕੇਜਰੀਵਾਲ ਅੱਜ ਸ਼ਾਮ 4:30 ਵਜੇ ਲੈਫ਼ਟੀਨੈਂਟ ਗਵਰਨਰ (ਐਲ.ਜੀ.) ਵਿਨੈ ਸਕਸੈਨਾ ਨੂੰ ਆਪਣਾ ਅਸਤੀਫ਼ਾ ਸੌਂਪ ਦੇਣਗੇ। 

ਨਿਰਪੱਖ ਅਤੇ ਪਾਰਦਰਸ਼ੀ ਚੋਣ ਕਰਵਾਉਣਾ ਹੀ ਚੋਣ ਕਮਿਸ਼ਨ ਦਾ ਟੀਚਾ : ਪੰਕਜ ਅਗਰਵਾਲ

ਹਰਿਆਣਾ ਵਿਧਾਨਸਭਾ ਚੋਣ 2024 ਦਾ ਸਿਖਰ ਸਲੋਗਨ ਹੋਵੇਗਾ ਚੁਣਾਵ ਦਾ ਪਰਵ -ਪ੍ਰਦੇਸ਼ ਦਾ ਗਰਵ

ਜ਼ੀ ਪੰਜਾਬੀ ਦੇ ਅਦਾਕਾਰਾਂ ਨੇ ਗ੍ਰੈਂਡਪੇਰੇਂਟਸ ਡੇਅ ਮਨਾਉਂਦੇ ਹੋਏ ਔਨ ਅਤੇ ਆਫ-ਸਕਰੀਨ ਦੇ ਨਾਲ ਦਿਲੋਂ ਪਲਾਂ ਨੂੰ ਮਨਾਇਆ

 ਜ਼ੀ ਪੰਜਾਬੀ ਨੇ ਦਾਦਾ-ਦਾਦੀ ਦਿਵਸ ਮਨਾ ਕੇ ਦਿਲ-ਖਿੱਚਵੇਂ ਢੰਗ ਨਾਲ ਮਨਾਇਆ ਕਿਉਂਕਿ ਅਦਾਕਾਰਾਂ ਨੇ ਆਪਣੇ ਔਨ-ਸਕ੍ਰੀਨ ਦਾਦਾ-ਦਾਦੀ ਨਾਲ ਆਪਣੇ ਪਿਆਰੇ ਰਿਸ਼ਤੇ ਸਾਂਝੇ ਕੀਤੇ।

ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਰੋਮੀ ਨੂੰ ਹਾਂਗਕਾਂਗ ਤੋਂ ਹਵਾਲਗੀ ਉਪਰੰਤ ਵਾਪਸ ਭਾਰਤ ਲਿਆਂਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ 2016 ਦੇ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਉਰਫ਼ ਰੋਮੀ ਦੀ ਹਾਂਗਕਾਂਗ ਤੋਂ ਸੁਰੱਖਿਅਤ ਹਵਾਲਗੀ ਪ੍ਰਾਪਤ ਕਰ ਲਈ ਹੈ ਅਤੇ ਉਸ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ ਵੱਲੋਂ ਅੱਜ ਭਾਰਤ ਵਾਪਸ ਲਿਆਂਦਾ ਗਿਆ ਹੈ।

ਸਨੌਰ ਹਲਕੇ ਦੇ ਸੈਂਕੜੇ ਪਿੰਡਾਂ ਨੂੰ ਟਾਂਗਰੀ ਨਦੀ ਦੀ ਮਾਰ ਤੋਂ ਬਚਾਉਣ ਲਈ ਟਾਂਗਰੀ ਨਦੀ ਦੀ ਨਿਸ਼ਾਨਦੇਹੀ ਕਰਵਾ ਕੇ ਪੱਕਾ ਹੱਲ ਕੀਤਾ ਜਾਵੇਗਾ : ਜੌੜਾਮਾਜਰਾ

