Friday, November 22, 2024

Rural

ਮੁੱਖ ਮੰਤਰੀ ਵੱਲੋਂ 14 ਅਤਿ-ਆਧੁਨਿਕ ਜਨਤਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਅੱਜ ਇਥੇ 14 ਅਤਿ ਆਧੁਨਿਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ।

ਪੇਂਡੂ ਖੇਤਰ ਦੇ ਔਰਤਾਂ ਤੇ ਨੌਜਵਾਨਾਂ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ 05 ਅਗਸਤ ਤੋਂ ਸ਼ੁਰੂ

ਡੇਅਰੀ ਦੇ ਧੰਦੇ ਨੂੰ ਉਤਸਾਹਤ ਕਰਨ ਵਾਸਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡਾਂ ਦੇ ਬੇਰੋਜ਼ਗਾਰ ਨੌਜਵਾਨਾਂ ਤੇ ਔਰਤਾਂ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।

ਗ੍ਰਾਮੀਣ ਖੇਤਰ ਵਿਚ ਚੌਪਾਲਾਂ ਦੇ ਨਿਰਮਾਣ ਲਈ ਸਰਕਾਰ ਨੇ ਮੰਜੂਰ ਕੀਤੇ 900 ਕਰੋੜ ਰੁਪਏ : ਨਾਇਬ ਸਿੰਘ ਸੈਨੀ

ਮੁੱਖ ਮੰਤਰੀ ਨੇ ਆਪਣੇ ਵਿਧਾਨਸਭਾ ਖੇਤਰ ਵਿਚ ਕੀਤਾ ਧੰਨਵਾਦੀ ਦੌਰਾ, ਲੱਖਾਂ ਰੁਪਏ ਦੇ ਵਿਕਾਸ ਕੰਮਾਂ ਦੀ ਦਿੱਤੀ ਸੌਗਾਤ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਮੈਰਾਥਨ ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਚੱਲ ਰਹੇ ਤੇ ਸ਼ੁਰੂ ਕੀਤੇ ਜਾਣ ਵਾਲੇ ਛੋਟੇ ਤੋਂ ਛੋਟੇ ਵਿਕਾਸ ਕਾਰਜ ਦੀ ਲਈ ਰਿਪੋਰਟ, ਅਧਿਕਾਰੀਆਂ ਨੂੰ ਮਿਥੇ ਸਮੇਂ 'ਚ ਕੰਮ ਪੂਰਾ ਕਰਨ ਦੇ ਨਿਰਦੇਸ਼

ਸਹੌੜਾ ਚ ਪੰਚਾਇਤ ਸੰਮਤੀ ਖਰੜ ਦੀ ਮਾਲਕੀ ਵਾਲੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਹਟਾਇਆ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਸੂਬੇ ਦੀਆਂ ਸ਼ਾਮਲਾਤ ਤੇ ਸੰਮਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਤਹਿਤ ਜ਼ਿਲ੍ਹੇ ਚ ਕੁਰਾਲੀ - ਚੰਡੀਗੜ੍ਹ ਰੋਡ

ਹਰਿਆਣਾ ਦੇ ਮੁੱਖ ਮੰਤਰੀ ਨੇ ਜਿਲ੍ਹਾ ਭਿਵਾਨੀ ਅਤੇ ਚਰਖੀ ਦਾਦਰੀ ਵਿਚ 6 ਪਰਿਯੋਜਨਾਵਾਂ ਨੂੰ ਦਿੱਤੀ ਮੰਜੂਰੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਗ੍ਰਾਮੀਣ ਸੰਵਰਧਨ ਪ੍ਰੋਗ੍ਰਾਮ ਦੇ ਤਹਿਤ ਜਿਲ੍ਹਾ ਭਿਵਾਨੀ ਅਤੇ ਚਰਖੀ ਦਾਦਰੀ ਵਿਚ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਬਿਨਾਂ ਪ੍ਰਵਾਨਗੀ ਕੱਚੀਆਂ ਖੂਹੀਆਂ ਪੁੱਟਣ/ਪੁਟਵਾਉਣ ਤੇ ਪਾਬੰਦੀ

 ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਸਵੈ-ਸਹਾਇਤਾ ਗਰੁੱਪਾਂ ਨੂੰ 1 ਕਰੋੜ 18 ਲੱਖ ਰੁਪਏ ਦੀ ਰਾਸ਼ੀ ਜਾਰੀ

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵੱਲੋਂ 50 ਸੈਲਫ ਹੈਲਪ ਗਰੁੱਪਾਂ ਨੂੰ ਵੰਡੀ ਗਈ ਕਰਜ਼ਾ ਰਾਸ਼ੀ

