ਪੰਜਾਬ ਦੇ ਲੋਕਪਾਲ ਜਸਟਿਸ ਵਿਨੋਦ ਕੇ. ਸ਼ਰਮਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਐਡਵੋਕੇਟ ਹਰਪ੍ਰੀਤ ਸੰਧੂ ਵੱਲੋਂ ਲਿਖੀ ਕਾਫ਼ੀ ਟੇਬਲ ਬੁੱਕ ਲੋਕ ਅਰਪਣ ਕੀਤੀ ਜਿਸ ਵਿੱਚ "ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਕ ਯਾਤਰਾ" ਨੂੰ ਦਰਸਾਇਆ ਗਿਆ ਹੈ। ਇਸ ਮੌਕੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਲੋਕਪਾਲ (ਪੰਜਾਬ) ਸ੍ਰੀਮਤੀ ਸ਼ਸ਼ੀ ਪ੍ਰਭਾ ਦਿਵੇਦੀ, ਆਈਪੀਐਸ ਅਤੇ ਰਜਿਸਟਰਾਰ ਲੋਕਪਾਲ ਮੌਜੂਦ ਸਨ।