ਪੰਜਾਬ ਦੇ ਜਲ ਸਰੋਤ ਵਿਭਾਗ ਦੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਐਲਾਨ ਕੀਤਾ ਹੈ ਕਿ ਸਨੌਰ ਹਲਕੇ ਦੇ ਸੈਂਕੜੇ ਪਿੰਡਾਂ ਨੂੰ ਟਾਂਗਰੀ ਨਦੀ ਦੀ ਮਾਰ ਤੋਂ ਬਚਾਉਣ ਲਈ ਟਾਂਗਰੀ ਨਦੀ ਦੀ ਨਿਸ਼ਾਨਦੇਹੀ ਕਰਵਾ ਕੇ ਪੱਕਾ ਹੱਲ ਕਰਕੇ ਕਿਸਾਨਾਂ ਨੂੰ ਇਸ ਸੰਕਟ ਵਿੱਚੋਂ ਬਾਹਰ ਕੱਢਿਆ ਜਾਵੇਗਾ।

30 ਹੈਕਟੇਅਰ ਜੰਗਲ ਵਿੱਚ ਡਰੋਨ ਰਾਹੀਂ ਜੰਗਲਾਂ ਵਿੱਚ ਵੱਖ-ਵੱਖ ਕਿਸਮਾਂ ਦੇ ਬੀਜਾਂ ਦਾ ਛਿੜਕਾਅ

ਧਾਰ ਖੇਤਰ ਵਿੱਚ ਪਾਇਲਟ ਪ੍ਰੋਜੈਕਟ ਦਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਸ਼ੁਭ ਆਰੰਭ

 

ਆਪਣੀਆਂ ਸੇਵਾਵਾਂ ਦਾ ਦਾਇਰਾ ਵਧਾਉਣ ਸਮਾਜਿਕ ਸੰਸਥਾਵਾਂ : ਨਿਧੀ ਤਲਵਾਰ

ਸਮਾਜ ਸੇਵੀ ਸੰਸਥਾਵਾਂ ਨੂੰ ਆਪਣੀਆਂ ਸੇਵਾਵਾਂ ਦਾ ਦਾਇਰਾ ਹੋਰ ਵਿਸ਼ਾਲ ਕਰਨਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਬੱਚੇ ਇਸ ਦਾ ਲਾਭ ਉਠਾ ਸਕਣ। 

ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਹਤ ਅਤੇ ਸਿੱਖਿਆ ਖੇਤਰ ਨੂੰ ਹੁਲਾਰਾ ਦਿੱਤਾ ਜਾਵੇਗਾ: ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ।

ਸੁਨਾਮ ’ਚ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ

ਨਵੇਂ ਫ਼ੌਜਦਾਰੀ ਕਾਨੂੰਨਾਂ ਦੇ ਵਿਰੁੱਧ ਰੋਸ ਪ੍ਰਗਟ ਕਰਨ ਲਈ ਆਜ਼ਾਦੀ ਦਿਹਾੜੇ ਮੌਕੇ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਵਲੋਂ ਦਿਤੇ ਸੱਦੇ ਤਹਿਤ ਵੀਰਵਾਰ ਨੂੰ ਸੁਨਾਮ ਵਿਖੇ ਕਿਸਾਨ ਆਗੂਆਂ ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਸਿੰਘ ਛਾਜਲੀ ਅਤੇ ਹੈਪੀ ਨਮੋਲ ਦੀ ਅਗਵਾਈ ਹੇਠ ਕਿਸਾਨਾਂ ਨੇ ਬਾਜ਼ਾਰਾਂ ਅੰਦਰ ਟਰੈਕਟਰ ਮਾਰਚ ਕੱਢਿਆ ਅਤੇ ਐਸਡੀਐਮ ਦਫ਼ਤਰ ਸਾਹਮਣੇ ਫ਼ੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਫੂਕ ਕੇ ਕੇਂਦਰ ਸਰਕਾਰ ਵਿਰੁੱਧ ਨਾਹਰੇਬਾਜ਼ੀ ਕੀਤੀ।

ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਹੱਲ ਕਰਨ ਲਈ ਪਿੰਡ ਧੰਨੋ  ਵਿਖੇ 16 ਅਗਸਤ  ਨੂੰ ਲੱਗੇਗਾ ਜਨ ਸੁਣਵਾਈ ਕੈਂਪ : ਐਸ.ਡੀ.ਐਮ.