ਪਿੰਡਾਂ ਵਿੱਚ ਬਣ ਰਹੇ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾਵੇ ਤੇਜ਼ : ਡਿਪਟੀ ਕਮਿਸ਼ਨਰ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਨੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ’ਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਸਕੂਲਾਂ ਦੀਆਂ ਵਰਦੀਆਂ ਬਣਾਉਣ ਲਈ ਪਿੰਡ ਮੱਕੜਾਂ ਵਿੱਚ ‘ਪਹਿਲ ਪ੍ਰੋਜੈਕਟ’ ਦਾ ਉਦਘਾਟਨ ਕੀਤਾ

ਪ੍ਰਾਜੈਕਟ ਤਹਿਤ ਮਾਰਚ 2024 ਤੱਕ 10,000 ਵਰਦੀਆਂ ਬਣਾਉਣ ਦਾ ਟੀਚਾ ਪ੍ਰਾਜੈਕਟ ਦਾ ਉਦੇਸ਼ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਦੀ ਆਜੀਵਿਕਾ ਵਧਾਉਣਾ

ਪੇਂਡੂ ਯੂਥ ਕਲੱਬਾਂ ਨੂੰ ਯੁਵਕ ਸੇਵਾਵਾਂ ਵਿਭਾਗ ਵੱਲੋਂ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ

ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਹਾਇਤਾ ਰਾਸ਼ੀ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਦਾ ਖੇਡਾਂ ਪ੍ਰਤੀ ਰੁਝਾਨ ਵਧਾਇਆ ਜਾ ਸਕੇ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਮਲਕੀਤ ਸਿੰਘ ਮਾਨ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਯੁਵਕ ਸੇਵਾਵਾਂ ਵਿਭਾਗ ਨਾਲ ਉਤਸ਼ਾਹਤ ਕਰਨ ਲਈ ਸਹਾਇਤਾ ਗ੍ਰਾਂਟ ਪ੍ਰਦਾਨ ਕੀਤੀ ਜਾ ਰਹੀ ਹੈ।

ਦਿਹਾਤੀ ਮਹਿਲਾਵਾਂ ਦੇ 198 ਸਮੂਹਾਂ ਨੂੰ ਕਰਜ਼ਾ ਰਾਸ਼ੀ ਪੱਤਰ ਵੰਡੇ

ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਨਾਲ ਜੁੜੀਆਂ ਦਿਹਾਤੀ ਮਹਿਲਾਵਾਂ ਦੇ ਸਵੈ ਸਹਾਇਤਾ ਸਮੂਹਾਂ ਨੂੰ ਸਵੈ-ਰੋਜ਼ਗਾਰ ਨਾਲ ਜੋੜਨ ਲਈ ਲਗਵਾਏ ਜ਼ਿਲ੍ਹਾ ਪੱਧਰੀ ਲੋਨ ਮੇਲੇ ਦੌਰਾਨ 198 ਸਵੈ ਸਹਾਇਤਾ ਸਮੂਹਾਂ ਨੂੰ 2 ਕਰੋੜ 97 ਲੱਖ ਰੁਪਏ ਦੇ ਕਰਜ਼ਿਆਂ ਦੇ ਪ੍ਰਵਾਨਗੀ ਪੱਤਰ ਵੰਡੇ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ

100 ਕਰੋੜ ਰੁਪਏ ਦੇ ਬਾਜ਼ਾਰੀ ਮੁੱਲ ਦੀ 100 ਏਕੜ ਪੰਚਾਇਤੀ ਜ਼ਮੀਨ ਖੁਦ ਟ੍ਰੈਕਟਰ ਚਲਾ ਕੇ ਖਾਲੀ ਕਰਵਾਈ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗ੍ਰਾਮ ਪੰਚਾਇਤਾਂ ਦੀ ਵਾਰਡਬੰਦੀ ਕਰਨ ਦੇ ਹੁਕਮ ਜਾਰੀ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗ੍ਰਾਮ ਪੰਚਾਇਤਾਂ ਦੀ ਵਾਰਡਬੰਦੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ।

CM ਮਾਨ ਦੇ ਨਿਰਦੇਸ਼ਾਂ ਉੱਤੇ ਸਰਕਾਰ ਲੋਕਾਂ ਨੂੰ ਸਸਤਾ ਰੇਤਾ ਮੁਹੱਈਆ ਕਰਵਾਉਣ ਲਈ ਵਚਨਬੱਧ: ਅਨੁਰਾਗ ਵਰਮਾ

