ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ‘ਸਬ-ਨੈਸ਼ਨਲ ਇਮੀਉਨਾਈਜ਼ੇਸ਼ਨ ਡੇਅ (ਐਸ.ਐਨ.ਆਈ.ਡੀ)’ ਮੁਹਿੰਮ ਦੇ ਪਹਿਲੇ ਦਿਨ5 ਸਾਲ ਤੋਂ ਘੱਟ ਉਮਰ ਦੇ 61,241 ਬੱਚਿਆਂ ਨੂੰ ਪੋਲੀਉ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਹ ਮੁਹਿੰਮ 19 ਜੂਨ ਤੋਂ 21 ਜੂਨ ਤਕ ਚੱਲ ਰਹੀ ਹੈ। ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ.ਗਿਰੀਸ਼ ਡੋਗਰਾ ਨੇ ਦਸਿਆ ਕਿ ਇਸ ਮੁਹਿਮ ਤਹਿਤ ਘਰਾਂ ਤੋਂ ਇਲਾਵਾ ਉਚ-ਜੋਖਮ ਵਾਲੇ ਖੇਤਰ, ਭੱਠੇ, ਨਿਰਮਾਣ ਸਥਾਨ, ਬਸਤੀਆਂ, ਝੁੱਗੀਆਂ,ਡੇਰੇ ਆਦਿ ਵੀ ਕਵਰ ਕੀਤੇ ਜਾ ਰਹੇ ਹਨ। ਮੋਹਾਲੀ ਸੂਬੇ ਦਾ ਇਕੋ-ਇਕੋ ਜ਼ਿਲ੍ਹਾ ਹੈ ਜਿਥੇ 5 ਸਾਲ ਤੋਂ ਘੱਟ ਉਮਰ ਦੇ ਸਾਰੇ ਬੱਚਿਆਂ ਨੂੰ ਦਵਾਈ ਪਿਲਾਈ ਜਾ ਰਹੀ ਹੈ ਜਦਕਿ ਬਾਕੀ ਜ਼ਿਲਿ੍ਹਆਂ ਵਿਚ ਸਿਰਫ਼ ਪਰਵਾਸੀ ਆਬਾਦੀ ਨਾਲ ਸਬੰਧਤ ਬੱਚਿਆਂ ਨੂੰ ਦਵਾਈ ਪਿਲਾਈ ਜਾ ਰਹੀ ਹੈ।