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਆਦੇਸ਼ ਦਿੱਤੇ ਹਨ ਕਿ ਆਮ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੱਲ ਕਰਨ ਲਈ "ਆਪ ਦੀ ਸਰਕਾਰ ਆਪ ਦੇ ਦੁਆਰ" ਪ੍ਰੋਗਰਾਮ ਤਹਿਤ ਜਿਲ੍ਹਾ ਪ੍ਰਸਾਸ਼ਨ ਵੱਲੋਂ ਪਿੰਡਾਂ ਪੱਧਰ ਤੇ ਵਿਸ਼ੇਸ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ

ਐਸ.ਜੀ.ਪੀ.ਸੀ. ਬੋਰਡ ਚੋਣਾਂ ਲਈ ਵੋਟਾਂ ਬਣਵਾਉਣ ਸਬੰਧੀ ਮਹਿਲਾ ਵੋਟਰਾਂ ਨੂੰ ਰਜਿਸਟ੍ਰੇਸ਼ਨ ਫਾਰਮ ਉਤੇ ਫੋਟੋ ਲਗਾਉਣੀ ਹੋਵੇਗੀ ਆਪਸ਼ਨਲ

ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ)ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਲਈ ਯੌਗ ਵੋਟਰਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਜਾਰੀ ਹੈ।  ਸੋਧੇ ਸ਼ਡਿਊਲ ਅਨੁਸਾਰ ਐਸ.ਜੀ.ਪੀ.ਸੀ. ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ ਫਾਰਮ 16 ਸਤੰਬਰ 2024 ਤੱਕ ਦਿੱਤੇ ਜਾ ਸਕਦੇ ਹਨ ।

ਤੀਆਂ ਮੌਕੇ ਪ੍ਰਤਿਭਾ ਨੇ ਜਿਤਿਆ ਮਿਸ ਤੀਜ ਦਾ ਖਿਤਾਬ

ਸੁਨਾਮ ਸ਼ਹਿਰ ਅੰਦਰ ਕੇਵਲ ਔਰਤਾਂ ਲਈ ਸਥਾਪਿਤ ਬਾਡੀ ਲਾਈਨ ਫਿਟਨੈਸ ਜੋਨ ਜਿੰਮ ਦੇ ਪ੍ਰਬੰਧਕਾਂ ਵੱਲੋਂ ਕਰਵਾਏ ਤੀਆਂ ਦੇ ਤਿਉਹਾਰ ਮੌਕੇ ਮਿਸ ਤੀਜ ਦਾ ਖਿਤਾਬ ਪ੍ਰਤਿਭਾ ਨੇ ਜਿੱਤਿਆ। ਔਰਤਾਂ ਨੂੰ ਸਰੀਰਕ ਪੱਖੋਂ ਫਿੱਟ ਅਤੇ ਤੰਦਰੁਸਤ ਰਹਿਣ ਲਈ ਬਣਾਏ ਜਿੰਮ ਦੇ ਪ੍ਰਬੰਧਕ ਵਿਰਸੇ ਨੂੰ ਸਾਂਭਣ ਲਈ ਵੀ ਉਪਰਾਲੇ ਕਰਦੇ ਰਹਿੰਦੇ ਹਨ।

ਨਾਈਟ੍ਰੋਜਨ ਪ੍ਰਦੂਸ਼ਣ ਦੇ ਵਧ ਰਹੇ ਖ਼ਤਰੇ

ਨਾਈਟ੍ਰੋਜਨ ਇੱਕ ਜ਼ਰੂਰੀ ਤੱਤ ਹੈ, ਪਰ ਨਾਈਟ੍ਰੋਜਨ ਦਾ ਬਹੁਤ ਜ਼ਿਆਦਾ ਪੱਧਰ ਵਾਤਾਵਰਣ ਪ੍ਰਣਾਲੀਆਂ, ਮਨੁੱਖੀ ਸਿਹਤ ਅਤੇ ਆਰਥਿਕਤਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਹਰੀ ਕ੍ਰਾਂਤੀ ਇੱਕ ਮਹੱਤਵਪੂਰਨ ਖੇਤੀਬਾੜੀ ਪਰਿਵਰਤਨ ਸੀ ਜੋ 1940 ਅਤੇ 1950 ਦੇ ਦਹਾਕੇ ਵਿੱਚ ਸ਼ੁਰੂ ਹੋਈ, ਭੋਜਨ ਉਤਪਾਦਨ ਨੂੰ ਵਧਾਉਣ ਲਈ ਉੱਚ ਉਪਜ ਵਾਲੀਆਂ ਫਸਲਾਂ ਦੀਆਂ ਕਿਸਮਾਂ, ਸਿੰਚਾਈ ਅਤੇ ਖਾਦਾਂ ਦੀ ਸ਼ੁਰੂਆਤ ਕੀਤੀ। 

ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ 'ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ

ਬੱਸ ਸਟੈਂਡਾਂ 'ਤੇ ਠੇਕੇਦਾਰਾਂ/ਦੁਕਾਨਦਾਰਾਂ ਦੇ ਹਿੱਤ ਵਿਚ ਸਰਕਾਰ ਨੇ ਬਣਾਈ ਕਿਰਾਇਆ/ਸਮਾਯੋਜਨ/ਵਾਪਸੀ ਯੋਜਨਾ

1 ਅਪ੍ਰੈਲ ਤੋਂ 30 ਜੂਨ, 2020 ਤਕ ਦੇ ਸਮੇਂ ਲਈ ਕਿਰਾਏ 'ਤੇ ਮਿਲੇਗੀ ਸੌ-ਫੀਸਦੀ ਛੋਟ

ਕੌਮੀ ਗੋਪਾਲ ਰਤਨ ਪੁਰਸਕਾਰ ਲਈ 31 ਅਗਸਤ ਤਕ ਨਾਮਜ਼ਦਗੀ ਪੱਤਰ ਮੰਗੇ

ਕੇਂਦਰੀ ਪਸ਼ੂਪਾਲਣ ਅਤੇ ਡੇਅਰੀ ਮੰਤਰਾਲੇ ਵੱਲੋਂ ਕੌਮੀ ਪੁਰਸਕਾਰ ਪੋਰਟਲ https://awards.gov.in ਰਾਹੀਂ ਪੂਰੇ ਦੇਸ਼ ਤੋਂ ਕੌਮੀ ਗੋਪਾਲ ਰਤਨ ਪੁਰਸਕਾਰ ਪ੍ਰਦਾਨ ਕਰਨ ਲਈ ਆਨਲਾਇਨ ਨਾਮਜ਼ਦਗੀ ਮੰਗੇ ਜਾ ਰਹੇ ਹਨ।

ਮਸਾਲਿਆਂ ਦੀਆਂ ਮਸ਼ਹੂਰ ਕੰਪਨੀਆਂ ਦੇ ਮਸਾਲੇ ਖ਼ਾਣਯੋਗ ਨਹੀਂ

ਯੂ.ਪੀ. ਫ਼ੂਡ ਸੇਫ਼ਟੀ ਐਂਡ ਡਰੱਗ ਐਡਮਨਿਸਟ੍ਰੇਸ਼ਨ ਦਾ ਕਹਿਣਾ ਹੈ ਕਿ ਕੰਪਨੀਆਂ ਦੇ ਕਈ ਉਤਪਾਦ ਖ਼ਾਣਯੋਗ ਨਹੀਂ ਹਨ। ਗੋਲਡੀ, ਅਸ਼ੋਕ, ਭੋਲਾ ਵੈਜੀਟੇਬਲ ਸਪਾਈਸ ਸਣੇ 16 ਹੋਰ ਨਾਮੀ ਕੰਪਨੀਆਂ ਹਨ ਜਿਨ੍ਹਾਂ ਦੇ ਨਮੂਨੇ ਟੈਸਟਿੰਗ ਵਿੱਚ ਫ਼ੇਲ੍ਹ ਸਾਬਤ ਹੋਏ ਹਨ।

ਸਕੂਲ ਮੈਨੇਜਮੈਂਟ ਕਮੇਟੀਆਂ, ਅਧਿਆਪਕ ਅਤੇ ਮਾਂਪੇ ਦੇ ਵਿਚਕਾਰ ਇਕ ਮਜਬੂਤ ਕੜੀ : ਸਿਖਿਆ ਮੰਤਰੀ

ਵਿਦਿਆਰਥੀ ਨੂੰ ਮੁੱਢਲੀ ਸਾਖਰਤਾ ਅਤੇ ਸੰਖਿਆਤਮਕਤਾ ਦੀ ਬੁਨਿਆਦੀ ਸਮਝ ਦੇਣਾ ਸਾਡੀ ਜਿਮੇਵਾਰੀ - ਸਿਖਿਆ ਮੰਤਰੀ ਸੀਮਾ ਤ੍ਰਿਖਾ

ਜ਼ਰੂਰਤ ਹੋਈ ਤਾਂ ਹੋਰ ਵੀ ਕ੍ਰੈਚ ਖੋਲੇ ਜਾਣਗੇ : ਅਸੀਮ ਗੋਇਲ

ਹਰਿਆਣਾ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀ ਅਸੀਮ ਗੋਇਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਾਲਾਂਕਿ ਬੱਚਿਆਂ ਦੀ ਦੇਖਭਾਲ ਲਈ ਹੁਣ 500 ਕ੍ਰੈਚ ਖੋਲਣ ਦਾ ਟੀਚਾ ਰੱਖਿਆ ਹੈ, ਫਿਰ ਵੀ ਜ਼ਰੂਰਤ ਪਵੇਗੀ ਤਾਂ ਹੋਰ ਵੀ ਕ੍ਰੈਚ ਖੋਲ ਦਿੱਤੇ ਜਾਣਗੇ।

ਸੋਨੀਪਤ : ਪਤਨੀ ਨੇ ਲਿਆ ਫਾਹਾ ਤੇ ਪਤੀ ਨੇ ਖਾਦਾ ਜਹਿਰ

ਸੋਨੀਪਤ ਵਿੱਚ ਗੋਹਾਨਾ ਰੋਡ ਸਥਿਤ ਜਨ ਸਿਹਤ ਵਿਭਾਗ ਦੇ ਸਰਕਾਰੀ ਕੁਆਰਟਰ ਵਿੱਚ ਰਹਿ ਰਹੇ ਬੇਲਦਾਰ ਅਤੇ ਉਸਦੀ ਪਤਨੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਕਮਿਸ਼ਨ ਸਖਤ, ਵੱਖ-ਵੱਖ ਏਜੰਸੀਆਂ ਵੱਲੋਂ ਰੱਖੀ ਜਾ ਰਹੀ ਪੈਨੀ ਨਜਰ

ਹੁਣ ਤਕ ਹਰਿਆਣਾ ਵਿਚ 25.45 ਕਰੋੜ ਰੁਪਏ ਤੋਂ ਵੱਧ ਦੀ ਅਵੈਧ ਸ਼ਰਾਬ, ਨਸ਼ੀਲੇ ਪਦਾਰਥ ਤੇ ਨਗਦ ਰਕਮ ਕੀਤੀ ਗਈ ਜਬਤ

ਸਕੂਲਾਂ ਵਿੱਚ ਨਤੀਜਿਆਂ ਦੀ ਘੋਸ਼ਣਾ ਮੌਕੇ ਮਾਪਿਆਂ ਨੂੰ ਚੋਣਾਂ ਪ੍ਰਤੀ ਕੀਤਾ ਜਾਗਰੂਕ

ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ’ਚ ਵੋਟਰ ਜਾਗਰੂਕਤਾ ਲਈ ਦਿੱਤੇ ਜਾ ਰਹੇ ਹਨ ਸੰਦੇਸ਼ ਜ਼ਿਲ੍ਹੇ ’ਚ ਮਤਦਾਨ ਦੀ ਪ੍ਰਤੀਸ਼ਤਤਾ ਵਧਾਉਣ ਲਈ ਜ਼ਿਲ੍ਹਾ ਸਵੀਪ ਟੀਮ ਦਿ੍ਰੜ ਸੰਕਲਪ 

ਮਨੋਜ ਸੋਨਕਰ ਬਣੇ ਨਗਰ ਨਿਗਮ ਚੰਡੀਗੜ੍ਹ ਦੇ ਨਵੇਂ ਮੇਅਰ

ਚੰਡੀਗੜ੍ਹ ਵਿੱਚ ਭਲਕੇ ਮੇਅਰ ਚੋਣ ’ਤੇ ਭਾਜਪਾ ਨੇ ਕਬਜ਼ਾ ਜਮਾ ਲਿਆ ਹੈ।

ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਦੀ ਯਾਦ ਵਿੱਚ ਮੌਨ ਰੱਖਿਆ

ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ ਬਰਸੀ ਮੌਕੇ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਡੀ ਏ ਸੀ ਮੋਹਾਲੀ ਵਿਖੇ ਦੋ ਮਿੰਟ ਦਾ ਮੌਨ ਰੱਖਿਆ ਗਿਆ।

ਇੰਗਲੈਂਡ ‘ਚ ਲੁਧਿਆਣਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਚੰਗੇ ਭਵਿੱਖ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਗਏ ਪੰਜਾਬੀ ਨੌਜਵਾਨਾਂ ਦੀਆਂ ਅਚਾਨਕ ਹੋ ਰਹੀਆਂ ਮੌ.ਤਾਂ ਪੰਜਾਬ ਵਾਸੀਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਰਾਏਕੋਟ ਦੇ ਪਿੰਡ ਤਾਜਪੁਰ ਵਿਖੇ ਦੇਖਣ ਨੂੰ ਮਿਲਿਆ ਹੈ 

ਮਾਪਿਆਂ ਦਾ ਇਕਲੌਤਾ ਪੁੱਤ ਬਕਸੇ ‘ਚ ਬੰਦ ਹੋ ਕੇ ਅਮਰੀਕਾ ਤੋਂ ਪਹੁੰਚਿਆ ਪੰਜਾਬ

22 ਸਾਲਾਂ ਨੌਜਵਾਨ ਜਸਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਸ੍ਰੀ ਮਾਛੀਵਾੜਾ ਸਾਹਿਬ ਦੇ ਪਿੰਡ ਭਾਮਾ ਕਲਾਂ ਵਿੱਚ ਪਹੁੰਚੀ, ਜਿਥੇ ਬਹੁਤ ਹੀ ਗਮਗੀਨ ਮਾਹੌਲ ਵਿੱਚ ਵਿੱਚ ਉਸ ਨੂੰ ਅੰਤਿਮ ਵਿਦਾਈ ਦਿੱਤੀ ਗਈ

ਸਾਬਕਾ ਤਕਨੀਕੀ ਸਿਖਿਆ ਮੰਤਰੀ ਵਿਰੁਧ ਐਫ਼.ਆਈ.ਆਰ. ਦਰਜ

ਸ਼੍ਰੋਮਣੀ ਅਕਾਲੀ ਦਲ ਵਿੱਚ ਸਾਬਕਾ ਤਕਨੀਕੀ ਸਿੱਖਿਆ ਮੰਤਰੀ ਮੰਤਰੀ ਜਗਦੀਸ਼ ਸਿੰਘ ਗਰਚਾ ’ਤੇ ਐਫ਼.ਆਈ.ਆਰ. ਦਰਜ ਕੀਤੇ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। 

ਅਮਨ ਅਰੋੜਾ ਨੇ ਲੋਕ ਸਭਾ ਚੋਣ ਲੜਨ ਦੀਆਂ ਅਟਕਲਾਂ ਨੂੰ ਕੀਤਾ ਖ਼ਾਰਜ

ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੋਕ ਸਭਾ ਚੋਣਾਂ ਵਿੱਚ ਸੰਗਰੂਰ ਸੀਟ ਤੋਂ ਚੋਣ ਲੜਨ ਬਾਰੇ ਚੱਲ ਰਹੀਆਂ ਅਟਕਲਾਂ ਨੂੰ ਸਿਰੇ ਤੋਂ ਖ਼ਾਰਜ ਕਰਦਿਆਂ ਕਿਹਾ ਕਿ ਹਾਲੇ ਤੱਕ ਪਾਰਟੀ ਦੀ ਉਨ੍ਹਾਂ ਨਾਲ ਕਿਸੇ ਵੀ ਪੱਧਰ ’ਤੇ ਕੋਈ ਗੱਲਬਾਤ ਨਹੀਂ ਹੋਈ

ਦਸਵੇਂ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲੇ ਅਤੇ ਸਾਹਿਤ ਉਤਸਵ-2024 ਦਾ ਪੋਸਟਰ ਜਾਰੀ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪਬਲੀਕੇਸ਼ਨ ਬਿਊਰੋ ਅਤੇ ਪੰਜਾਬੀ ਵਿਭਾਗ ਵੱਲੋਂ 30 ਜਨਵਰੀ ਤੋਂ 03 ਫ਼ਰਵਰੀ 2024 ਤੱਕ ਚੱਲਣ ਵਾਲੇ 'ਪੁਸਤਕ ਮੇਲੇ ਅਤੇ ਸਾਹਿਤ ਉਤਸਵ' ਦਾ ਪੋਸਟਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫ਼ੈਸਰ ਅਰਵਿੰਦ ਅਤੇ ਰਜਿਸਟਰਾਰ ਪ੍ਰੋਫੈਸਰ ਨਵਜੋਤ ਕੌਰ ਵੱਲੋਂ ਜਾਰੀ ਕੀਤਾ ਗਿਆ।

ਡੇਰਾ ਸਿਰਸਾ ਮੁਖੀ ਨੂੰ ਮੁੜ ਪੈਰੋਲ ਦਿੱਤੇ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਿਤਾਇਆ ਸਖ਼ਤ ਇਤਰਾਜ

ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਦੇ ਮਾਮਲੇ ’ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਰਕਾਰ ਇਸ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਲਈ ਵਿਸ਼ੇਸ਼ ਹਮਦਰਦੀ ਦਿਖਾ ਰਹੀ ਹੈ।

ਐਮ.ਆਰ.ਐਫ਼ ਨੇ ਸਿਰਜਿਆ ਇਤਿਹਾਸ ; ਸ਼ੇਅਰ ਹੋਇਆ 1.5 ਲੱਖ ਰੁਪਏ ਦਾ

ਐਮਆਰਐਫ਼ ਦੇ ਸ਼ੇਅਰਾਂ ਨੇ ਮਾਰਕੀਟ ਵਿੱਚ ਇਤਿਹਾਸ ਸਿਰਜ ਦਿੱਤਾ ਹੈ।

ਪਟਿਆਲਾ ਵਿਖੇ ਕਰਵਾਇਆ ਜਾਵੇਗਾ ਹੈਰੀਟੇਜ ਫ਼ੈਸਟੀਵਲ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਪਟਿਆਲਾ ਨੂੰ ਟੂਰਿਜ਼ਮ ਦੇ ਕੇਂਦਰ ਵਜੋਂ ਉਭਾਰਨ ਲਈ ਕਰਵਾਏ ਜਾਣ ਵਾਲੇਪਟਿਆਲਾ ਹੈਰੀਟੇਜ ਫੈਸਟੀਵਲ ਦੇ ਵੱਖ-ਵੱਖ ਸਮਾਗਮਾਂ ਦੀ ਯੋਜਨਾ ਉਲੀਕਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕੀਤੀ।

ਕੰਪਿਊਟਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਲੱਭਣ ਲਈ ਭਾਲ ਯਾਤਰਾ ਕੱਢੀ

ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਲਏ ਫੈਸਲੇ ਅਨੁਸਾਰ 17 ਜਨਵਰੀ ਨੂੰ ਜਿਲ੍ਹਾ ਬਰਨਾਲਾ ਵਿਚ ਕੰਪਿਊਟਰ ਅਧਿਆਪਕ ਮੁੱਖ ਮੰਤਰੀ ਭਾਲ ਯਾਤਰਾ ਰਾਹੀ

ਫਗਵਾੜਾ ਦੇ ਗੁਰਦਵਾਰਾ ਸਾਹਿਬ ’ਚ ਬੇਅਦਬੀ ਨਹੀਂ ਹੋਈ : ਏਡੀਜੀਪੀ

ਬੀਤੇ ਦਿਨ ਫਗਵਾੜਾ ਦੇ ਗੁਰਦਵਾਰਾ ਚੌੜਾ ਖੂਹ ਸਾਹਿਬ ਵਿਖੇ ਬੇਅਦਬੀ ਦੇ ਮਾਮਲੇ ਵਿੱਚ ਕਤਲ ਹੋਏ ਨੌਜਵਾਨ ਦੇ ਮਾਮਲੇ ਵਿੱਚ ਪੰਜਾਬ ਦੇ ਏਡੀਜੀਪੀ (ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ ਨੇ ਪ੍ਰੈਸ ਕਾਨਫ਼ਰੰਸ ਵਿੱਚ ਆਖਿਆ ਹੈ ਕਿ ਉਹ 24 ਘੰਟਿਆਂ ਵਿੱਚ ਇਸ ਸਾਰੇ ਮਾਮਲੇ ਦੀ ਜਾਣਕਾਰੀ ਦੇਣਗੇ।

67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਬਾਸਕਟਬਾਲ ਲੜਕੇ ਅੰਡਰ 19 ਟੂਰਨਾਮੈਂਟ ਫਾਈਨਲ ਮੈਚ ਪੰਜਾਬ ਨੇ ਜਿੱਤਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ’ਚ ਖੇਡ ਸਭਿਆਚਾਰ ਵਿਕਸਤ ਹੋਇਆ : ਅਜੀਤਪਾਲ ਸਿੰਘ ਕੋਹਲੀ ਪੰਜਾਬ ਨੇ ਦਿੱਲੀ ਨੂੰ 75-56 ਅੰਕਾਂ ਨਾਲ ਹਰਾਇਆ ਮੁੱਖ ਮਹਿਮਾਨ ਵੱਜੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਪਹੁੰਚੇ ਤੀਜੇ ਸਥਾਨ ਤੇ ਦੀ ਟੀਮ ਹਰਿਆਣਾ ਰਹੀ, ਹਰਿਆਣਾ ਨੇ ਆਈਬੀਐਸਓ ਨੂੰ 82-62 ਅੰਕਾਂ ਨਾਲ ਹਰਾਇਆ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਤਰਜੀਹ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣਾ

ਸੈਕਟਰ 88 ਵਿਖੇ 16 ਫ਼ਰਵਰੀ ਤੋਂ 25 ਫ਼ਰਵਰੀ, 2024 ਤੱਕ ਲਗਾਇਆ ਜਾਵੇਗਾ 'ਖੇਤਰੀ ਸਰਸ ਮੇਲਾ'

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇਸ਼ ਅਤੇ ਵਿਦੇਸ਼ਾਂ ਵਿੱਚ ਬੇਹੱਦ ਪ੍ਰਸਿੱਧੀ ਖੱਟਣ ਵਾਲੇ 'ਖੇਤਰੀ ਸਰਸ ਮੇਲਾ' ਦੀ ਪਹਿਲੀ ਵਾਰ ਮੋਹਾਲੀ ਵਿਖੇ ਮੇਜ਼ਬਾਨੀ ਕਰੇਗਾ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਦੇਸ਼ ਦੇ ਵੱਡੇ-ਵੱਡੇ ਸ਼ਹਿਰਾਂ ਵਿੱਚ ਲੱਗਣ ਵਾਲੇ ਇਸ ਮੇਲੇ ਦੀ ਮੇਜ਼ਬਾਨੀ ਕਰਨ ਦਾ ਸਾਡੇ ਜ਼ਿਲ੍ਹੇ ਨੂੰ ਪਹਿਲੀ ਵਾਰ ਅਵਸਰ ਪ੍ਰਾਪਤ ਹੋਇਆ ਹੈ।

ਵਿਸ਼ੇਸ਼ ਇੰਤਕਾਲ ਕੈਂਪ : ਮੁੱਖ ਮੰਤਰੀ ਵੱਲੋਂ 15 ਜਨਵਰੀ ਨੂੰ ਅਜਿਹਾ ਇਕ ਹੋਰ ਕੈਂਪ ਲਗਾਉਣ ਦਾ ਐਲਾਨ

ਪੰਜਾਬ ਭਰ ਵਿੱਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਉਤਸ਼ਾਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਜਨਵਰੀ ਨੂੰ ਸੂਬੇ ਵਿੱਚ ਅਜਿਹੇ ਹੋਰ ਕੈਂਪ ਲਗਾਉਣ ਦਾ ਐਲਾਨ ਕੀਤਾ। 

ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਮੁਕਾਬਲਿਆਂ ਵਿੱਚ ਲੜਕਿਆਂ ਨੇ ਠੰਢ ਨੂੰ ਮਾਤ ਪਾਈ

ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੀ ਅਗਵਾਈ ਹੇਠ ਪਟਿਆਲਾ ਵਿਖੇ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24  ਲੜਕੇ ਅੰਡਰ 19 ਦੇ ਬਾਸਕਟਬਾਲ ਮੁਕਾਬਲਿਆਂ ਦੇ ਦੂਜੇ ਦਿਨ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਪਹੁੰਚੇ।

12345678910...