ਏ.ਜੀ.ਟੀ.ਐਫ. ਵੱਲੋਂ ਬਰਨਾਲਾ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਬੰਬੀਹਾ ਗਿਰੋਹ ਦਾ ਮੁੱਖ ਸਰਗਨਾ, ਉਸਦੇ ਤਿੰਨ ਸਾਥੀਆਂ ਸਮੇਤ ਗ੍ਰਿਫਤਾਰ

ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਦੇ ਕਬਜ਼ੇ 'ਚੋਂ ਤਿੰਨ ਪਿਸਤੌਲ ਅਤੇ ਗੋਲੀ-ਸਿੱਕਾ ਬਰਾਮਦ: ਡੀਜੀਪੀ ਗੌਰਵ ਯਾਦਵ,

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਕਾਰ 'ਚ ਸਵਾਰ ਵਿਅਕਤੀਆਂ ਨੇ ਪੁਲਿਸ ਟੀਮਾਂ ਵੱਲੋਂ ਰੁਕਣ ਦਾ ਇਸ਼ਾਰਾ ਕੀਤੇ ਜਾਣ ‘ਤੇ ਗੋਲੀਆਂ ਚਲਾ ਦਿੱਤੀਆਂ: ਡੀਜੀਪੀ

ਗੁਰਦਾਸ ਮਾਨ ਨੂੰ ਮਿਲੇਗਾ ਪਾਕਿਸਤਾਨ ਦਾ ਚੋਟੀ ਦਾ ਪੁਰਸਕਾਰ, ਇਸ ਅਵਾਰਡ ਨਾਲ ਹੋਣਗੇ ਸਨਮਾਨਿਤ

ਡੀ.ਜੀ.ਪੀ. ਪੰਜਾਬ ਵੱਲੋਂ ਪਟਿਆਲਾ ਅਤੇ ਰੋਪੜ ਰੇਂਜ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਵਿੱਚ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਮੰਗਲਵਾਰ ਨੂੰ ਪਟਿਆਲਾ ਅਤੇ ਰੋਪੜ ਰੇਂਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਹਿੱਤ ਦੋ ਉੱਚ- ਪੱਧਰੀ ਮੀਟਿੰਗਾਂ ਕੀਤੀਆਂ। 

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੱਚੇ ਘਰਾਂ ਨੂੰ ਪੱਕੇ ਕਰਨ ਲਈ 154 ਪਰਿਵਾਰਾਂ ਨੂੰ ਵੰਡੇ 2.70 ਕਰੋੜ ਰੁਪਏ ਦੇ ਐਲ.ਓ.ਆਈ.

 ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਲਗਾਤਾਰ ਪੂਰਾ ਕਰ ਰਹੀ ਹੈ ਅਤੇ ਨਾਗਰਿਕਾਂ ਦੀ ਭਲਾਈ ਲਈ ਅਣਥੱਕ ਕੰਮ ਕਰ ਰਹੀ ਹੈ।

ਪੰਜਾਬ ਸਰਕਾਰ ਦੇ ਸੰਪੰਨ ਸੈਰ-ਸਪਾਟੇ ਨੇ ਆਈਆਈਟੀਐਮ ਚੇਨਈ 2023 ਵਿੱਚ ਪਾਈਆਂ ਧੁੰਮਾਂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਪੰਜਾਬ ਨੂੰ ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ’ਤੇ ਕੇਂਦਰਿਤ ਹੈ। ਇਸ ਉਦੇਸ਼ ਤਹਿਤ ਪੰਜਾਬ ਦੇ ਸੈਰ-ਸਪਾਟਾ ਵਿਭਾਗ ਨੇ ਹਾਲ ਹੀ ਵਿੱਚ ਇੰਡੀਆ ਇੰਟਰਨੈਸ਼ਨਲ ਟਰੈਵਲ ਮਾਰਟ (ਆਈਆਈਟੀਐਮ) ਈਵੈਂਟ ਵਿੱਚ ਭਾਗ ਲਿਆ। ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਉੱਭਰਿਆ ਪੰਜਾਬ

ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 4 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ: ਮੀਤ ਹੇਅਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਦੇ ਸੁਫ਼ਨੇ ਨੂੰ ਹਕੀਕੀ ਰੂਪ ਦੇਣ ਲਈ ਉਲੀਕੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਦੂਜੀਆਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਲਈ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ।

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦਿਹਾਤੀ ਜਿ਼ਲ੍ਹੇ ਵਿੱਚ ਨਾਜਾਇਜ ਸ਼ਰਾਬ ਨਿਰਮਾਣ ਯੂਨਿਟ ਦਾ ਕੀਤਾ ਪਰਦਾਫਾਸ਼

