Friday, November 22, 2024

RevenueMinister

ਦੂਸਰਾ ਵਿਸ਼ੇਸ਼ ਕੈਂਪ : ਇੰਤਕਾਲਾਂ ਦੇ 50796 ਮਾਮਲੇ ਨਿਪਟਾਏ: ਜਿੰਪਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ 15 ਜਨਵਰੀ ਨੂੰ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ 'ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ (ਲੰਬਿਤ) ਪਏ ਮਾਮਲੇ ਨਿਪਟਾਉਣ ਲਈ ਦੂਸਰਾ ਵਿਸ਼ੇਸ਼ ਕੈਂਪ ਲਗਾਇਆ ਗਿਆ।

ਪੰਜਾਬ ਸਰਕਾਰ ਨੂੰ ਦਸੰਬਰ 2023 ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 32 ਫੀਸਦੀ ਵਾਧਾ: ਜਿੰਪਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੇ ਨਤੀਜੇ ਵੱਜੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਸਿਰਫ ਦਸੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 32 ਫੀਸਦੀ ਜ਼ਿਆਦਾ ਆਮਦਨ ਹੋਈ ਹੈ।

ਮਾਲ ਅਧਿਕਾਰੀਆਂ ਨੂੰ ਉਨ੍ਹਾਂ ਦੀ ਹੱਕਦਾਰੀ ਅਨੁਸਾਰ ਵਾਹਨ ਕਿਰਾਏ 'ਤੇ ਲੈਣ ਦੀ ਆਗਿਆ ਦਿੱਤੀ ਜਾਵੇਗੀ-ਕਾਂਗੜ

 ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਮਾਲ ਅਫਸਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਇਹ ਭਰੋਸਾ ਦਿੱਤਾ ਕਿ ਮਾਲ ਅਧਿਕਾਰੀਆਂ ਨੂੰ ਉਨ੍ਹਾਂ ਦੀ ਹੱਕਦਾਰੀ ਅਨੁਸਾਰ ਵਾਹਨ ਕਿਰਾਏ ‘ਤੇ ਲੈਣ ਦੀ ਇਜਾਜ਼ਤ ਦਿੱਤੀ ਜਾਵੇਗੀ । ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਇਹ ਤੱਥ ਸਾਹਮਣੇ ਲਿਆਂਦਾ ਕਿ ਸਿਰਫ 10 ਫ਼ੀਸਦੀ ਤਹਿਸੀਲਦਾਰ/ਨਾਇਬ ਤਹਿਸੀਲਦਾਰ ਦਫਤਰਾਂ ਕੋਲ ਸਰਕਾਰੀ ਵਾਹਨ ਹਨ ਜਦੋਂ ਕਿ ਬਾਕੀ ਆਪਣੇ ਨਿੱਜੀ ਵਾਹਨਾਂ ਵਿੱਚ ਡਿਊਟੀ ਨਿਭਾ ਰਹੇ ਹਨ।