ਸ਼ਰਾਬ ਦੇ ਤਸਕਰਾਂ ਵਿਰੁੱਧ ਨਾ੍-ਕਾਬਿਲ-ਏ ਬਰਦਾਸ਼ਤ ਰਵੱਈਆ ਅਖ਼ਤਿਆਰ ਕਰਦਿਆਂ, ਅੰਮ੍ਰਿਤਸਰ ਪੁਲਿਸ ( ਦਿਹਾਤੀ) ਨੇ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਇਥੇ ਲੋਪੋਕੇ ਦੇ ਪਿੰਡ ਬੋਪਾਰਾਏ ਖੁਰਦ ਵਿਖੇ ਛਾਪੇਮਾਰੀ ਦੌਰਾਨ ਇੱਕ ਹੋਰ ਨਾਜਾਇਜ਼ ਸ਼ਰਾਬ ਨਿਰਮਾਣ ਯੂਨਿਟ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਰਵਣ ਸਿੰਘ, ਅੰਗਰੇਜ਼ ਸਿੰਘ, ਸੰਜੇ, ਅਵਤਾਰ ਸਿੰਘ ਅਤੇ ਰੇਸ਼ਮ ਸਿੰਘ ਸਾਰੇ ਵਾਸੀ ਪਿੰਡ ਬੋਪਾਰਾਏ ਖੁਰਦ ,ਲੋਪੋਕੇ  ਵਜੋਂ ਹੋਈ ਹੈ।

ਅੰਮ੍ਰਿਤਸਰ ਪੁਲਿਸ(ਦਿਹਾਤੀ ) ਵਲੋਂ ਰਾਵੀ ਦਰਿਆ ਕੰਢੇ ਚੱਲ ਰਹੀ ਵੱਡੇ ਪੱਧਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਾਰਵਾਈ

ਗੈਰਕਨੂੰਨੀ ਮਾਈਨਿੰਗ ਵਿਰੁੱਧ ਨਵੇਂ ਬਣੇ ਇਨਫੋਰਸਮੈਂਟ ਡਾਇਰੈਕਟੋਰੇਟ, ਮਾਈਨਿੰਗ ਵਲੋਂ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਪੁਲਿਸ (ਦਿਹਾਤੀ) ਨੇ ਜਿ਼ਲ੍ਹੇ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਇੱਕ ਵੱਡੀ ਸਖ਼ਤ ਕਾਰਵਾਈ ਕੀਤੀ ਹੈ।

ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ: ਤ੍ਰਿਪਤ ਬਾਜਵਾ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੰਜਾਬ ਦੇ ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਨੂੰ ਸਿਹਤ ਵਿਭਾਗ ਨਾਲ ਮਿਲਕੇ ਫਰੰਟਲਾਈਨ ਵਰਕਰਾਂ ਵਜੋਂ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕੀਤੀ ਹੈ। ਮੰਤਰੀ ਨੇ ਕਿਹਾ ਕਿ ਕੋਵਿਡ -19 ਕਾਰਨ ਪੈਦਾ ਹੋਈ ਇਸ ਸੰਕਟਮਈ ਸਥਿਤੀ ਕਾਰਨ ਪੂਰਾ ਸੂਬਾ ਬੜੀ ਔਖੀ ਘੜੀ ਵਿੱਚੋਂ ਲੰਘ ਰਿਹਾ ਹੈ। ਇਸ ਲਈ ਪੇਂਡੂ ਵਿਕਾਸ ਵਿਭਾਗ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦਾ ਫਰਜ਼ ਬਣਦਾ ਹੈ ਕਿ ਉਹ ਸੂਬੇ ਦੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਮੋਢੇੇ ਨਾਲ ਮੋਢਾ ਜੋੜਕੇ ਕੰਮ ਕਰਨ।

ਪੰਚਾਇਤ ਮੰਤਰੀ ਤਿ੍ਰਪਤ ਬਾਜਵਾ ਵਲੋਂ ਸੂਬੇ ਦੇ ਪੰਚਾਂ-ਸਰਪੰਚਾਂ ਨੂੰ ਕੌਮੀ ਪੰਚਾਇਤੀ ਰਾਜ ਦਿਵਸ ਦੀ ਵਧਾਈ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕੱਲ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਸੂਬੇ ਦੇ ਸਮੂਹ ਪੰਚਾਂ-ਸਰਪੰਚਾਂ ਅਤੇ ਹੋਰਨਾਂ ਪੰਚਾਇਤੀ ਰਾਜ ਸੰਸਥਾਵਾਂ ਦੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਪੰਚਾਇਤੀ ਰਾਜ ਨੂੰ ਤਕੜਿਆਂ ਕਰ ਕੇ ਹੀ ਮੁਲਕ ਵਿਚ ਲੋਕਤੰਤਰ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ।